Menu

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ‘ਤੇ ਜਾਰੀ: ਸਰਕਾਰੀਆ

ਚੰਡੀਗੜ, 25 ਜੂਨ – ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ, ਪੰਜਾਬ ਜੰਗੀ ਪੱਧਰ ਉਤੇ ਕੰਮ ਕਰ ਰਿਹਾ ਹੈ ਅਤੇ ਮੁੱਖ ਡੈਮ ਦਾ ਹੁਣ ਤੱਕ 45 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਕੋਵਿਡ-19 ਨੂੰ ਰੋਕਣ ਲਈ ਲਗਾਏ ਗਏ ਦੇਸ਼-ਵਿਆਪੀ ਲਾਕਡਾਊਨ ਕਾਰਨ ਸਾਰੇ ਵਿਕਾਸ ਕਾਰਜ ਰੁਕ ਗਏ ਸਨ। ਕੋਵਿਡ ਤੋਂ ਬਚਾਅ ਸਬੰਧੀ ‘ਮਿਸ਼ਨ ਫਤਿਹ’ ਤਹਿਤ ਦੱਸੇ ਸਾਰੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਲ ਸਰੋਤ ਵਿਭਾਗ ਨੇ 29 ਅਪਰੈਲ, 2020 ਨੂੰ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕੀਤਾ ਹੈ। ਹੁਣ, ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਮੇਨ ਡੈਮ ਦਾ 45% ਕੰਮ ਪੂਰਾ ਕੀਤਾ ਜਾ ਚੁੱਕਾ ਹੈ।
ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਭੰਡਾਰ ਦੀ ਭਰਾਈ ਸਾਲ 2022 ਦੇ ਅੱਧ ਤੱਕ ਸ਼ੁਰੂ ਹੋਣ ਦੀ ਉਮੀਦ ਜ਼ਾਹਿਰ ਕਰਦਿਆਂ ਸ. ਸਰਕਾਰੀਆ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਅਗਸਤ, 2023 ਤੱਕ ਬਿਜਲੀ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਇਸ ਨਾਲ ਰਾਜ ਵਿੱਚ ਸਿੰਜਾਈ ਪ੍ਰਣਾਲੀ ਅਤੇ ਵਾਤਾਵਰਨ ਪੱਖੀ ਬਿਜਲੀ ਉਤਪਾਦਨ ਵਿੱਚ ਹੋਰ ਸੁਧਾਰ ਆਵੇਗਾ।
ਉਨ•ਾਂ ਕਿਹਾ ਕਿ ਇਹ ਮਾਧੋਪੁਰ ਹੈੱਡ ਵਰਕਸ ਤੋਂ ਸ਼ੁਰੂ ਹੋਣ ਵਾਲੀ ਨਹਿਰੀ ਪ੍ਰਣਾਲੀ ਨੂੰ ਇਕਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ ਅਤੇਇਸ ਪ੍ਰਾਜੈਕਟ ਨਾਲ ਪੰਜਾਬ ਵਿੱਚ ਤਕਰੀਬਨ 5000 ਹੈਕਟੇਅਰ ਰਕਬੇ ਲਈ ਸਿੰਜਾਈ ਸਮਰੱਥਾ ਪੈਦਾ ਹੋਣ ਦੀ ਸੰਭਾਵਨਾ ਹੈ ਅਤੇ ਯੂ.ਬੀ.ਡੀ.ਸੀ. ਸਿਸਟਮ  ਅਧੀਨ ਇਸ ਪ੍ਰਾਜੈਕਟ ਨਾਲ 1.18 ਲੱਖ ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ।
ਜ਼ਿਕਰਯੋਗ ਹੈ ਕਿ ਰਾਵੀ ਦਰਿਆ ਉਤੇ ਪਠਾਨਕੋਟ ਜ਼ਿਲੇ ਵਿੱਚ ਰਣਜੀਤ ਸਾਗਰ ਡੈਮ ਦੇ 11 ਕਿਲੋਮੀਟਰ ਦੇ ਡਾਊਨਸਟ੍ਰੀਮ ਅਤੇ ਮਾਧੋਪੁਰ ਹੈੱਡਵਰਕਸ ਦੇ 8 ਕਿਲੋਮੀਟਰ ਅੱਪਸਟ੍ਰੀਮ ‘ਤੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਬਣਾਇਆ ਜਾ ਰਿਹਾ ਹੈ। ਇਸ ਨਾਲ ਰਾਵੀ ਦਰਿਆ ਦੇ ਪਾਣੀ ਦਾ ਪਾਕਿਸਤਾਨ ਨੂੰ ਵਹਾਅ ਘਟੇਗਾ ਅਤੇ ਇਸ ਦਾ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਲਾਭ ਹੋਵੇਗਾ।
ਚੀਫ਼ ਇੰਜਨੀਅਰ (ਸ਼ਾਹਪੁਰਕੰਡੀ ਡੈਮ ਪ੍ਰੋਜੈਕਟ) ਸ੍ਰੀ ਐਸ. ਕੇ. ਸਲੂਜਾ ਨੇ ਦੱਸਿਆ ਕਿ ਸ਼ਾਹਪੁਰਕੰਡੀ ਪਾਵਰ ਹਾਊਸਜ਼ ਵਿੱਚ 206 ਮੈਗਾਵਾਟ ਬਿਜਲੀ ਉਤਪਾਦਨ ਤੋਂ ਇਲਾਵਾ ਇਹ ਪ੍ਰਾਜੈਕਟ ਡਾਊਨਸਟ੍ਰੀਮ ਬਿਜਲੀ ਪ੍ਰਾਜੈਕਟਾਂ ਲਈ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਏਗਾ।ਇਸ ਸਰਹੱਦੀ ਇਲਾਕੇ ਵਿੱਚ ਇਸ ਪ੍ਰਾਜੈਕਟ ਨਾਲ ਸੈਰ-ਸਪਾਟਾ ਸਮਰੱਥਾ ਪੈਦਾ ਹੋਵੇਗੀ ਅਤੇ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ। ਉਨਾਂ ਅੱਗੇ ਦੱਸਿਆ ਕਿ ਪਾਵਰ ਹਾਊਸਾਂ ਦੇ ਨਿਰਮਾਣ ਕਾਰਜਾਂ ਲਈ ਟੈਂਡਰ ਜਲਦੀ ਜਾਰੀ ਕੀਤੇ ਜਾਣਗੇ। ਪੀਐਸਪੀਸੀਐਲ ਨੇ ਪਾਵਰ ਹਾਊਸਜ਼ ਦੇ ਇਲੈਕਟ੍ਰੋਮਕੈਨਿਕਲ ਸਬੰਧੀ ਕਾਰਜਾਂ ਨੂੰ ਬੀ.ਐਚ.ਈ.ਐਲ. ਨੂੰ ਸੌਂਪ ਦਿੱਤਾ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans