ਫਾਜ਼ਿਲਕਾ, 25 ਜੂਨ (ਸੁਰਿੰਦਰਜੀਤ ਸਿੰਘ) – ਜ਼ਿਲਾ ਫਾਜ਼ਿਲਕਾ ਵਿਖੇ ਵੀਰਵਾਰ ਨੂੰ ਕੋਵਿਡ 19 ਬਿਮਾਰੀ ਦੇ 2 ਨਵੇਂ ਕੇਸ ਦੀ ਪੁਸਟੀ ਹੋਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦਿੱਤੀ ਹੈ। ਉਨਾਂ ਦੱਸਿਆ ਕਿ ਕਰੋਨਾ ਪਾਜ਼ਿਟਿਵ ਆਉਣ ਵਾਲੇ ਮਰੀਜ਼ਾਂ ’ਚ ਇਕ 40 ਸਾਲਾਂ ਔਰਤ ਅਤੇ 70 ਸਾਲਾਂ ਵਿਅਕਤੀ ਸ਼ਾਮਿਲ ਹੈ। ਉਨਾਂ ਕਿਹਾ ਕਿ ਦੋਵਾਂ ਨੂੰ ਜਲਾਲਾਬਾਦ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।
ਉਨਾਂ ਨੇ ਜ਼ਿਲਾ ਵਾਸੀਆਂ ਨੂੰ ਇਸ ਬਿਮਾਰੀ ਪ੍ਰਤੀ ਵਧੇਰੇ ਸੁਚੇਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੀ ਛੋਟੀ ਜਿਹੀ ਲਾਪਰਵਾਹੀ ਪੂਰੇ ਪਰਿਵਾਰ ਜਾਂ ਸਮਾਜ ਲਈ ਘਾਤਕ ਹੋ ਸਕਦੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ ਕੁੱਲ 77 ਕੇਸ ਪਾਜਿਟਿਵ ਆਏ ਹਨ ਜਿੰਨਾਂ ਵਿਚੋਂ 54 ਲੋਕ ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦਾ ਪਾਲਣ ਕਰਨ, ਮਾਸਕ ਪਾਉਣ ਅਤੇ ਹੱਥ ਧੋਂਦੇ ਰਹਿਣ।