Menu

ਫ਼ਾਜ਼ਿਲਕਾ ‘ਚ ਸਿਖਿਆ ਵਿਭਾਗ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਾਗਰੂਕਤਾ ਪੰਫਲੈਟ ਵੰਡੇ ਗਏ

ਫ਼ਾਜ਼ਿਲਕਾ 25 ਜੂਨ (ਸੁਰਿੰਦਰਜੀਤ ਸਿੰਘ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਤੇ ਮਾਪਿਆ ਅਤੇ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਤਰਲੋਚਨ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਲੋਕਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣਾ, ਸੋਸ਼ਲ ਡਿਸਟੈਂਸਿੰਗ, ਹੱਥ ਧੋਣਾ ਆਦਿ ਬਾਰੇ ਜਾਗਰੂਕ ਕਰਨਾ ਹੈ।
ਉਨਾਂ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਨਾਲ-ਨਾਲ ਕੋਰੋਨਾ ਵਾਇਰਸ ਦੀ ਸਾਵਧਾਨੀਆਂ ਵਰਤਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਚੇਤ ਰਹਿਣ ਲਈ ਉਪਰਾਲੇ ਜਾਰੀ ਹਨ। ਉਨਾਂ ਦੱਸਿਆ ਕਿ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆ ਨੂੰ ਰਾਜ ਸਰਕਾਰ ਦੇ ਮਿਸ਼ਨ ਫ਼ਤਿਹ ਵਿਚ ਸਹਿਯੋਗ ਕਰਨ ਸਬੰਧੀ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਕੋਰੋਨਾ ਵਾਇਰਸ ਪ੍ਰਤੀ ਪੂਰੀ ਤਰਾਂ ਜਾਗਰੂਕ ਹੋ ਸਕਣ। ਉਨਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦਾ ਵੀ ਪੂਰਾ ਧਿਆਨ ਰੱਖਣਾ ਸਮੇਂ ਦੀ ਲੋੜ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans