Menu

ਮਿਸ਼ਨ ਫਤਿਹ: ਕੋਵਿਡ -19 ਦੇ ਖ਼ਤਰੇ ਨਾਲ ਨਜਿੱਠਣ ਲਈ ਜਲ ਸਪਲਾਈ ਵਿਭਾਗ ਨੇ ਸਥਾਪਤ ਕੀਤੇ ਆਈਸੋਲੇਸ਼ਨ ਸੈਂਟਰ : ਰਜ਼ੀਆ ਸੁਲਤਾਨਾ

ਚੰਡੀਗੜ, 26 ਜੂਨ – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਕੋਵਿਡ -19 ਮਾਮਲਿਆਂ ਵਿਚ ਵਾਧਾ ਹੋਣ ਦੇ ਖ਼ਦਸ਼ੇ ਦੇ ਮੱਦੇਨਜ਼ਰ  ਮਰੀਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ  ਸਹੂਲਤਾਂ ਵਧਾਉਣ ਲਈ ਐਮਰਜੈਂਸੀ ਉਪਾਅ ਵਿੱਢ ਦਿੱਤੇ ਹਨ। ਵਿਭਾਗ ਵਲੋਂ ਸਾਰੇ ਜ਼ਿਲਿਆਂ ਦੀਆਂ ਵੱਖ ਵੱਖ ਥਾਵਾਂ ਤੇ ਆਈਸੋਲੇਸ਼ਨ ਬੈੱਡਾਂ ਦੀ ਵਿਵਸਥਾ ਵਾਲੇ  ਡੈਡੀਕੇਟਿਡ ਕੋਵਿਡ ਕੇਅਰ ਯੂਨਿਟ ਸਥਾਪਤ ਕਰਨ ਸਬੰਧੀ ਕਾਰਜ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਗਏ ਹਨ।ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ, ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਸ ਦਿਸ਼ਾ ਵਿੱਚ ਆਰੰਭੇ ਗਏ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਬੀ ਐਂਡ ਆਰ ਵਿਭਾਗ ਅਤੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੇ ਡਾਕਟਰਾਂ ਦੇ ਸਹਿਯੋਗ ਨਾਲ ਜ਼ਿਲਾ ਐਸ ਬੀ ਐਸ ਨਗਰ ਦੇ ਪਿੰਡ ਢਾਹਾਂ ਕਲੇਰਾਂ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਅਜਿਹਾ ਇਕ ਇਕੱਲਤਾ ਕੇਂਦਰ ਸਥਾਪਤ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਜਲਦ ਹੀ ਮਰੀਜ਼ਾਂ ਦੀ ਸਹੂਲਤ ਲਈ 9 ਏਅਰ ਕੰਡੀਸ਼ਨਿੰਗ ਸਿਸਟਮ ਸਥਾਪਿਤ ਕੀਤੇ ਜਾਣਗੇ ।ਉਨਾਂ ਕਿਹਾ ਕਿ ਵੈਂਟੀਲੇਸ਼ਨ ਸਿਸਟਮ ਸਮਤੇ  ਛੱਤ ਦੇ ਉਪਰਲੇ ਪਾਸੇ ਸੋਡੀਅਮ ਹਾਈਪੋਕਲੋਰਾਈਟ ਘੋਲ ਵਾਲਾ ਟੈਂਕ ਵੀ ਪ੍ਰਦਾਨ ਕਰਵਾਇਆ ਗਿਆ ਹੈ। ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਸੰਕਟ ਨਾਲ ਨਜਿੱਠਣ ਲਈ ਦੂਜੇ ਹਸਪਤਾਲਾਂ ਦੇ ਸਿਹਤ ਢਾਂਚੇ ਨੂੰ ਵੀ ਹੋਰ ਪੁਖ਼ਤਾ ਕੀਤਾ ਜਾ ਰਿਹਾ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਆਈਸੋਲੇਸ਼ਨ ਕੇਂਦਰ ਤੱਕ ਨਿਰੰਤਰ ਪਾਣੀ ਦੀ ਸਪਲਾਈ ਅਤੇ ਨਿਰਵਿਘਨ ਸੀਵਰੇਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਭਾਗ ਸਾਰੇ ਲੋੜੀਂਦੇ ਕਦਮ ਚੁੱਕ ਰਿਹਾ ਹੈ। ਉਨਾਂ ਕਿਹਾ ਕਿ ਬੰਗਾ ਬਲਾਕ ਦੇ ਸਾਰੇ ਪਿੰਡਾਂ ਨਾਲ ਸਬੰਧਤ 40 ਪੰਪ ਓਪਰੇਟਰਾਂ ਨੂੰ ਕੋਵਿਡ-19 ਦਾ ਮੁਕਾਬਲਾ ਕਰਨ ਸਬੰਧੀ  ਸਿਹਤ ਸਾਵਧਾਨੀਆਂ ਤੇ ਉਪਾਵਾਂ ਦੀ ਸਿਖਲਾਈ ਵੀ ਦਿੱਤੀ ਗਈ ਹੈ। ਪੀਣ ਵਾਲੇ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪਾਣੀ ਨੂੰ ਬਕਾਇਦਾ ਰੋਗਾਣੂ ਮੁਕਤ ਕੀਤਾ ਜਾ ਰਿਹਾ ਹੈ। ਪੰਪ ਚਾਲਕ ,ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ ਨੂੰ ਬਣਾਈ ਰੱਖਣ ਲਈ ਗ੍ਰਾਮ ਪੰਚਾਇਤ ਜਲ ਅਤੇ ਸੈਨੀਟੇਸ਼ਨ ਕਮੇਟੀਆਂ (ਜੀ.ਪੀ.ਡਬਲਯੂ.ਐਸ.ਸੀ) ਨਾਲ ਵੀ ਸੰਪਰਕ ਕਰ ਰਹੇ ਹਨ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕਿਸੇ ਵੀ ਤਰਾਂ ਦੀ ਖਰਾਬੀ ਹੋਣ, ਲੀਕੇਜ ਆਦਿ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਭਾਗ ਵਲੋਂ ਮੁਰੰਮਤ ਸਮੱਗਰੀ ਸਮੇਤ ਤਕਨੀਕੀ ਸਹਾਇਤਾ ਤੁਰੰਤ ਮੁਹੱਈਆ ਕਰਵਾਈ ਜਾ ਰਹੀ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਨੇ ਕੇ.ਸੀ. ਇੰਜੀਨੀਅਰਿੰਗ ਕਾਲਜ, ਐਸ.ਬੀ.ਐੱਸ. ਨਗਰ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿਚ ਪਖਾਨਿਆਂ ਦਾ ਨਵੀਨੀਕਰਨ ਕੀਤਾ ਹੈ ਤਾਂ ਜੋ ਮਰੀਜ਼ਾਂ ਲਈ ਸੈਨੀਟੇਸ਼ਨ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।ਇਸੇ ਤਰਾਂ ਬਹੁਤ ਥੋੜੇ ਸਮੇਂ ਵਿਚ ਹੀ 3 ਪੀਣ ਵਾਲੇ ਵਾਟਰ ਕੂਲਰਜ(ਆਰ.ਓ ਸਿਸਟਮ ਸਮੇਤ) ਅਤੇ 4 ਏਅਰ ਕੰਡੀਸ਼ਨਿੰਗ ਯੂਨਿਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39914 posts
  • 0 comments
  • 0 fans