Menu

29 ਜੂਨ ਤੋਂ ਦੁਬਾਰਾ ਖੁੱਲ ਸਕਦਾ ਹੈ ਕਰਤਾਰਪੁਰ ਲਾਂਘਾ

ਨਵੀਂ ਦਿੱਲੀ, 27 ਜੂਨ – ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੱਦੇਨਜ਼ਰ ਪਾਕਿਸਤਾਨ ਨੇ 29 ਜੂਨ ਤੋਂ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਵਿਡ-19 ਦੇ ਕਾਰਨ ਭਾਰਤ ਸਰਕਾਰ ਨੇ ਕਰਤਾਰਪੁਰ ਕਾਰੀਡੋਰ ਨੂੰ 16 ਮਾਰਚ ਤੋਂ ਬੰਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਸ਼ਰਧਾਲੂਆਂ ਦੇ ਜਾਣ ’ਤੇ ਰੋਕ ਲੱਗ ਗਈ ਸੀ। ਪੈਸੇਂਜਰ ਟਰਮੀਨਲ ’ਤੇ ਤਾਇਨਾਤ ਕਸਟਮ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਾਰੀਡੋਰ ਉਦੋਂ ਤਕ ਬੰਦ ਰਹੇਗਾ ਜਦੋਂ ਤਕ ਨੋਵਲ ਕੋਰੋਨਾ ਵਾਇਰਸ ਦਾ ਖ਼ਤਰਾ ਘੱਟ ਨਹੀਂ ਹੋ ਜਾਂਦਾ। ਜ਼ਿਕਰਯੋਗ ਹੈ ਕਿ 72 ਸਾਲ ਦੇ ਇੰਤਜ਼ਾਰ ਮਗਰੋਂ 2019 ’ਚ 9 ਨਵੰਬਰ ਨੂੰ ਇਹ ਕਾਰੀਡੋਰ ਖੁੱਲ੍ਹਾ ਸੀ। ਕਾਰੀਡੋਰ ਖੁੱਲ੍ਹਣ ਮਗਰੋਂ 128 ਦਿਨਾਂ ’ਚ 62 ਹਜ਼ਾਰ 206 ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ।

Listen Live

Subscription Radio Punjab Today

Our Facebook

Social Counter

  • 17089 posts
  • 0 comments
  • 0 fans

Log In