Menu

ਕੋਵਿਡ 19 ’ਤੇ ਫ਼ਤਿਹ ਹਾਸਲ ਕਰਨ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ – ਡੀਸੀ ਫਾਜ਼ਿਲਕਾ

ਫ਼ਾਜਿਲਕਾ, 29 ਜੂਨ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਮਿਸ਼ਨ ਫਤਿਹ ਤਹਿਤ ਕੋਵਿਡ-19 ਮਹਾਂਮਾਰੀ ’ਤੇ ਜਿੱਤ ਲਈ ਆਮ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਸੰਭਵ ਕਾਰਜ ਨੂੰ ਸੰਭਵ ਬਣਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਕਰੋਨਾ ਵਾਇਰਸ ਦਾ ਖ਼ਤਰਾ ਹਾਲ ਦੀ ਘੜੀ ਟਲ਼ਿਆ ਨਹੀਂ ਹੈ, ਇਸ ਲਈ ਕੋਵਿਡ 19 ’ਤੇ ਫ਼ਤਿਹ ਹਾਸਲ ਕਰਨ ਲਈ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।
ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਤੋਂ ਸੁਰੱਖਿਅਤ ਰਹਿਣ ਲਈ ਕੋਈ ਵੀ ਚੀਜ਼ ਨੂੰ ਛੂਹਣ ਤੋਂ ਪਹਿਲਾਂ ਤੇ ਬਾਅਦ ’ਚ ਹੱਥ ਜ਼ਰੂਰ ਧੋਵੋ। ਉਨਾਂ ਕਿਹਾ ਕਿ ਸਮੇਂ-ਸਮੇਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਧੋਹ ਕੇ ਜਾਂ ਸੈਨੇਟਾਈਜ਼ ਕਰਕੇ, ਘਰੋਂ ਬਾਹਰ ਜਾਣ ਸਮੇਂ ਮਾਸਕ ਨਾਲ ਮੂੰਹ ਤੇ ਨੱਕ ਢੱਕ ਕੇ ਅਤੇ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।
ਉਨਾਂ ਵਿਸ਼ੇਸ਼ ਤੌਰ ’ਤੇ ਬਜੁਰਗਾਂ, ਵੱਖ-ਵੱਖ ਬਿਮਾਰੀਆਂ ਤੋਂ ਪੀੜਿਤ ਰੋਗੀਆਂ ਜਾਂ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਬਿਨਾਂ ਕਿਸੇ ਜਰੂਰੀ ਕੰਮ ਦੇ ਘਰ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਬਚਾਅ ਢੰਗ ਅਪਣਾ ਕੇ ਅਸੀਂ ਜਿੱਥੇ ਆਪਣੀ ਤੇ ਆਪਣੇ ਪਰਿਵਾਰ ਦਾ ਬਚਾਅ ਕਰ ਸਕਦੇ ਹਾਂ, ਉੱਥੇ ਹੀ ਕੋਰੋਨਾ ਨੂੰ ਫੈਲਣ ਤੋਂ ਰੋਕ ਸਕਦੇ ਹਾਂ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans