Menu

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਨਗਰ ਕੌਂਸਲ ਫਾਜ਼ਿਲਕਾ ਦੇ 190 ਕਰਮਚਾਰੀ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ

ਫ਼ਾਜ਼ਿਲਕਾ, 29 ਜੂਨ (ਸੁਰਿੰਦਰਜੀਤ ਸਿੰਘ) – ਸ਼ਹਿਰ ਵਾਸੀਆਂ ਨੂੰ ਕੋਵਿਡ 19 ਦੀ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਮੁੱਢਲੀ ਕਤਾਰ ’ਚ ਰਹਿ ਕੇ ਨਗਰ ਕੌਂਸਲ ਦੇ ਕਰਮਚਾਰੀ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ। ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰ ਅੰਦਰ ਸੈਨੇਟਾਈਜੇਸ਼ਨ ਅਤੇ ਸਾਫ਼-ਸਫਾਈ ਦੀ ਮੁਹਿੰਮ ਲਗਾਤਾਰ ਜਾਰੀ ਹੈ। ਸ਼ਹਿਰ ਦੇ ਕੋਨੇ-ਕੋਨੇ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਪੱਖੋਂ ਵੀ ਕੋਰੋਨਾ ਦਾ ਪ੍ਰਸਾਰ ਨਾ ਹੋ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨਾਂ ਦੱਸਿਆ ਕਿ ਜ਼ਿਲੇ ਨੂੰ ਕਰੋਨਾ ਮੁਕਤ ਬਣਾਉਣ ਲਈ ਹੋਰਨਾ ਵਿਭਾਗਾਂ ਦੇ ਨਾਲ-ਨਾਲ ਨਗਰ ਕੌਂਸਲ ਫ਼ਾਜ਼ਿਲਕਾ ਵੱਲੋਂ ਵੀ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਨਗਰ ਕੌਂਸਲ ਫ਼ਾਜ਼ਿਲਕਾ ਦੇ ਲਗਭਗ 190 ਕਰਮਚਾਰੀਆਂ ਅਤੇ ਸਫਾਈ ਸੇਵਕਾਂ ਵੱਲੋਂ ਫਰੰਟਲਾਈਨ ’ਤੇ ਆ ਕੇ ਕੋਵਿਡ 19 ਪ੍ਰਤੀ ਡਿਉਟੀ ਨਿਭਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਵਿੱਚ ਅੱਗੇ ਹੋ ਕੇ ਕੰਮ ਕਰਨ ਵਾਲੇ ਸਫਾਈ ਸੇਵਕਾਂ ਨੂੰ ਕਰੋਨਾ ਯੋਧੇ ਵਜੋਂ ਬੈਜ ਲਗਾ ਕੇ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਸਫਾਈ ਕਰਮਚਾਰੀ ਸ਼ਹਿਰ ਨੂੰ ਕੋਰੋਨਾ ਮੁਕਤ ਬਣਾੳਣ ਵਿੱਚ ਤਾਂ ਆਪਣਾ ਰੋਲ ਅਦਾ ਕਰ ਹੀ ਰਹੇ ਹਨ ਬਲਕਿ ਲੋਕਾਂ ਅੰਦਰ ਕੋਵਿਡ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ 9 ਟੀਮਾਂ ਜਿਸ ਵਿੱਚ ਲਗਭਗ 190 ਕਰਮਚਾਰੀਆਂ ਵੱਲੋਂ ਸ਼ਹਿਰ ਦੇ 25 ਵਾਰਡਾਂ ਨੂੰ 2 ਵਾਰ ਸੈਨੇਟਾਈਜ਼ ਕੀਤਾ ਜਾ ਚੁੱਕਾ ਹੈ ਅਤੇ ਤੀਸਰੀ ਵਾਰ ਸ਼ਹਿਰ ਨੂੰ ਸੈਨੇਟਾਈਜ਼ ਕਰਨ ਲਈ ਸੋਡੀਅਮ ਹਾਈਪਕਲੋਰਾਈਡ ਸਪਰੇਅ ਦਾ ਛਿੜਕਾਅ ਜਾਰੀ ਹੈ। ਉਨਾਂ ਦੱਸਿਆ ਕਿ ਟੀਮਾ ਵੱਲੋਂ 5 ਟਰਾਲੀਆਂ, 1 ਕੰਪੈਕਟਰ ਗੱਡੀ, 1 ਫੌਗਿੰਗ ਮਸ਼ੀਨ, 1 ਮਕੈਨਿਕਲ ਸਪਰੇਅ ਪੰਪ ਅਤੇ 2 ਹੈਂਡ ਪੰਪ ਆਦਿ ਸਾਧਨਾਂ ਦੀ ਵਰਤੋਂ ਸੈਨੇਟਾਈਜ਼ ਦੀ ਪ੍ਰਕਿਰਿਆ ਕੀਤੀ ਜਾਰੀ ਹੈ। ਉਨਾਂ ਦੱਸਿਆ ਕਿ ਸ਼ਹਿਰ ਦੇ ਨਾਲ-ਨਾਲ ਜਨਤਕ ਥਾਵਾਂ, ਸਰਕਾਰੀ ਤੇ ਪ੍ਰਾਇਵੇਟ ਹਸਪਤਾਲ, ਸਰਕਾਰੀ ਅਦਾਰੇ ਆਦਿ ਨੂੰ ਵੀ ਸੈਨੇਟਾਈਜ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਪ੍ਰਚਾਰ ਵੈਨ ਰਾਹੀਂ ਅਤੇ ਲਿਖਤੀ ਸਮੱਗਰੀ ਦੀ ਵੰਡ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪ੍ਰਚਾਰ ਵੈਨ ਰਾਹੀਂ ਸ਼ਹਿਰ ਵਾਸੀਆਂ ਨੂੰ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ, ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਹੋਰਨਾਂ ਬਿਮਾਰੀਆਂ ਤੋਂ ਬਚਾਉਣ ਲਈ ਸਾਫ਼-ਸਫ਼ਾਈ ਦੀ ਪ੍ਰਕਿਰਿਆ ਵੀ ਲਗਾਤਾਰ ਜਾਰੀ ਹੈ। ਉਨਾਂ ਦੱਸਿਆ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਘਰ-ਘਰ ਪਹੰੁਚ ਕਰਕੇ ਕਰਮਚਾਰੀਆਂ ਵੱਲੋਂ ਗਿੱਲਾ ਤੇ ਸੁੱਕਾ ਕੂੜਾ ਵੱਖਰਾ-ਵੱਖਰਾ ਇਕੱਤਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਹਿਰ ਦੇ ਵਸਨੀਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਉਣ ਲਈ ਨਗਰ ਕੌਂਸਲ ਵੱਲੋਂ ਫੌਗਿੰਗ ਵੀ ਲਗਾਤਾਰ ਕਰਵਾਈ ਜਾ ਰਹੀ ਹੈ।

Listen Live

Subscription Radio Punjab Today

Our Facebook

Social Counter

  • 17532 posts
  • 0 comments
  • 0 fans

Log In