ਫਿਰੋਜ਼ਪੁਰ 30 ਜੂਨ(ਗੁਰਦਰਸ਼ਨ ਸਿੰਘ ਸੰਧੂ) – ਅੱਜ ਫਿਰ ਕੌਮੀ ਸਰਹੱਦ ਤੇ ਕਰੋੜਾਂ ਦੀ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਹੈ। ਫਿਰੋਜ਼ਪੁਰ ਭਾਰਤ ਪਾਕਿ ਬਾਰਡਰ ‘ਤੇ ਬੀ ਐੱਸ ਐੱਫ ਨੇ ਕਰੀਬ 11 ਕਿਲੋ ਤੋਂ ਵੀ ਵੱਧ ਹੈਰੋਇਨ ਅਤੇ ਇਕ ਪਾਕਿਸਤਾਨੀ ਮੋਬਾਇਲ ਫੋਨ ਦੀ ਸਿੰਮ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ 55 ਕਰੋੜ ਰੁਪਏ ਹੈ। ਬੀ ਐੱਸ ਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਫਿਰੋਜ਼ਪੁਰ ਭਾਰਤ ਪਾਕਿ ਬਾਰਡ ਦੀ ਬੀਓਪੀ ਸ਼ਾਮ ਕੇ ਏਰੀਏ ਵਿਚ ਭਾਰਤੀ ਤਸਕਰਾਂ ਨੂੰ ਹੈਰੋਇਨ ਦੀ ਖੇਪ ਭੇਜੀ ਗਈ ਹੈ। ਸੂਚਨਾ ਮਿਲਣ ‘ਤੇ ਚਲਾਏ ਗਏ ਸਰਚ ਮੁਹਿੰਮ ਦੌਰਾਨ ਕਰੀਬ 11 ਕਿਲੋ ਹੈਰੋਇਨ ਬਰਾਮਦ ਹੋਈ ਹੈ ਅਤੇ ਅਜੇ ਤੱਕ ਸਰਚ ਮੁਹਿੰਮ ਜਾਰੀ ਹੈ।