Menu

ਨਵੀਂ ਵੋਟ ਬਣਾਉਣ ਲਈ ਘਰ ਬੈਠੇ ਹੀ ਕੀਤਾ ਜਾ ਸਕਦਾ ਹੈ ਅਪਲਾਈ : ਬੀ. ਸ੍ਰੀਨਿਵਾਸਨ

ਬਠਿੰਡਾ, 1 ਜੁਲਾਈ – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਬੀ. ਸ੍ਰੀਨਿਵਾਸਨ ਨੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਅੰਦਰ ਯੋਗਤਾ ਮਿਤੀ 01 ਜਨਵਰੀ, 2020 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਚੱਲ ਰਿਹਾ ਹੈ। ਇਸ ਸੁਧਾਈ ਦੌਰਾਨ ਆਪਣੀ ਨਵੀਂ ਵੋਟ ਬਣਾਉਣ ਲਈ ਘਰ ਬੈਠੇ ਵੀ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਸ੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ 07 ਫਰਵਰੀ, 2020 ਨੂੰ ਪ੍ਰਕਾਸ਼ਿਤ ਵੋਟਰ ਸੂਚੀ ਅਨੁਸਾਰ ਜ਼ਿਲੇ ਵਿੱਚ ਪੈਂਦੇ 6 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਦੀ ਕੁੱਲ ਗਿਣਤੀ 10,28,191 ਹੈ, ਜਿਸ ਵਿੱਚ ਮਰਦ ਵੋਟਰਾਂ ਦੀ ਗਿਣਤੀ 5,43,405,  ਔਰਤਾਂ ਦੀ ਗਿਣਤੀ 4,84,771 ਅਤੇ ਤੀਜਾ ਲਿੰਗ 15 ਅਤੇ ਪ੍ਰੋਜੈਕਟਿਡ ਜਨਸੰਖਿਆ 57,469(18 ਪਲੱਸ) ਅਤੇ 12,086(21.3 ਫੀਸਦੀ) ਵੋਟਰ ਰਜਿਸਟਰਡ ਹਨ। ਇਸ ਅਨੁਸਾਰ ਜ਼ਿਲ•ੇ ਵਿੱਚ ਵੋਟਰਾਂ ਅਤੇ ਜਨਸੰਖਿਆ ਦਾ ਅੰਤਰ 45,383 ਹੈ।  ਇਸ ਅੰਤਰ ਨੂੰ ਪੂਰਾ ਕਰਨ ਲਈ ਉਨਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜਿਸ ਨਾਗਰਿਕ ਦੀ ਉਮਰ ਯੋਗਤਾ ਮਿਤੀ 01 ਜਨਵਰੀ, 2020 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸਨੇ ਹਾਲੇ ਤੱਕ ਆਪਣੀ ਵੋਟ ਨਹੀਂ ਬਣਾਈ ਤਾਂ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਗਏ ਨੈਸ਼ਨਲ ਵੋਟਰ ਸਰਵਿਸ ਪੋਰਟਲ(ਐਨ.ਵੀ.ਐਸ.ਪੀ.) ‘ਤੇ ਨਵੀਂ ਵੋਟ ਬਣਾਉਣ ਲਈ ਘਰ ਬੈਠੇ ਹੀ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰ ਜਾਂ ਵੋਟਰ ਹੈਲਪ ਲਾਈਨ ਐਪਲੀਕੇਸ਼ਨ ਰਾਹੀਂ ਵੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 1950 ‘ਤੇ ਵੀ ਕਿਸੇ ਵੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਾਲ ਕੀਤੀ ਜਾ ਸਕਦੀ ਹੈ।
ਜ਼ਿਲ•ਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਦਿਵਿਆਂਗ ਵਿਅਕਤੀ(ਅਪਾਹਿਜ) ਆਪਣੀ ਵੋਟ ਬਣਾਉਣ ਲਈ ਅਪਲਾਈ ਕਰਦਾ ਹੈ ਤਾਂ ਉਹ ਫਾਰਮ ਵਿੱਚ ਆਪਣੇ ਅਪਾਹਿਜ ਹੋਣ ਦੀ ਕਿਸਮ ਜ਼ਰੂਰ ਭਰੇ ਤਾਂ ਜੋ ਚੋਣਾਂ ਸਮੇਂ ਉਸਨੂੰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਜੇਕਰ ਕਿਸੇ ਵੋਟਰ ਦੀ ਵੋਟਰ ਸੂਚੀ ਵਿੱਚ ਵੇਰਵੇ ਗਲਤ ਦਰਜ ਹੋਏ ਹੋਣ ਤਾਂ ਉਹ ਵੀ ਉਪਰੋਕਤ ਦਰਸਾਈ ਗਈ ਸਾਇਟ ‘ਤੇ ਅਪਡੇਟ ਕਰ ਸਕਦਾ ਹੈ, ਤਾਂ ਜੋ ਵੋਟਰ ਸੂਚੀ ਨੂੰ ਤੁਰੱਟੀ ਰਹਿਤ ਬਣਾਇਆ ਜਾ ਸਕੇ। ਉਨ•ਾਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਇਸ ਕੰਮ ਵਿੱਚ ਪ੍ਰਸਾਸ਼ਨ ਨੂੰ ਪੂਰਨ ਸਹਿਯੋਗ ਦੇਣ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans