Menu

ਕੋਵਿਡ ਤਹਿਤ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਫ਼ਾਜ਼ਿਲਕਾ ਨੇ ਲੋੜਵੰਦਾਂ ਨੂੰ ਮਾਸਕ ਵੰਡੇ

ਫ਼ਾਜ਼ਿਲਕਾ, 1 ਜੁਲਾਈ (ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੇ ਖਿਲਾਫ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ’ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ. ਕਮਲਜੀਤ ਸਿੰਘ ਗਰੇਵਾਲ ਨੇ ਸਥਾਨਕ ਰਾਧਾ ਸਵਾਮੀ ਕਲੋਨੀ ਵਿਖੇ ਲੋੜਵੰਦਾਂ ਨੂੰ ਮਾਸਕ ਵੰਡੇ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਦੀਆਂ ਦਰਸ਼ਾਈਆਂ ਸਾਵਧਾਨੀਆਂ ਨੂੰ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ।
ਉਨਾਂ ਲੋੜਵੰਦਾਂ ਨੂੰ ਮਾਸਕ ਵੰਡਣ ਸਮੇਂ ਜਾਗਰੂਕ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਮੂੰਹ ਤੇ ਨੱਕ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਘਰ ਵਿੱਚ ਰਹਿੰਦੇ ਹੋਏ ਕਿਸੇ ਵੀ ਵਸਤੂ ਨੂੰ ਛੂਹਣ ਤੋਂ ਪਹਿਲਾਂ ਤੇ ਬਾਅਦ ਵਿੱਚ ਹੱਥ ਜ਼ਰੂਰ ਧੋਣੇ ਚਾਹੀਦੇ ਹਨ। ਉਨਾਂ ਕਿਹਾ ਕਿ ਇਕੱਠ ਵਾਲੀ ਜਗਾਂ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਆਪਸ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਇਹ ਮਾਸਕ ਜ਼ਿਲਾ ਕੋਆਰਡੀਨੇਟਰ ਚਾਈਲਡ ਹੈਲਪ ਲਾਈਨ ਸ੍ਰੀ ਫੂਲ ਚੰਦ ਦੇ ਸਹਿਯੋਗ ਨਾਲ ਵੰਡੇ ਗਏ ਹਨ।

Listen Live

Subscription Radio Punjab Today

Our Facebook

Social Counter

  • 16486 posts
  • 0 comments
  • 0 fans

Log In