Menu

ਕੋਵਾ ਐਪ ਕੋਵਿਡ-19 ਖਿਲਾਫ ਲੋਕਾਂ ਨੂੰ ਤੱਥਾਂ ’ਤੇ ਅਧਾਰਿਤ ਜਾਣਕਾਰੀ ਲਈ ਕਾਰਗਰ ਸਾਬਿਤ ਹੋਈ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ

ਫ਼ਾਜ਼ਿਲਕਾ 1 ਜੁਲਾਈ (ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਦੀ ਕੋਵਾ ਐਪ ਕੋਵਿਡ-19 ਖਿਲਾਫ ਲੋਕਾਂ ਨੂੰ ਤਥਾਂ ’ਤੇ ਅਧਾਰਿਤ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਾਫੀ ਕਾਰਗਰ ਸਾਬਿਤ ਹੋ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਐਪ ਤੋਂ ਰੋਜ਼ਾਨਾ ਦੇ ਕਰੋਨਾ ਪਾਜੀਟਿਵ ਮਰੀਜਾਂ ਦੇ ਆਂਕੜੇ ਵੇਖੇ ਜਾ ਸਕਦੇ ਹਨ। ਉਨਾਂ ਦੱਸਿਆ ਕਿ ਇਸ ਐਪ ਰਾਹੀਂ ਨੇੜੇ ਦੇ ਕੋਵਿਡ ਮਰੀਜ ਦੀ ਦੂਰੀ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ ਅਤੇ ਜੇਕਰ ਅਸੀਂ ਕਿਸੇ ਸ਼ੱਕੀ ਮਰੀਜ ਦੇ ਨੇੜੇ ਵੀ ਜਾਂਦੇ ਹਾਂ ਤਾਂ ਇਹ ਸਾਨੂੰ ਸੁਚੇਤ ਕਰਦੀ ਹੈ। ਇਸ ਐਪ ਤੇ ਕੋਵਿਡ ਸਬੰਧੀ ਹਰ ਸਰਕਾਰੀ ਸੂਚਨਾ ਮਿਲਦੀ ਹੈ।
ਉਨਾਂ ਦੱਸਿਆ ਕਿ ਮਿਸ਼ਨ ਫਤਿਹ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਜ਼ਿਲੇ ਦੇ 2528 ਨਵੇਂ ਯੂਜਰ ਨੇ ਇਹ ਐਪ ਡਾਉਨਲੋਡ ਕਰਕੇ ਮਿਸ਼ਨ ਫਤਿਹ ਜੁਆਇਨ ਕੀਤਾ ਅਤੇ 2409 ਕੋਰੋਨਾ ਯੋਧਿਆਂ ਦੀਆਂ ਤਸਵੀਰਾਂ ਕੋਵਾ ਐਪ ’ਤੇ ਅਪਲੋਡ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਕੋਵਾ ਐਪ ਪੂਰੀ ਤਰਾਂ ਸੁਰੱਖਿਅਤ ਸਰਕਾਰੀ ਐਪ ਹੈ ਜਿਸ ਤੇ ਕੋਵਿਡ 19 ਸਬੰਧੀ ਹਰ ਅਧਿਕਾਰਤ ਜਾਣਕਾਰੀ ਸਰਕਾਰ ਵੱਲੋਂ ਮੁੱਹਈਆ ਕਰਵਾਈ ਜਾਂਦੀ ਹੈ। ਇਸ ਐਪ ਰਾਹੀਂ ਲੋਕ ਈ ਪਾਸ ਵੀ ਜਨਰੇਟ ਕਰ ਸਕਦੇ ਹਨ। ਉਨਾਂ ਦੱਸਿਆ ਕਿ ਈ ਸੰਜੀਵਨੀ ਰਾਹੀਂ ਡਾਕਟਰਾਂ ਨਾਲ ਵਿਡੀਓ ਕਾਲ ਕਰ ਸਕਦੇ ਹਨ। ਦੂਜੇ ਰਾਜਾਂ ਤੋਂ ਆਉਣ ਵਾਲੇ ਜਾਂ ਭੀੜ ਦੀ ਸੂਚਨਾ ਦੇ ਸਕਦੇ ਹਨ। ਇਹ ਬਲੂਟੂੱਥ ਅਤੇ ਲੋਕੇਸ਼ਨ ਦੇ ਅਧਾਰ ਤੇ ਯੂਜਰ ਨੂੰ ਕੋਵਿਡ ਦੇ ਖਤਰੇ ਤੋਂ ਸੁਚੇਤ ਕਰਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫਤਿਹ ਯੋਧਾ ਮੁਕਾਬਲੇ ਵਿਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ’ਤੇ ਕੋਵਾ ਐਪ ਡਾਊਨਲੋਡ ਕੀਤੀ ਜਾਵੇ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ। ਉਨਾਂ ਕਿਹਾ ਕਿ ਕੋਵਾ ਐਪ ’ਤੇ ਰਜਿਸਟਰੇਸ਼ਨ ਕਰਨ ਵਾਲੇ ਵਿਅਕਤੀ ਰੋਜ਼ਾਨਾ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਾਉਣਾ, ਹੱਥ ਧੋਣਾ, ਸਮਾਜਿਕ ਦੂਰੀ ਆਦਿ ਇਹ ਸਭ ਗਤੀਵਿਧੀਆਂ ਤੁਹਾਡੇ ਕੋਵਾ ਐਪ ਵਿਚ ਅੰਕ ਜੋੜਨ ਲਈ ਸਹਾਈ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਕੋਵਿਡ 19 ਬਿਮਾਰੀ ਸਬੰਧੀ ਸਹੀ ਆਂਕੜੇ ਜਾਣਨ ਲਈ ਆਪਣੇ ਮੋਬਾਇਲ ਤੇ ਕੋਵਾ ਐਪ ਜਰੂਰ ਡਾਉਨਲੋਡ ਕਰਨ। ਉਨਾਂ ਦੱਸਿਆ ਕਿ ਇਸ ਤੋਂ ਬਿਨਾਂ ਮੋਬਾਇਲ ਨੰਬਰ 94653- 39933 ਤੇ ਮਿਸ ਕਾਲ ਕਰਕੇ ਵੀ ਮਿਸ਼ਨ ਫਤਿਹ ਨਾਲ ਜੁੜਿਆ ਜਾ ਸਕਦਾ ਹੈ।

Listen Live

Subscription Radio Punjab Today

Our Facebook

Social Counter

  • 16486 posts
  • 0 comments
  • 0 fans

Log In