Menu

ਬਠਿੰਡਾ ਥਰਮਲ ਵੇਚਣ ਤੋਂ ਰੋਕਣ ਲਈ ਗੇਟ ਮੂਹਰੇ ਕਿਸਾਨ ਬਜ਼ੁਰਗ ਨੇ ਕੀਤੀ ਜਾਨ ਕੁਰਬਾਨ

ਬਠਿੰਡਾ,1 ਜੁਲਾਈ –  ਅੱਜ ਸੁਭਾ ਇੱਕ ਬਜੁਰਗ ਪੇਂਡੂ ਵਿਅਕਤੀ ਹੱਥ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਝੰਡਾ ਤੇ ਇੱਕ ਮਾਟੋ ਫੜੀ ਸਥਾਨਕ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਗੇਟ ਮੂਹਰੇ ਪਹੁੰਚਿਆ। ਉਸਦੇ ਹੱਥ ਵਿੱਚ ਫੜੇ ਮਾਟੋ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਚਿਪਕਾਈ ਹੋਈ ਸੀ  ਅਤੇ ਲਿਖਿਆ ਸੀ ”ਸ੍ਰੀ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਇਤਿਹਾਸਕ ਸ਼ਾਨ, ਮੈਂ ਕਰਦਾ ਹਾਂ ਇਸ ਨੂੰ ਵੇਚਨ ਤੋ ਰੋਕਨ ਲਈ ਜਿੰਦ ਕੁਰਬਾਨ”
ਥਰਮਲ ਪਲਾਂਟ ਦੇ ਗੇਟ ਮੂਹਰੇ ਪਹੁੰਚ ਕੇ ਉਸਨੇ ਕਿਹਾ ਕਿ ਉਹ ਥਰਮਲ ਨੂੰ ਵੇਚਣ ਤੋਂ ਰੋਕਣ ਲਈ ਮਰਨ ਵਰਤ ਤੇ ਬੈਠੇਗਾ। ਇਹ ਸੁਣ ਕੇ ਉੱਥੇ ਮੌਜੂਦ ਸਕਿਉਰਿਟੀ ਗਾਰਡਾਂ ਨੇ ਉਸਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸਿਸ਼ ਕੀਤੀ, ਪਰ ਉਹ ਉੱਥੇ ਬੈਠ ਗਿਆ। ਕੁੱਝ ਸਮੇਂ ਬਾਅਦ ਉਸਦੀ ਤਬੀਅਤ ਖ਼ਰਾਬ ਹੋ ਗਈ। ਪਤਾ ਲੱਗਣ ਤੇ ਥਾਨਾ ਥਰਮਲ ਦੀ ਪੁਲਿਸ ਨੇ ਉਸਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਦੀ ਮੱਦਦ ਨਾਲ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਲਾਸ਼ ਨੂੰ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖ ਦਿੱਤਾ ਗਿਆ ਹੈ, ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ।
ਇਸ ਬਜੁਰਗ ਕਿਸਾਨ ਦੀ ਪਹਿਚਾਣ ਜੋਗਿੰਦਰ ਸਿੰਘ ਵਾਸੀ ਚੀਮਾ ਮੰਡੀ ਜਿਲਾ ਸੰਗਰੂਰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਜਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਬਾਈ ਆਗੂ ਸ੍ਰੀ ਸਿੰਗਾਰਾ ਸਿੰਘ ਮਾਨ ਤੋਂ ਪ੍ਰਤੀਕਰਮ ਜਾਣਨਾ ਚਾਹਿਆ ਤਾਂ ਉਹਨਾਂ ਕਿਹਾ ਕਿ ਕੁਰਬਾਨੀ ਦਾ ਮੁੱਲ ਪੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦੀ ਕੁਰਬਾਨੀ ਨੂੰ ਵੇਖਦਿਆਂ ਨਿੱਜੀਕਰਨ ਦੇ ਕਦਮ ਤੁਰੰਤ ਰੋਕਣੇ ਚਾਹੀਦੇ ਹਨ ਅਤੇ ਬਠਿੰਡਾ ਥਰਮਲ ਪਲਾਂਟ ਨੂੰ ਮੁੜ ਚਾਲੂ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਦਸ ਲੱਖ ਮੁਆਵਜਾ ਦਿੱਤਾ ਜਾਵੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans