Menu

ਸਿਹਤ ਵਿਭਾਗ ਨੇ ਮਿਸ਼ਨ ਤਹਿਤ ਕੀਤੀਆਂ ਜਾਗਰੂਕਤਾ ਗਤੀਵਿਧੀਆਂ

ਬਠਿੰਡਾ, 3 ਜੁਲਾਈ(ਗੁਰਜੀਤ) – ਸਿਹਤ ਵਿਭਾਗ ਬਠਿੰਡਾ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਸੰਧੂ ਦੀ ਦੇਖ ਰੇਖ ਹੇਠ ਮਿਸ਼ਨ ਫਤਿਹ ਤਹਿਤ ਵਿਸ਼ੇਸ਼ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਅਰਬਨ ਮੁੱਢਲਾ ਸਿਹਤ ਕੇਂਦਰ ਜਨਤਾ ਨਗਰ ਬਠਿੰਡਾ ਤੋਂ ਕੀਤੀ ਗਈ । ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਨੇ ਸਮੂਹ ਸਟਾਫ ਅਤੇ ਹਾਜ਼ਰੀਨ ਨਾਲ ਮਿਸ਼ਨ ਫਤਿਹ ਮੁਹਿੰਮ ਬਾਰੇ ਵਿਚਾਰ ਸਾਂਝੇ ਕੀਤੇ । ਉਨਾ ਕਿਹਾ ਕਿ ਮਿਸ਼ਨ ਫਤਿਹ ਕੋਵਿਡ -19 ਸਬੰਧੀ ਜਨ ਜਾਗਰੂਕਤਾ ਮੁਹਿੰਮ ਹੈ, ਜ਼ੋ ਕੋਰੋਨਾ ਦੀ ਮਹਾਂਮਾਰੀ ਵਿਰੁੱਧ ਸਾਰੇ ਸਮਾਜ ਨੂੰ ਸਰਕਾਰ ਨਾਲ ਮਿਲਕੇ ਇੱਕਠੇ ਹੋ ਕੇ ਲੜਨ ਦਾ ਸੰਦੇਸ਼ ਦਿੰਦੀ ਹੈ। ਜ਼ਿਵੇਂ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨੀ, ਸਾਂਝੀਆਂ ਥਾਵਾਂ ਤੇ ਜਾਣ ਸਮੇਂ ਸਮਾਜਿਕ ਦੂਰੀ ਦੀ ਪਾਲਣਾ ਅਤੇ ਹੱਥਾਂ ਨੂੰ ਦਿਨ ਵਿੱਚ 8 ਤੋਂ 10 ਵਾਰ 20 ਸੈਕਿੰਡ ਲਈ ਸਾਬਣ ਨਾਲ ਧੋਣਾ ਆਦਿ ਨਿਯਮਾਂ ਦੀ ਪਾਲਣਾ ਕਰਕੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ ।
ਇਸ ਮੌਕੇ ਡਾ. ਓਮੇਸ਼ ਗੁਪਤਾ ਨੇ ਕਿਹਾ ਕਿ ਅੱਜ  ਮਿਸ਼ਨ ਫਤਿਹ ਨੂੰ ਸਮਰਪਿਤ ਦਿਹਾੜੇ ਤੇ  ਟੀਕਾ ਕਰਨ ਤੋਂ ਵਾਂਝੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਔਰਤਾ ਦੀ ਮਾਹਿਰ ਡਾਕਟਰ ਵੱਲੋਂ ਗਰਭਵਤੀ ਔਰਤਾਂ ਤਾ ਚੈੱਕ ਅੱਪ ਕਰਕੇ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ । ਉਨਾਂ ਇਹ ਵੀ ਦੱਸਿਆ ਕਿ ਇਸ ਸੰਸਥਾ ਵਿਖੇ ਆਊਣ ਵਾਲੇ ਹਰ ਵਿਅਕਤੀ ਦੇ ਹੱਥਾਂ ਨੂੰ ਪਹਿਲਾਂ ਸੈਨੇਟਾਇਜ ਕੀਤਾ ਜਾਂਦਾ ਹੈ , ਉਪਰੰਤ ਜੇਕਰ ਲੋੜ ਹੋਵੇ ਤਾਂ ਮਾਸਕ ਵੀ ਲਗਾਉਣ ਲਈ ਦਿੱਤਾ ਜਾਂਦਾ ਹੈ । ਲੋਕਾਂ ਨੂੰ ਕੋਰੋਨਾ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਬਾਕੀ ਸਿਹਤ  ਸੇਵਾਵਾਂ ਪਹਿਲਾਂ ਦੀ ਤਰਾਂ  ਨਿਰਵਿਘਨ ਜਾਰੀ ਹਨ ।
ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ, ਜ਼ਿਲਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ, ਫਾਰਮੇਸੀ ਅਫਸਰ ਅਮਨ ਦੁੱਗਲ, ਬਲਵੰਤ ਸਿੰਘ, ਐਲ.ਐਚ.ਵੀ. ਜਗਦੀਸ਼ ਕੌਰ, ਮ.ਪ.ਹ.ਵ. (ਫੀਮੇਲ) ਅਮਨਦੀਪ ਕੋਰ, ਕੁਲਵਿੰਦਰ ਕੌਰ, ਮਮਤਾ ਰਾਣੀ ਅਤੇ ਸ਼੍ਰੀ ਜਗਦੀਸ਼ ਰਾਮ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans