Menu

ਸਾਉਣੀ ਰੁੱਤ ਦੀ ਮੂੰਗੀ ਅਤੇ ਮਾਂਹ ਦੀ ਬਿਜਾਈ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਸੁਝਾਅ

ਬਠਿੰਡਾ, 3 ਜੁਲਾਈ – ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ), ਪੰਜਾਬ, ਬਠਿੰਡਾ ਡਾ. ਬਹਾਦਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਜੁਲਾਈ ਦੇ ਦੂਜੇ ਪੰਦਰਵਾੜੇ ਵਿੱਚ ਮੂੰਗੀ ਦੀ ਫਸਲ ਦੀ ਬਿਜਾਈ ਵੱਧ ਤੋਂ ਵੱਧ ਰਕਬੇ ਵਿੱਚ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਜਾਣਕਾਰੀ ਦਿੱਤੀ ਕਿ ਮੂੰਗੀ ਦੀਆਂ ਉੱਨਤ ਕਿਸਮਾਂ ਐਮ. ਐਲ. 2056 ਅਤੇ  ਐਮ. ਐਲ 818 ਦੀ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਅਣਾ ਅਤੇ ਆਪਣੇ ਜ਼ਿਲੇ ਦੇ ਖੇਤਰੀ ਖੋਜ ਕੇਂਦਰਾਂ ਵਿੱਚੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਬੀਜ ਨੂੰ ਰਾਈਜ਼ੋਬੀਅਮ ਦਾ ਟੀਕਾ ਲਗਾ ਕੇ ਸਹੀ ਸਮੇਂ ’ਤੇ ਬਿਜਾਈ ਕਰਨ ਨਾਲ ਕਿਸਾਨ ਮੂੰਗੀ ਦੀ ਫਸਲ ਦਾ ਵਧੀਆ ਝਾੜ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਜੁਲਾਈ ਦੇ ਪਹਿਲੇ ਹਫਤੇ ਤੱਕ ਮਾਂਹ ਦੀ ਬਿਜਾਈ ਵੀ ਕੀਤੀ ਜਾ ਸਕਦੀ ਹੈ। ਮਾਂਹ ਦੀਆਂ ਉੱਨਤ ਕਿਸਮਾਂ ਮਾਂਹ 114 ਅਤੇ ਮਾਂਹ 338 ਦੀ ਬਿਜਾਈ ਕੀਤੀ ਜਾ ਸਕਦੀ ਹੈ।
ਖੇਤੀਬਾੜੀ ਵਿਕਾਸ ਅਫਸਰ ਡਾ. ਨਵਰਤਨ ਕੌਰ ਨੇ ਦੱਸਿਆ ਕਿ ਮੂੰਗੀ ਦੀਆਂ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੀਆਂ ਉੱਨਤ ਕਿਸਮਾਂ ਐਮ. ਐਲ 2056 ਅਤੇ ਐਮ. ਐਲ 818 ਪੀਲੇ ਚਿਤਕਬਰਾ ਰੋਗ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਵਿੱਚ ਸਮਰੱਥਾ ਰੱਖਦੀਆਂ ਹਨ। ਇਹ ਕਿਸਮਾਂ ਤਕਰੀਬਨ 71-72 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਔਸਤਨ ਝਾੜ ਕ੍ਰਮਵਾਰ 4.6 ਕੁਇੰਟਲ ਪ੍ਰਤੀ ਏਕੜ ਅਤੇ 4.2 ਕੁਇੰਟਲ ਪ੍ਰਤੀ ਏਕੜ ਦਿੰਦੀਆਂ ਹਨ। ਮਾਂਹ ਦੀਆਂ ਉੱਨਤ ਕਿਸਮਾਂ ਮਾਂਹ 114 ਅਤੇ ਮਾਂਹ 338 ਵਿਸ਼ਾਣੂ ਰੋਗ ਅਤੇ ਪੱਤਿਆਂ ’ਤੇ ਧੱਬਿਆਂ ਦੇ ਰੋਗ ਦਾ ਟਾਕਰਾ ਕਰਨ ਵਿੱਚ ਸਮਰੱਥ ਹੈ।
ਖੇਤੀਬਾੜੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਵੱਧ ਤੋਂ ਵੱਧ ਰਕਬੇ ਵਿੱਚ ਦਾਲਾਂ ਦੀਆਂ ਫਸਲਾਂ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਦੇਸ਼ ਅੰਨ ਸੁਰੱਖਿਆ ਵਿੱਚ ਆਤਮ ਨਿਰਭਰ ਬਣ ਸਕੇ। ਉਹਨਾਂ ਕਿਹਾ ਕਿ ਸਮੇਂ ਸਿਰ ਸਮਰ ਮੂੰਗ ਦੀ ਵਾਢੀ ਕਰ ਲਈ ਜਾਵੇ ਅਤੇ ਬਰਸਾਤ ਤੋਂ ਪਹਿਲਾਂ ਇਸ ਦੀ ਸਾਂਭ ਸੰਭਾਲ ਕਰ ਲਈ ਜਾਵੇ ਤਾਂ ਜੋ ਕਿਸਾਨਾਂ ਵੱਲੋਂ ਫਸਲ ਦਾ ਚੰਗਾ ਮੁੱਲ ਪ੍ਰਾਪਤ ਕੀਤਾ ਜਾ ਸਕੇ। ਇਸ ਦੇ ਨਾਲ-ਨਾਲ ਡਾ. ਬਹਾਦਰ ਸਿੰਘ ਸਿੱਧੂ ਵੱਲੋਂ ਕਿਸਾਨਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਆਉਣ ਵਾਲੇ ਦਿਨਾਂ ਵਿੱਚ ਸੁਚੇਤ ਰਹਿਣ ਲਈ ਸਲਾਹ ਦਿੱਤੀ ਅਤੇ ਜੇਕਰ ਕਿਸੇ ਪਿੰਡ ਵਿੱਚ ਇਹ ਹਮਲਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਖੇਤੀਬਾੜੀ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਜਾਵੇ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39924 posts
  • 0 comments
  • 0 fans