ਬਠਿੰਡਾ, 3 ਜੁਲਾਈ – ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਡੀਜਲ ਤੇ ਪੈਟਰੋਲ ਦੀਆ ਕੀਮਤਾ ਦੇ ਵਿਰੋਧ ਵਿੱਚ ਪਿੰਡ ਪੱਧਰ ਤੱਕ ਸੰਘਰਸ਼ ਦੀ ਯੋਜਨਾ ਉਲੀਕੀ ਗਈ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਬੀਜ ਘੁਟਾਲਾ, ਪੀ.ਪੀ ਕਿੱਟਾ ਘੁਟਾਲਾ, ਸ਼ਰਾਬ ਘੁਟਾਲਾ ਹਾਈਵੇ ਤੇ ਹੋਈਆ ਰਜਿਸਟਰੀਆ ਦੇ ਘੁਟਾਲਿਆ ਤੇ ਵੀ ਸਰਕਾਰ ਨੂੰ ਘੇਰਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੀਡੀਆ ਇੰਚਾਰਜ ਰਤਨ ਸ਼ਰਮਾਂ ਮਲੂਕਾ ਨੇ ਦੱਸਿਆ ਕਿ ਬਠਿੰਡਾ ਦਿਹਾਤੀ ਦੀ ਮੀਟਿੰਗ ਗੁਰੂਦਵਾਰਾ ਹਾਜੀਰਤਨ ਸਾਹਿਬ ਵਿਖੇ ਭਲਕੇ ਮਿਤੀ 5 ਜੁਲਾਈ ਨੂੰ 12 ਵਜੇ ਰੱਖੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਿਸਾਨ ਵਿੰਗ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਕੀਤੀ ਜਾਵੇਗੀ। ਮਲੂਕਾ ਨੇ ਕਿਹਾ ਕਿ ਪੈਟਰੋਲ ਅਤੇ ਡੀਜਲ ਦੀਆ ਕੀਮਤਾ ਵਿੱਚ ਹੋ ਰਹੇ ਭਾਰੀ ਵਾਧੇ ਨਾਲ ਲੋਕਾ ਤੇ ਆਰਥਿਕ ਬੋਜ ਪੈ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਡੀਜਲ ਅਤੇ ਪੈਟਰੋਲ ਤੇ ਬਹੁਤ ਜਿਆਦਾ ਟੈਕਸ ਵਸੂਲਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਜਲ ਅਤੇ ਪੈਟਰੋਲ ਦੀਆਂ ਕੀਮਤਾ ਘੱਟ ਕਰਵਾਉਣ ਲਈ ਸੂਬੇ ਵਿੱਚ ਸੰਘਰਸ਼ ਵਿੱਡਿਆ ਜਾ ਰਿਹਾ ਹੈ। ਇਸ ਸਬੰਧ ਵਿਚ ਕੱਲ ਹਲਕਾ ਬਠਿੰਡਾ ਦਿਹਾਤੀ ਦੀ ਮੀਟਿੰਗ ਰੱਖੀ ਗਈ ਹੈ, ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂਆ ਅਤੇ ਵਰਕਰਾ ਨਾਲ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮਲੂਕਾ ਨੇ ਕਿਹਾ ਕਿ ਹਲਕਾ ਦਿਹਾਤੀ ਦੇ ਸਾਰੇ ਸੀਨੀਅਰ ਆਗੂ ਅਤੇ ਵਰਕਰ ਮੀਟਿੰਗ ਵਿੱਚ ਸ਼ਾਮਲ ਹੋਣਗੇ।