ਬਠਿੰਡਾ, 6 ਜੁਲਾਈ(ਬਲਵਿੰਦਰ ਸਿੰਘ ਭੁੱਲਰ) – ਆਮ ਆਦਮੀ ਪਾਰਟੀ ਜਿਲ੍ਹਾ ਬਠਿੰਡਾ ਦੇ ਯੂਥ ਵਿੰਗ ਦੇ ਜਿਲਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਦੀ ਅਗਵਾਈ ਵਿੱਚ ਅੱਜ ਫਾਇਰ ਬ੍ਰਗੇਡ ਚੌਕ ਬਠਿੰਡਾ ਵਖੇ ਪੰਜਾਬ ਵਿੱਚ ਸਕੂਲਾਂ ਦੀਆਂ ਫ਼ੀਸਾਂ ਨਾ ਮਾਫ਼ ਕਰਨ ਦੇ ਵਿਰੋਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਬੰਦ ਪਏ ਸਕੂਲਾਂ ਦੀਆਂ ਫੀਸਾਂ ਨੂੰ ਮਾਫ ਕੀਤਾ ਜਾਣਾ ਚਾਹੀਦਾ ਸੀ। ਇਸ ਕਰੋਨਾ ਮਹਾਂਮਾਰੀ ਦੇ ਵਿੱਚ ਮਾਪਿਆਂ ਉੱਤੇ ਫੀਸਾਂ ਦਾ ਬੋਝ ਘਟਾ ਕੇ ਉਨ੍ਹਾਂ ਇਸ ਤੋਂ ਰਾਹਤ ਦੇਣ ਦੇ ਪ੍ਰਬੰਧ ਸਰਕਾਰ ਵੱਲੋਂ ਕੀਤੇ ਜਾਣੇ ਚਾਹੀਦੇ ਸਨ। ਰੋਸ ਪ੍ਰਦਰਸ਼ਨ ਵਿੱਚ ਬਠਿੰਡਾ ਦੇ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਨਵਦੀਪ ਸਿੰਘ ਜੀਦਾ, ਯਾਦਵਿੰਦਰ ਸਿੰਘ ਔਲਖ ਜਨਰਲ ਸੈਕਟਰੀ, ਵਪਾਰ ਵਿੰਗ ਸਹਿ ਪ੍ਰਧਾਨ ਅਨਿਲ ਠਾਕੁਰ, ਗੁਰਜੰਟ ਸਿੰਘ ਸਿਵੀਆ ਆਦਿ ਨੇ ਵੀ ਸ਼ਿਰਕਤ ਕੀਤੀ।