Menu

ਕੇਂਦਰ ਸਰਕਾਰ ਸੀਬੀਆਈ ਰਾਹੀਂ ਬਾਦਲ ਪਰਿਵਾਰ ਨੂੰ ਬਚਾ ਰਹੀ ਹੈ : ਜਵਾਹਰਕੇ/ਬਾਲਿਆਂਵਾਲੀ

ਬਠਿੰਡਾ, 9 ਜੁਲਾਈ – ਬੇਅਦਬੀ ਕੇਸ ਤੋਂ ਬਚਣ ਲਈ ਪੰਜਾਬ ਦੀ ਕਿਸਾਨੀ ਦੀ ਤਬਾਹੀ ਦੇ ਬਾਦਲ ਪਰਿਵਾਰ ਨੇ ਜੋ ਬਜਰ ਅਪਰਾਧ ਕੀਤਾ ਹੈ। ਉਸ ਦੀ ਪੁਸ਼ਟੀ ਸੀਬੀਆਈ ਨੂੰ ਉਸ ਦਰਖਾਸਤ ਨੇ ਕਰ ਦਿੱਤੀ ਹੈ, ਜੋ ਪੰਜਾਬ ਪੁਲਿਸ ਦੀ ਐੱਸਆਈਟੀ ਵੱਲੋਂ ਕੀਤੀ ਜਾਂਚ ਨੂੰ ਰੁਕਵਾਉਣ ਲਈ ਕੇਂਦਰੀ ਏਜੰਸੀ ਨੇ ਕੱਲ੍ਹ ਸੀਬੀਆਈ ਕੋਰਟ ਮੁਹਾਲੀ ਵਿੱਚ ਦਾਇਰ ਕੀਤੀ ਹੈ ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੀਬੀਆਈ ਦੀ ਜਾਂਚ ਖਿਲਾਫ ਮੋਰਚਾ ਖੋਲ੍ਹਦੇ ਹੋਏ ਅੱਜ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਨਰਲ ਸਕੱਤਰ ਗੁਰਸੇਵ ਸਿੰਘ ਜਵਾਹਰਕੇ ਅਤੇ ਮੈਂਬਰ ਪੀਏਸੀ ਪਰਮਿੰਦਰ ਸਿੰਘ ਬਾਲਿਆਂਵਾਲੀ ਜ਼ਿਲ੍ਹਾ ਪ੍ਰਧਾਨ ਬਠਿੰਡਾ ਨੇ ਲਾਏ ਅਤੇ ਕਿਹਾ ਕਿ ਪੰਜਾਬ ਸਰਕਾਰ ਅਧੀਨ ਜਾਂਚ ਟੀਮਾਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀਆਂ ਹਨ। ਜਿਨ੍ਹਾਂ ਨੇ ਸਰੂਪ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਫ਼ ਕਰਦੇ ਹੋਏ ਸੌਦਾ ਸਾਧ ਨੂੰ ਨਾਮਜ਼ਦ ਕੀਤਾ ਹੈ ਅਤੇ ਹੁਣ ਉਸ ਦੇ ਨਾਮਜ਼ਦ ਹੋਣ ਕਰਕੇ ਬਾਦਲ ਪਰਿਵਾਰ ਦਾ ਫਸਣਾ ਤੈਅ ਹੈ, ਕਿਉਂਕਿ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸਮੇਤ ਸੈਣੀ ਸਨ। ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਕੇਸ ਦਾ ਹਿੱਸਾ ਹੈ ਅਤੇ ਹੁਣ ਉਨ੍ਹਾਂ ਨੂੰ ਬਚਾਉਣ ਲਈ ਸੀਬੀਆਈ ਵੱਲੋਂ ਸਾਜ਼ਿਸ਼ ਤਹਿਤ ਦਰਖਾਸਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਰਖਾਸਤ ਤੋਂ ਇਹ ਸਾਹਮਣੇ ਆਉਂਦਾ ਹੈ ਕਿ ਕੇਂਦਰ ਸਰਕਾਰ ਸੀਬੀਆਈ ਰਾਹੀਂ ਬਾਦਲ ਪਰਿਵਾਰ ਨੂੰ ਬਚਾ ਰਹੀ ਹੈ ਤਾਂ ਜੋ ਆਉਂਦੇ ਸਮੇਂ ਵਿੱਚ ਕਿਸਾਨੀ ਨੂੰ ਤਬਾਹ ਕਰਨ ਵਾਲੇ ਬਾਦਲ ਪਰਿਵਾਰ ਨਾਲ ਰਲ ਕੇ ਵੱਡੀਆਂ ਕੰਪਨੀਆਂ ਦੇ ਹੱਥ ਪੰਜਾਬ ਨੂੰ ਵੇਚਿਆ ਜਾ ਸਕੇ। ਪਰ ਇਹ ਸਿੱਖ ਸੰਗਤ ਅਤੇ ਪੰਜਾਬ ਵਾਸੀ ਕਦੇ ਬਰਦਾਸ਼ਤ ਨਹੀਂ ਕਰਨਗੇ ਅਤੇ ਉਹ ਮੰਗ ਕਰਦੇ ਹਨ ਕਿ ਇਸ ਮਾਮਲੇ ਵਿੱਚ ਬਾਦਲ ਪਰਿਵਾਰ ਅਤੇ ਉਸ ਸਮੇਂ ਦੇ ਡੀਜੀਪੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾਵੇ ।ਇਸ ਮੌਕੇ ਉਨ੍ਹਾਂ ਦੇ ਨਾਲ ਹਰਫੂਲ ਸਿੰਘ ਬਠਿੰਡਾ, ਮਨਜੀਤ ਸਿੰਘ ਸੀਰਾ, ਗੁਰਚਰਨ ਸਿੰਘ ਆਦਿ ਹਾਜਰ ਸਨ ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39867 posts
  • 0 comments
  • 0 fans