Menu

ਨਸ਼ੇ ਦੇ ਮਰੀਜਾਂ ਰਾਹੀਂ ਪਿੰਡਾਂ ‘ਚ ਕੋਰੋਨਾ ਫੈਲਣ ਦਾ ਖਤਰਾ-ਕੁਲਤਾਰ ਸਿੰਘ ਸੰਧਵਾਂ

ਚੰਡੀਗੜ, 9 ਜੁਲਾਈ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿੱਚ ਨਸ਼ਾ ਛੱਡਣ ਦੇ ਚਾਹਵਾਨ ਮਰੀਜ਼ਾ ਦੀ ਆਵਾਜ਼ ਪੰਜਾਬ ਦੇ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਕੋਲ ਚੱਕਦਿਆ ਮੰਗ ਕੀਤੀ ਕਿ ਸਰਕਾਰ ਵੱਲੋਂ ਇਨਾਂ ਮਰੀਜ਼ਾ ਨੂੰ ਮੁਹੱਈਆ ਕਰਵਾਇਆ ਜਾਣ ਵਾਲੀਆ ਦਵਾਈਆਂ 1-2 ਗੋਲੀਆਂ ਦੀ ਬਜਾਏ ਦੋ ਹਫ਼ਤਿਆਂ (15 ਦਿਨ) ਦੀ ਦਿੱਤੀ ਜਾਵੇ, ਕਿਉਂਕਿ ਨਸ਼ੇ ਦੇ ਮਰੀਜਾਂ ਰਾਹੀਂ ਪਿੰਡਾਂ ‘ਚ ਕੋਰੋਨਾ ਫੈਲਣ ਦਾ ਬਹੁਤ ਵੱਡਾ ਖਤਰਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਸ਼ਾ ਛੁਡਾਊ ਹਸਪਤਾਲਾਂ ਵਿੱਚ ਰੋਜ਼ਾਨਾ ਹੀ ਨਸ਼ਾ ਛੱਡਣ ਦੀਆਂ ਗੋਲੀਆਂ ਲੈਣ ਵਾਲੇ ਮਰੀਜ਼ਾ ਦੀ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਇਸ ਨਾਲ ਕੋਰੋਨਾਂ ਵਰਗੀ ਭਿਆਨਕ ਬਿਮਾਰੀ ਦੇ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨਾਂ ਮਰੀਜ਼ਾ ਨੂੰ ਇੱਕ ਦਿਨ ਦੀ ਇੱਕ ਗੋਲੀ ਦੇਣ ਦੀ ਬਜਾਏ 2 ਹਫ਼ਤਿਆਂ ਦੀ ਨਸ਼ਾ ਛੱਡਣ ਦੀਆ ਗੋਲੀਆਂ ਦਿੱਤੀਆਂ ਜਾਣ ਤਾਂ ਕਿ ਮਰੀਜ਼ਾ ਦੀ ਲੰਬੀਆਂ ਕਤਾਰਾਂ ਨਾ ਲੱਗਣ।
ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਉਪਰੰਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਦੇ ਮਨਸੂਬੇ ਪੂਰੇ ਕਰਨ ਲਈ ਨੌਜਵਾਨਾਂ ਨੂੰ ਨਸ਼ੇ ਵਰਗੀ ਭਿਆਨਕ ਬਿਮਾਰੀ ਦੀ ਦਲਦਲ ਵਿਚ ਸੁੱਟ ਦਿੱਤਾ ਹੈ। ਇਸ ਲਈ ਨੌਜਵਾਨਾਂ ਨੂੰ ਖ਼ੁਦ ਹੀ ਦ੍ਰਿੜ ਇਰਾਦੇ ਨਾਲ ਇਸ ਨਸ਼ੇ ਵਰਗੀ ਬਿਮਾਰੀ ਤੋ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans