Menu

ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਆਮ ਲੋਕਾਂ ਦੇ ਦਾਖਲੇ ‘ਤੇ ਪਾਬੰਦੀ

ਚੰਡੀਗੜ, 10 ਜੁਲਾਈ – ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਆਮ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਾ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜੇ ਏਥੇ ਆਮ ਰਾਜ ਪ੍ਰਬੰਧ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਨੇ ਇਸ ਸਬੰਧੀ ਹੁਕਮ ‘ਤੇ ਹਸਤਾਖਰ ਕਰ ਦਿੱਤੇ ਹਨ ਅਤੇ ਇਹ ਹੁਕਮ ਤਰੁੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ। ਬੁਲਾਰੇ ਅਨੁਸਾਰ ਇਸ ਸਬੰਧ ਵਿੱਚ ਕਿਸੇ ਵੀ ਤਰਾਂ ਦੀ ਮੁਸ਼ਕਲ ਦੀ ਸਥਿਤੀ ‘ਚ ਵਧੀਕ ਸਕੱਤਰ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਬੁਲਾਰੇ ਅਨੁਸਾਰ ਕੋਈ ਵੀ ਜ਼ਰੂਰੀ ਡਾਕ ਆਦਿ ਸਵਾਗਤੀ ਕਾਂਉਂਟਰ ‘ਤੇ ਤਾਇਨਾਤ ਕਰਮਚਾਰੀਆਂ ਦੇ ਹਵਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਨਾਗਰਿਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਾਸਤੇ ਸਰਕਾਰ ਦੇ ਉਪਰਾਲਿਆਂ ਵਿੱਚ ਸਹਿਯੋਗ ਕਰਨ ਲਈ ਅਪੀਲ ਕੀਤੀ ਗਈ ਹੈ।

Listen Live

Subscription Radio Punjab Today

Our Facebook

Social Counter

  • 16576 posts
  • 0 comments
  • 0 fans

Log In