Menu

ਚੰਡੀਗੜ ਏਅਰਪੋਰਟ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਮ ’ਤੇ ਰੱਖਿਆ ਜਾਵੇ – ਬਾਵਾ

ਚੰਡੀਗੜ, 10 ਜੁਲਾਈ –  ਚੰਡੀਗੜ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾਂ ਜਨਮ ਉਤਸਵ ਸਮਾਗਮ ਦੀ ਰੂਪ ਰੇਖਾ ਤਿਆਰ ਕਰਨ ਲਈ ਸ਼ੁੱਕਰਵਾਰ ਨੂੰ ਕਿ੍ਸ਼ਨ ਕੁਮਾਰ ਬਾਵਾ, ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਫਾਊਂਡੇਸ਼ਨ ਦੇ ਹਰਿਆਣਾ ਦੇ ਪ੍ਰਧਾਨ ਉਮਰਾਉ ਸਿੰਘ ਛੀਨਾ, ਚੰਡੀਗੜ ਦੇ ਫਾਊਂਡੇਸ਼ਨ ਦੇ ਪ੍ਰਧਾਨ ਹਰਿੰਦਰ ਸਿੰਘ ਹੰਸ, ਚੇਅਰਮੈਨ ਜਗਮੋਹਣ ਸਿੰਘ ਬਰਾੜ, ਫਾਊਂਡੇਸ਼ਨ ਦੇ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਓਬਰਾਏ ਵਿਸ਼ੇਸ਼ ਰੂਪ ਵਿੱਚ ਹਾਜਰ ਹੋਏ। ਇਸ ਸਮੇਂ ਚੰਡੀਗੜ ਏਅਰਪੋਰਟ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਮ ’ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚਪੜਚਿੜੀ ਦੇ ਇਤਿਹਾਸਿਕ ਮੈਦਾਨ ਮੌਜੂਦਾ ਚੰਡੀਗੜ ਏਅਰਪੋਰਟ ਦੀ ਜਮੀਨ ਵਿੱਚ ਹੀ ਸ਼ਾਮਿਲ ਹੈ ਅਤੇ ਇਸੇ ਧਰਤੀ ’ਤੇ ਵਜੀਰ ਖਾਂ ਦਾ ਖਾਤਮਾ ਕਰਕੇ ਪਹਿਲੇ ਸਿੱਖ ਲੋਕ ਰਾਜ ਦੀ ਨੀਹ ਰੱਖੀ ਸੀ। ਇਸ ਸਮੇਂ ਫਾਊਂਡੇਸ਼ਨ ਵੱਲੋਂ ਮਨੁੱਖਤਾ ਦੀ ਸੇਵਾ ਦਾ ਵਿਸ਼ਵ ਵਿੱਚ ਬੀੜਾ ਚੁੱਕਣ ਵਾਲੇ ਉਘੇ ਬਿਜਨੈਸਮੈਨ ਐਸ.ਪੀ ਸਿੰਘ ਓਬਰਾਏ ਨੂੰ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਪੁਰਸਕਾਰ ਦੇਣ ਦਾ ਵੀ ਫੈਸਲਾ ਕੀਤਾ ਗਿਆ। ਉਹਨਾਂ ਕਿਹਾ ਕਿ ਸ. ਓਬਰਾਏ ਦਾ ਸਿੱਖਿਆ, ਸੱਭਿਆਚਾਰ, ਧਾਰਮਿਕ, ਪ੍ਰਵਾਸੀ ਪੰਜਾਬੀਆਂ ਲਈ ਅਤੇ ਇਤਿਹਾਸ ਨੂੰ ਸਾਂਭਣ ਲਈ ਪ੍ਰਸ਼ੰਸਾਯੋਗ ਉਪਰਾਲਾ ਹੈ ਜਿਸ ’ਤੇ ਸਮੂਹ ਪੰਜਾਬੀਆਂ ਨੂੰ ਮਾਣ ਹੈ।

Listen Live

Subscription Radio Punjab Today

Our Facebook

Social Counter

  • 16486 posts
  • 0 comments
  • 0 fans

Log In