Menu

ਮਾਲ ਮੰਤਰੀ ਕਾਂਗੜ 13 ਜੁਲਾਈ ਨੂੰ ਰੱਖਣਗੇ ਸਬ-ਤਹਿਸੀਲ ਕੰਪਲੈਕਸ ਬਿਆਸ ਦਾ ਨੀਂਹ ਪੱਥਰ

ਚੰਡੀਗੜ, 10 ਜੁਲਾਈ – ਮਾਲ ਮੰਤਰੀ, ਪੰਜਾਬ ਸ.ਗੁਰਪ੍ਰੀਤ ਸਿੰਘ ਕਾਂਗੜ 13 ਜੁਲਾਈ ਨੂੰ ਅੰਮ੍ਰਿਤਸਰ ਜ਼ਿਲੇ ਅਧੀਨ ਸਬ-ਤਹਿਸੀਲ ਕੰਪਲੈਕਸ ਬਿਆਸ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 19/06/2020 ਨੋਟੀਫਿਕੇਸ਼ਨ ਜਾਰੀ ਕਰਕੇ ਸਬ ਤਹਿਸੀਲ ਬਿਆਸ ਦਾ ਗਠਨ ਕੀਤਾ ਸੀ। ਇਸ ਸਬ ਤਹਿਸੀਲ ਵਿੱਚ 29 ਪਿੰਡਾਂ ਦੇ 10 ਪਟਵਾਰ ਸਰਕਲ ਸ਼ਾਮਲ ਕੀਤੇ ਗਏ ਹਨ ਜਿਹਨਾਂ ਦਾ ਕੁੱਲ ਰਕਬਾ 9898 ਹੈਕਟੇਅਰ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਕੋਵਿਡ 19 ਕਾਰਨ ਸਰਕਾਰ ਵੱਲੋਂ ਲਾਗੂ ਸੋਸ਼ਲ ਡਿਸਟੈਂਸ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਇਆ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਇਸ ਸਬ ਤਹਿਸੀਲ ਦੀ ਇਮਾਰਤ ਬਨਾਉਣ ਲਈ ਰਾਧਾ ਸੁਆਮੀ ਸਤਸੰਗ ਬਿਆਸ ਰਜਿਸਟਰਡ ਸੋਸਾਇਟੀ, ਡੇਰਾ ਬਾਬਾ ਜੈਮਲ ਸਿੰਘ ਵੱਲੋਂ 5 ਏਕੜ ਜ਼ਮੀਨ ਸਰਕਾਰ ਨੂੰ ਮੁਫ਼ਤ ਦਿੱਤੀ ਗਈ ਅਤੇ ਇਥੇ ਬਣਨ ਵਾਲੀ ਸਾਰੀ ਇਮਾਰਤ ਦਾ ਖਰਚਾ ਵੀ ਰਾਧਾ ਸੁਆਮੀ ਸਤਸੰਗ ਬਿਆਸ ਰਜਿਸਟਰਡ ਸੋਸਾਇਟੀ , ਡੇਰਾ ਬਾਬਾ ਜੈਮਲ ਸਿੰਘ ਵੱਲੋਂ ਹੀ ਕੀਤਾ ਜਾਣਾ ਹੈ । ਇਸ ਸਬ ਤਹਿਸੀਲ ਦੀ ਇਮਾਰਤ ਅਤਿ ਆਧੁਨਿਕ ਸਹੂਲਤਾਂ ਵਾਲੀ ਅਤੇ ਵਿਲੱਖਣ ਦਿੱਖ ਵਾਲੀ ਹੋਵੇਗੀ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39916 posts
  • 0 comments
  • 0 fans