Menu

ਭਗਵਾਂ ਸੋਚ ਨੂੰ ਬਾਲ ਮਨਾਂ ‘ਤੇ ਥੋਪਣ ਲੱਗੀ ਮੋਦੀ ਸਰਕਾਰ – ਭਗਵੰਤ ਮਾਨ

ਚੰਡੀਗੜ੍ਹ,  11 ਜੁਲਾਈ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਸੀਬੀਐਸਈ ਰਾਹੀਂ 9ਵੀਂ ਤੋਂ 12ਵੀਂ ਜਮਾਤਾਂ ਦੇ ਪਾਠਕ੍ਰਮ (ਸਿਲੇਬਸ) ਵਿਚੋਂ ਕਈ ਅਹਿਮ ਪਾਠ ਹਟਾਏ ਜਾਣ ਦਾ ਵਿਰੋਧ ਕਰਦੇ ਹੋਏ ਇਸ ਨੂੰ ਭਾਜਪਾ ਦੇ ਭਗਵੇਂਕਰਨ ਏਜੰਡੇ ਦਾ ਹਿੱਸਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਰੀਆਂ ਹੱਦਾਂ ਬੰਨੇ ਟੱਪ ਕੇ ਆਰਐਸਐਸ ਦੀ ਭਗਵਾਂ ਸੋਚ ਨੂੰ ਬਾਲ ਮਨਾਂ ‘ਤੇ ਥੋਪਣ ਤੱਕ ਆ ਗਈ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਆਪਣੇ ਭਗਵੇਂ ਏਜੰਡੇ ਨੂੰ ਪ੍ਰਤੱਖ ਤੌਰ ‘ਤੇ ਲਾਗੂ ਕਰਨ ਲਈ ਉਤਾਰੂ ਹੋ ਚੁੱਕੀ ਹੈ, ਜੋ ਭਾਰਤੀ ਸੰਵਿਧਾਨ ਲਈ ਬੇਹੱਦ ਖ਼ਤਰਨਾਕ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਆੜ ‘ਚ ਸਕੂਲੀ ਸਿਲੇਬਸ ‘ਚ ਜੋ ਵਿਸ਼ੇ ਹਟਾਏ ਗਏ ਹਨ ਇਹ ਸ਼ੁਰੂ ਤੋਂ ਹੀ ਨਾਗਪੁਰ ਹੈੱਡਕੁਆਟਰ ਦੀਆਂ ਅੱਖਾਂ ‘ਚ ਰੜਕਦੇ ਰਹੇ ਹਨ। ਮਾਨ ਨੇ ਦੱਸਿਆ ਕਿ ਕੋਰੋਨਾ ਦੀ ਆੜ ‘ਚ 9ਵੀਂ ਤੋਂ 12ਵੀਂ ਤੱਕ ਦੇ ਪਾਠਕ੍ਰਮ ‘ਚ ਲਗਭਗ 30 ਫ਼ੀਸਦੀ ਕਟੌਤੀ ਉਨ੍ਹਾਂ ਮਹੱਤਵਪੂਰਨ ਪਾਠਾਂ ਦੀ ਕੀਤੀ ਗਈ ਹੈ ਜੋ ਵੰਨ-ਸੁਵੰਨਤਾ ਨਾਲ ਭਰਪੂਰ ਭਾਰਤ ਵਰਗੇ ਬਹੁ-ਭਾਸ਼ੀ ਅਤੇ ਬਹੁ-ਸਭਿਆਚਾਰੀ ਮੁਲਕ ‘ਚ ਵਿਦਿਆਰਥੀਆਂ ਨੂੰ ਆਪਸੀ ਸਦਭਾਵਨਾ ਅਤੇ ਪ੍ਰੇਮ-ਪਿਆਰ ਨਾਲ ਮਿਲਜੁਲ ਕੇ ਰਹਿਣਾ ਸਿਖਾਉਂਦੇ ਹਨ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਾਉਂਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਹੱਕ-ਹਕੂਕਾਂ ਦਾ ਹੋਕਾ, ਵੰਨ-ਸੁਵੰਨਤਾ, ਲੋਕਤੰਤਰ ਨੂੰ ਚੁਨੌਤੀਆਂ, ਧਰਮ ਨਿਰਪੱਖਤਾ ਅਤੇ ਗਿਆਨ ਵਿਗਿਆਨ ਆਦਿ ਵਰਗੇ ਮਹੱਤਵਪੂਰਨ ਮੁੱਦੇ ਕਦੇ ਵੀ ਭਾਜਪਾ ਦੇ ਗਲੇ ਨਹੀਂ ਉੱਤਰਦੇ ਸਨ, ਕਿਉਂਕਿ ਭਾਜਪਾ ਹਮੇਸ਼ਾ ਇੱਕ ਅਤੇ ਅੰਧ-ਵਿਸ਼ਵਾਸ ਦੀ ਪੁਜਾਰੀ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਫ਼ਿਰਕੂ ਸੋਚ ਦੇ ਆਧਾਰ ‘ਤੇ ਭਾਰਤ ਨੂੰ ਇੱਕ ਰਾਸ਼ਟਰ-ਇੱਕ ਰੰਗ (ਭਗਵਾ) ਤਹਿਤ ਨਵੇਂ ਸਿਰਿਓਂ ਘੜਨ ਦਾ ਜੋ ਘਾਤਕ ਰਾਹ ਅਪਣਾਇਆ ਹੋਇਆ ਹੈ, ਇਹ ਦੇਸ਼ ਨੂੰ ਆਰਥਿਕ, ਸਮਾਜਿਕ, ਧਾਰਮਿਕ ਅਤੇ ਸੰਵਿਧਾਨਕ ਤੌਰ ‘ਤੇ ਤੋੜ ਰਿਹਾ ਹੈ, ਵੰਡ ਰਿਹਾ ਹੈ ਅਤੇ ਕਮਜ਼ੋਰ ਕਰ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਸੰਘ ਦੇ ਮਾਰਗ ਦਰਸ਼ਨ ‘ਤੇ ਚੱਲਦੀ ਹੋਈ ਮੋਦੀ ਸਰਕਾਰ ‘ਹਿਟਲਰ’ ਦਾ ਰੂਪ ਧਾਰਦੀ ਜਾ ਰਹੀ ਹੈ। ਜਿਸ ‘ਚ ਨਾ ਸੰਘੀ ਢਾਂਚੇ ਅਤੇ ਨਾ ਹੀ ਧਰਮ ਨਿਰਪੱਖਤਾ ਲਈ ਕੋਈ ਜਗਾ ਨਹੀਂ ਹੈ। ਇਸ ਕਰਕੇ ਸਕੂਲੀ ਪਾਠਕ੍ਰਮ ‘ਚੋਂ ਸੰਘੀ ਢਾਂਚੇ ਨਾਲ ਸੰਬੰਧਿਤ ਸਥਾਨਕ ਸਰਕਾਰਾਂ ਦੀ ਜ਼ਰੂਰਤ, ਸਰਕਾਰਾਂ ਦੇ ਵਿਕਾਸ, ਨਾਗਰਿਕਤਾ, ਰਾਸ਼ਟਰ ਸੰਘ ਅਤੇ ਧਰਮ ਨਿਰਪੱਖਤਾ ਦੇ ਪਾਠ ਹਟਾ ਦਿੱਤੇ ਗਏ। ਇਸੇ ਤਰਾਂ ਲੋਕਤੰਤਰਿਕ ਅਧਿਕਾਰ, ਲੋਕਤੰਤਰ ਅਤੇ ਵਿਭਿੰਨਤਾ, ਧਰਮ ਅਤੇ ਜਾਤ, ਸੰਘਰਸ਼ ਅਤੇ ਅੰਦੋਲਨ, ਜੰਗਲ ਅਤੇ ਜੰਗਲੀ ਜਾਨਵਰ, ਕਿਸਾਨ, ਜ਼ਿਮੀਂਦਾਰ ਅਤੇ ਰਾਜ, ਬਟਵਾਰੇ ਤੇ ਦੇਸ਼ ਵਿਚ ਕਿਸਾਨਾਂ ਦੇ ਵਿਦ੍ਰੋਹਾਂ, ਲੇਖ, ਦਾ ਬੰਬੇ ਡੈਕਨ ਅਤੇ ਦਾ ਡੈਕਨ ਰਾਈਟਸ ਕਮਿਸ਼ਨ ਸਮੇਤ ਗੁਆਂਢੀ ਦੇਸ਼ਾਂ ਨਾਲ ਸਾਡੇ ਸੰਬੰਧਾਂ ਅਤੇ ਆਜ਼ਾਦੀ ਦੀ ਲੜਾਈ ਦੌਰਾਨ ਹੋਏ ਵੱਖ-ਵੱਖ ਅੰਦੋਲਨਾਂ ਨਾਲ ਸੰਬੰਧਿਤ ਪਾਠਾਂ ਨੂੰ ਵੀ ਛਾਂਗ ਦਿੱਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਸੱਚੀ-ਸੁੱਚੀ ਨੀਅਤ ਨਾਲ ਰਚਿਤ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਨੂੰ ਖ਼ਤਮ ਕਰਨ ‘ਤੇ ਤੁਲੀ ਭਾਜਪਾ ਨੂੰ ਇੱਕਜੁੱਟ ਹੋ ਕੇ ਰੋਕਣਾ ਬੇਹੱਦ ਜ਼ਰੂਰੀ ਹੈ। ਇਸ ਲਈ ਆਮ ਆਦਮੀ ਪਾਰਟੀ ਮੋਦੀ ਸਰਕਾਰ ਦੇ ਅਜਿਹੇ ਘਾਤਕ ਕਦਮਾਂ ਵਿਰੁੱਧ ਜਿੱਥੇ ਬੁੱਧੀਜੀਵੀ ਵਰਗ ਸਮੇਤ ਸਾਰੇ ਵਰਗਾਂ ਨੂੰ ਜਾਗਰੂਕ ਕਰੇਗੀ ਅਤੇ ਉੱਥੇ ਸੜਕ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕਰੇਗੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans