Menu

ਫਾਜ਼ਿਲਕਾ ਜ਼ਿਲੇ ਅੰਦਰ 3 ਪਾਜ਼ਿਟਿਵ ਅਤੇ 86 ਨੈਗੈਟਿਵ ਰਿਪੋਰਟਾਂ ਪ੍ਰਾਪਤ-ਸਿਵਲ ਸਰਜਨ

ਫਾਜ਼ਿਲਕਾ 13 ਜੁਲਾਈ(ਸੁਰਿੰਦਰਜੀਤ ਸਿੰਘ) – ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਅੱਜ ਜ਼ਿਲੇ ਅੰਦਰ 3 ਹੋਰ ਪਾਜ਼ਿਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਉਨਾਂ ਦੱਸਿਆ ਕਿ ਦੋ ਜਣੇ ਪੰਜਾਾਬ ਦੇ ਬਾਹਰ ਤੋਂ ਕ੍ਰਮਵਾਰ ਤਿ੍ਪੁਰਾ ਅਤੇ ਬਿਹਾਰ ਤੋਂ ਆਏ ਸਨ ਜਿਨਾਂ ਦੇ ਸੈਂਪਲ ਲੈਣ ਤੋਂ ਅੱਜ ਰਿਪੋਰਟ ਪਾਜ਼ਿਟਿਵ ਆਈ ਹੈ। ਉਨਾਂ ਦੱਸਿਆ ਕਿ ਤਿੰਨ ਕੇਸ ਆਉਣ ਨਾਲ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 11 ਹੋ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਤਿੰਨੋ ਜਣੇ ਪੁਰਸ਼ ਹਨ ਜਿਨਾਂ ਵਿੱਚੋਂ ਇਕ ਦੀ ਉਮਰ 43 ਸਾਲ ਜਿਸ ਦੀ ਟਰੈਵਲ ਹਿਸਟਰੀ ਤਿ੍ਪੁਰਾ ਦੀ ਹੈ, ਦੂਜਾ ਜਣਾ 24 ਸਾਲਾ ਜੋ ਕਿ ਬਿਹਾਰ ਤੋਂ ਆਇਆ ਸੀ ਅਤੇ ਤੀਜਾ ਜਣਾ 24 ਸਾਲ ਦਾ  ਹੈ ਜਿਸ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਉਨਾਂ ਦੱਸਿਆ ਕਿ ਅੱਜ ਸੋਮਵਾਰ ਨੂੰ ਕੁੱਲ 89 ਰਿਪੋਰਟਾ ਪ੍ਰਾਪਤ ਹੋਈਆਂ ਜਿਸ ਵਿੱਚੋਂ 3 ਪਾਜ਼ਿਟਿਵ ਅਤੇ 86 ਰਿਪੋਰਟਾਂ ਨੈਗੇਟਿਵ ਹਨ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੀਆਂ ਹਦਾਇਤਾਂ ਨੂੰ ਅਪਣਾ ਕੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਾਜ਼ਮੀ ਪਾਇਆ ਜਾਵੇ, ਵਾਰ-ਵਾਰ ਹੈਂਡ ਸੈਨੇਟਾਈਜਰ ਜਾਂ ਸਾਬਨ ਨਾਲ ਹੱਥ ਧੋਤੇ ਜਾਣ ਅਤੇ ਇਕੱਠ ਵਾਲੀ ਜਗਾਂ ’ਤੇ ਸਮਾਜਿਕ ਦੂਰੀ ਬਣਾਈ ਰੱਖੀ ਜਾਵੇ ਤਾਂ ਜੋ ਕਰੋਨਾ ਵਾਇਰਸ ਦਾ ਫੈਲਾਅ ਨਾ ਹੋ ਸਕੇ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans