Menu

ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਫਾਜ਼ਿਲਕਾ ਜ਼ਿਲਾ ਸਿੱਖਿਆ ਅਫਸਰ ਨੇ ਅਧਿਆਪਕਾਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 13 ਜੁਲਾਈ(ਸੁਰਿੰਦਰਜੀਤ ਸਿੰਘ) – ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀ ਵਿਲੱਖਣ ਸੋਚ ਅਤੇ ਬੇਮਿਸਾਲ ਕਾਰਗੁਜਾਰੀ ਦਾ ਨਤੀਜਾ ਹੈ ਕਿ ਅੱਜ ਸਰਕਾਰੀ ਸਕੂਲ ਕਿਸੇ ਪੱਖੋਂ ਵੀ ਪ੍ਰਾਇਵੇਟ ਸਕੂਲਾਂ ਨਾਲ ਘੱਟ ਨਹੀਂ ਹਨ। ਸਮਾਰਟ ਸਕੂਲ ਦੇ ਨਿਰਧਾਰਤ ਪੈਰਾਮੀਟਰਾਂ ਨੂੰ ਪੁਰਾ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੇ ਲਗਭਗ ਸਾਰੇ ਸਕੂਲ ਸਮਾਰਟ ਬਣ ਚੁੱਕੇ ਹਨ ਜਿਸ ਨੂੰ ਵੇਖਦੇ ਹੋਏ ਵਿਦਿਆਰਥੀਆਂ ਦੇ ਦਾਖਿਲੇ ਨੂੰ ਲੈ ਕੇ ਮਾਪੇ ਅਤੇ ਵਿਦਿਆਰਥੀ ਸਰਕਾਰੀ ਸਕੂਲਾਂ ਵੱਲ ਆਕਰਸ਼ਿਤ ਹੋਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਡਾ. ਤਰਲੋਚਨ ਸਿੰਘ ਸਿੱਧੂ ਨੇ ਅਧਿਆਪਕਾਂ ਨਾਲ ਮੀਟਿੰਗ ਦੌਰਾਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿੱਖਿਆ ਅਫਸਰ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵਿਦਿਆਰਥੀ ਦੇ ਦਾਖਿਲੇ ਅਤੇ ਪੜਾਈ ਨੂੰ ਲੈ ਕੇ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਦੇ ਇਨਫਰਾਸਟਰਕਚਰ ਅਤੇ ਸਿੱਖਿਆ ਦੇ ਸਟੈਂਡਰਡ ਤੋਂ ਜਾਣੂ ੰਕਰਵਾ ਕੇ ਦਾਖਿਲੇ ਲਈ ਪ੍ਰੇਰਿਤ ਕੀਤਾ ਜਾਵੇ। ਉਨਾਂ ਦੱਸਿਆ ਕਿ ਮੀਟਿੰਗ ਦੌਰਾਨ ਅਧਿਆਪਕ ਵਰਗ ਅਤੇ ਸਕੂਲ ਮੁੱਖੀਆਂ ਵੱਲੋਂ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਵਿਚ ਵਾਧੇ ਲਈ ਕੀਤੇ ਜਾ ਰਹੇ ਰਹੇ ਯਤਨਾ ਬਾਰੇ ਵਿਚਾਰ ਵਟਾਂਦਰਾ ਅਤੇ ਸੁਝਾਅ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਅਧਿਆਪਕਾਂ ਨੇ ਜਿਥੇ ਇਸੇ ਉਪਰਾਲੇ ਦੀ ਸ਼ਲਾਘਾ ਕੀਤੀ ਉਥੇ ਵਿਦਿਆਰਥੀਆਂ ਦੇ ਦਾਖਲੇ ਵਿੱਚ ਵਾਧੇ ਨੂੰ ਲੈ ਕੇ ਹਰ ਸੰਭਵ ਯਤਨ ਕਰਨ ਦਾ ਦਾ ਭਰੋਸਾ ਦਵਾਇਆ।
ਜ਼ਿਲਾ ਸਿੱਖਿਆ ਅਫਸਰ ਨੇ ਦੱਸਿਆ ਕਿ ਵਧੀਆ ਉਪਰਾਲਿਆਂ ਅਤੇ ਸੁਝਾਆਂ ਦੇ ਆਦਾਨ-ਪ੍ਰਦਾਨ ਕਰਨ ਦੇ ਨਾਲ ਕੰਮ ਨੂੰ ਹੋਰ ਬਿਹਤਰ ਢੰਗ ਨਾਲ ਕਰਨ ਵਿੱਚ ਮਦਦ ਮਿਲਦੀ ਹੈ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ ਜਿਲਿਆਂ ਦੇ ਬੱਡੀ ਗਰੁੱਪ ਬਣੇ ਹੋਏ ਹਨ। ਉਨਾਂ ਦੱਸਿਆ ਕਿ ਫ਼ਾਜ਼ਿਲਕਾ ਜ਼ਿਲਾ ਪਠਾਨਕੋਟ ਜ਼ਿਲੇ ਦਾ ਬੱਡੀ ਹੈ ਜੋ ਕਿ ਮਿਲਕੇ ਹਰ ਕੰਮ ਨੂੰ ਹੋਰ ਕਾਰਗਰ ਤਰੀਕੇ ਨਾਲ ਨੇਪਰੇ ਚੜਾਉਣ ਵਿਚ ਯਤਨਸ਼ੀਲ ਹਨ। ਉਨਾਂ ਇਹ ਵੀ ਕਿਹਾ ਕਿ ਕੋਵਿਡ ਦੇ ਮੱਦੇਨਜਰ ਸਾਨੂੰ ਸਭ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਕੁਲਦੀਪ ਗਰੋਵਰ, ਸੁਨੀਲ ਕੁਮਾਰ, ਪੰਮੀ ਸਿੰਘ, ਹਰਮਿੰਦਰ ਸਿੰਘ, ਹਰਚਰਨ ਸਿੰਘ ਮੌਜੂਦ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans