Menu

ਰਾਜ ਸਰਕਾਰ ਦੇ ਦਫਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿੱਪੀ ਵਿਚ ਨਾ ਲਿਖਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ: ਤਿ੍ਪਤ ਬਾਜਵਾ

ਚੰਡੀਗੜ੍ਹ, 13 ਜੁਲਾਈ – ਸੂਬੇ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਬਾਰ ਫਿਰ ਸਾਰੇ ਸਬੰਧਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾਮ-ਪੱਟੀਆਂ / ਮੀਲ ਪੱਥਰ / ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਪੰਜਾਬ ਸਰਕਾਰ ਵਲੋਂ ਮਾਂ ਬਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਵਿਚ ਅਹਿਮ ਫੈਸਲਾ ਲਿਆ ਸੀ। ਜਿਸ ਦੇ ਅਨੁਸਾਰ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ / ਵਿਭਾਗਾਂ / ਅਦਾਰਿਆਂ / ਅਰਧ ਸਰਕਾਰੀ ਅਦਾਰਿਆਂ / ਬੋਰਡ / ਨਿਗਮ / ਵਿਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ-ਪੱਟੀਆਂ / ਮੀਲ ਪੱਥਰ / ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।

ਭਾਸ਼ਵਾਂ ਮੰਤਰੀ ਨੇ ਨਾਲ ਹੀ ਦੱਸਿਆ ਕਿ ਇਸ ਸਬੰਧ ਵਿਚ ਸਮੇਂ ਸਮੇਂ ਤੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।

ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਭਾਗ / ਬੋਰਡ ਕਾਰਪੋਰੇਸ਼ਨ ਵਿਚ ਲੱਗੇ ਬੋਰਡ / ਨਾਮ ਪੱਟੀ / ਮੀਲ ਪੱਥਰ ਦੇ ਸਬਦ ਜੋੜ ਦਰੁਸਤ ਨਾ ਹੋਣ ਦੀ ਸੂਚਨਾ ਕਿਸੇ ਵੀ ਵਿਅਕਤੀ ਨੂੰ ਮਿਲਦੀ ਹੈ ਤਾਂ ਉਹ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਈ.ਮੇਲ ਪਤੇ  [email protected]  ਤੇ ਸੂਚਿਤ ਕਰ ਸਕਦਾ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans