Menu

ਪੰਜਾਬ ਸਰਕਾਰ ਨੇ ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਕੀਤੇ ਹੋਣ ਤੋਂ ਕੀਤਾ ਇਨਕਾਰ

ਚੰਡੀਗੜ 13 ਜੁਲਾਈ – ਪੰਜਾਬ ਸਰਕਾਰ ਨੇ ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਕੀਤੇ ਹੋਣ ਤੋਂ ਇਨਕਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨੌਵੀਂ ਤੋਂ ਬਾਰਵੀਂ  ਤੱਕ ਦੀਆਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਦਾ ਸੈਸ਼ਨ 2020-21 ਲਈ ਪੜਾਇਆ ਜਾਣ ਵਾਲਾ ਪਾਠਕ੍ਰਮ ਘੱਟ ਕਰਕੇ ਬੋਰਡ ਦੀ ਵੈੱਬਸਾਈਟ ਉੱਪਰ ਪਾਇਆ ਗਿਆ ਸੀ ਜਿਸਦਾ ਨੋਟਿਸ ਲੈਂਦਿਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਮਾਮਲਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਧਿਆਨ ਵਿੱਚ ਲਿਆਉਣ ਨਾਲ ਬੋਰਡ ਵੱਲੋਂ ਵੈੱਬਸਾਈਟ ਤੋਂ ਹਟਾ ਦਿੱਤਾ ਗਿਆ।

ਬੁਲਾਰੇ ਅਨੁਸਾਰ ਇਹ ਸਿਲੇਬਸ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਬੋਰਡ ਦੀ ਵੈਬਸਾਇਟ ’ਤੇ ਅਪਲੋਡ ਕਰ ਦਿੱਤਾ ਗਿਆ ਜੋ ਕਿ ਇੱਕ ਗੰਭੀਰ ਕੁਤਾਹੀ ਹੈ। ਬੁਲਾਰੇ ਅਨੁਸਾਰ ਜਿਸ ਵੀ ਕਰਮਚਾਰੀ ਨੇ ਇਹ ਸਿਲੇਬਸ ਸਾਈਟ ਉੱਪਰ ਅਪਲੋਡ ਕੀਤਾ ਹੈ ਉਸ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਲਿਖ ਦਿੱਤਾ ਗਿਆ ਹੈ।

ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਜਗਤਾਰ ਸਿੰਘ ਕੁਲੜੀਆ ਨੇ  ਦੱਸਿਆ ਕਿ ਕੋਵਿਡ-19 ਸੰਕ੍ਰਮਣ ਦੇ ਕਾਰਨ ਪਾਠਕ੍ਰਮ ਨੂੰ ਘੱਟ ਕਰਨ ਲਈ ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਿੱਚ ਬਕਾਇਦਾ ਤੌਰ ‘ਤੇ ਸਿੱਖਿਆ ਮਾਹਿਰਾਂ ਦੀ ਇੱਕ ਕਮੇਟੀ ਦਾ ਗਠਨ ਕਰਨ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ। ਕਮੇਟੀ ਵੱਲੋਂ ਪੂਰੀ ਪੁਣਛਾਣ ਕਰਨ ਤੋਂ ਬਾਅਦ ਇਹ ਸਿਫਾਰਸ਼ਾਂ ਸਰਕਾਰ ਨੂੰ ਭੈਜੀਆਂ ਜਾਣਗੀਆਂ ਅਤੇ ਸਰਕਾਰ ਦੀ ਪ੍ਰਵਾਨਗੀ ਮਿਲਣ ਉਪਰੰਤ ਪਾਠਕ੍ਮ ਸਬੰਧੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਨਹੀਂ ਕੀਤਾ ਗਿਆ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans