Menu

‘ਮਿਸ਼ਨ ਫ਼ਤਿਹ’ ਤਹਿਤ ਗੁਰਪ੍ਰੀਤ ਕੌਰ ਪਾ ਰਹੀ ਹੈ ਵਡਮੁੱਲਾ ਯੋਗਦਾਨ

ਬਠਿੰਡਾ, 14 ਜੁਲਾਈ (ਗੁਰਜੀਤ)- ਪੰਜਾਬ ਸਰਕਾਰ ਵਲੋਂ ਜਿੱਥੇ ਕੌਮਾਂਤਰੀ ਮਹਾਂਮਾਰੀ ਕੋਵਿਡ-19 ਨੂੰ ਮਾਤ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਿਹਤ ਅਤੇ ਪੁਲਿਸ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵੀ ਆਮ ਲੋਕਾਂ ਨੂੰ ਕਰੋਨਾ ਵਾਇਰਸ ਦੇ ਫ਼ੈਲਾਓ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

             ਸਰਕਾਰ ਵਲੋਂ ਚਲਾਈ ਗਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ  ਅਧੀਨ ਕੰਮ ਕਰ ਰਹੀ ਅਤੇ ਤਿੰਨ ਐਮ.ਏ. ਤੇ ਬੀ.ਐੱਡ ਪਾਸ ਆਂਗਣਵਾੜੀ ਵਰਕਰ ਗੁਰਪ੍ਰੀਤ ਕੌਰ ਵਲੋਂ ਵੀ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਬਠਿੰਡਾ ਜ਼ਿਲੇ ਅਧੀਨ ਪੈਂਦੇ ਬਲਾਕ ਨਥਾਣਾ ਦੇ ਪਿੰਡ ਗੰਗਾ ਵਿਖੇ ਆਂਗਣਵਾੜੀ ਵਰਕਰ ਵਜੋਂ ਆਪਣੀ ਸੇਵਾਵਾਂ ਨਿਭਾਅ ਰਹੀ ਇਸ ਮਹਿਲਾ ਕਰਮਚਾਰੀ ਵਲੋਂ ਕੋਵਿਡ-19 ਦੇ ਮੱਦੇਨਜ਼ਰ ‘ਕੋਵਾ ਐਪ’ ‘ਤੇ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਮਹਿਲਾ ਕਰਮਚਾਰੀ ‘ਕੋਵਾ ਐਪ’ ‘ਤੇ 7331 ਸਕੋਰ ਬਣਾ ਪੰਜਾਬ ਭਰ ਵਿੱਚੋ 30ਵਾਂ ਰੈਂਕ ਪ੍ਰਾਪਤ ਕਰ ਚੁੱਕੀ ਹੈ।

             ‘ਕੋਵਾ ਐਪ’ ਤਹਿਤ ਬਰਾਊਂਨਜ਼ ਤੇ ਸਿਲਵਰ ਸਨਮਾਨ ਪੱਤਰ ਪ੍ਰਾਪਤ ਕਰ ਚੁੱਕੀ ਇਸ ਮਹਿਲਾ ਕਰਮਚਾਰੀ ਦਾ ਕਹਿਣਾ ਹੈ ਕਿ ਉਸ ਵਲੋਂ ਰੋਜ਼ਾਨਾ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਪਣੀ ਸਹਿਯੋਗੀ ਬਲਬੀਰ ਕੌਰ ਨੂੰ ਨਾਲ ਲੈ ਕੇ ਪਿੰਡ ਦੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਵਲੋਂ ਪਿੰਡ ਦੇ ਲੋਕਾਂ ਨੂੰ ਮਾਸਕ ਲਾਜ਼ਮੀ ਪਹਿਨਣ, ਆਪਸੀ ਘੱਟੋਂ-ਘੱਟ 6 ਫ਼ੁੱਟ ਦੀ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਵਾਰ-ਵਾਰ ਆਪਣੇ ਹੱਥ ਧੋਣ ਲਈ ਤੇ ਕਿਸ ਤਰਾਂ ਧੋਣ ਲਈ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਗੁਰਪ੍ਰੀਤ ਦਾ ਕਹਿਣਾ ਹੈ ਕਿ ਉਹ ਆਪਣੇ ਪਿੰਡ ਦੇ ਲੋਕਾਂ ਤੋਂ ਇਲਾਵਾ ਆਪਣੇ ਰਿਸ਼ਤੇਦਾਰਾਂ, ਸਕੇ ਸਬੰਧੀਆਂ ਤੇ ਹੋਰ ਜਾਣਕਾਰਾਂ ਨੂੰ ਵੀ ਕੋਵਿਡ-19 ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ।

             ਗੁਰਪ੍ਰੀਤ ਕੌਰ ਦਾ ਇਹ ਵੀ ਕਹਿਣਾ ਹੈ ਕਿ ਉਸ ਵਲੋਂ ਖ਼ਾਸ ਕਰਕੇ ਪਿੰਡਾਂ ਦੀਆਂ ਮਹਿਲਾਵਾਂ ਨੂੰ ਖੁੱਦ ਘਰੇ ਸੈਨੀਟਾਈਜ਼ਰ ਅਤੇ ਮਾਸਕ ਤਿਆਰ ਕਰਨ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਉਹ ਖੁੱਦ ਵੀ ਪਿੰਡ ਦੇ ਲੋਕਾਂ ਨੂੰ ਲਗਭਗ 150 ਮਾਸਕ ਤਿਆਰ ਕਰਕੇ ਮੁਫ਼ਤ ਵੰਡ ਚੁੱਕੀ ਹੈ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans