ਨਵੀਂ ਦਿੱਲੀ, 14 ਜੁਲਾਈ – ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਸੀਬੀਐਸਈ ਬੋਰਡ ਦੇ 12ਵੀਂ ਦੇ ਨਤੀਜੇ ਜਾਰੀ ਹੋਣ ਤੋਂ ਬਾਅਦ ਹੁਣ ਵਿਦਿਆਰਥੀਆਂ ਦੀ ਨਜ਼ਰ ਦਸਵੀਂ ਦੇ ਨਤੀਜੇ ‘ਤੇ ਸੀ। ਐਚਆਰਡੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਪੱਸ਼ਟ ਕਰ ਦਿੱਤਾ ਹੈ ਕਿ 14 ਜੁਲਾਈ ਮੰਗਲਵਾਰ ਨੂੰ ਨਤੀਜੇ ਜਾਰੀ ਨਹੀਂ ਕੀਤੇ ਜਾਣਗੇ। ਸੀਬੀਐਸਈ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਹੁਣ ਬੁੱਧਵਾਰ 15 ਜੁਲਾਈ ਨੂੰ ਐਲਾਨੇ ਜਾਣਗੇ। ਦੱਸ ਦੇਈਏ ਕਿ ਪਿਛਲੇ ਸਾਲ 91.10 ਪ੍ਰਤੀਸ਼ਤ ਵਿਦਿਆਰਥੀਆਂ ਨੇ ਸੀਬੀਐਸਈ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ ਸੀ।