Menu

ਫਾਜ਼ਿਲਕਾ ਵਿਚ ਕਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਦਾ ਬਣਿਆ ਸੈਂਕੜਾ, ਦੋ ਨਵੇਂ ਕੇਸ ਆਏ, ਇਕ ਦੀ ਮੌਤ

????????????????????????????????????

ਫਾਜ਼ਿਲਕਾ, 14 ਜੁਲਾਈ(ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਜ਼ਿਲੇ ਵਿਚ ਕਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 100 ਹੋ ਗਈ ਹੈ। ਜਦ ਕਿ ਅੱਜ ਕੋਵਿਡ 19 ਬਿਮਾਰੀ ਦੇ ਦੋ ਨਵੇਂ ਕੇਸ ਸਾਹਮਣੇ ਆਏ ਹਨ ਜਦ ਕਿ ਜ਼ਿਲੇ ਨਾਲ ਸਬੰਧਤ ਇਕ ਵਿਅਕਤੀ ਦੀ ਫਰੀਦਕੋਟ ਵਿਖੇ ਕਰੋਨਾ ਕਾਰਨ ਮੌਤ ਦੀ ਦੁੱਖਦਾਈ ਖ਼ਬਰ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਦੱਸਿਆ ਕਿ ਜੋ ਦੋ ਕੇਸ ਪਾਜਿਟਿਵ ਆਏ ਹਨ ਉਨਾਂ ਵਿਚੋਂ ਇਕ 26 ਸਾਲਾ ਵਿਅਕਤੀ ਦਾ ਚੰਡੀਗੜ ਦੀ ਯਾਤਰਾ ਦਾ ਪਿੱਛੋਕੜ ਹੈ ਜਦ ਕਿ ਦੂਜਾ ਪੁਲਿਸ ਮੁਲਾਜਮ ਹੈ। ਇਸ ਤੋਂ ਬਿਨਾਂ ਅੱਜ ਇਕ ਵਿਅਕਤੀ ਕਰੋਨਾਂ ਨੂੰ ਮਾਤ ਦੇਣ ਵਿਚ ਵੀ ਸਫਲ ਵੀ ਹੋਇਆ। ਇਸ ਤਰਾਂ ਹੁਣ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 12 ਹੋ ਗਈ ਹੈ, ਜਦ ਕਿ 100 ਲੋਕ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਜਿਸ ਵਿਅਕਤੀ ਦੀ ਮੌਤ ਹੋਈ ਹੈ ਉਹ ਪਹਿਲਾਂ ਕਿਸੇ ਨਿੱਜੀ ਹਸਪਤਾਲ ਵਿਚ ਕਿਸੇ ਹੋਰ ਬਿਮਾਰੀ ਦੇ ਇਲਾਜ ਲਈ ਦਾਖਲ ਹੋਇਆ ਸੀ ਜਿੱਥੋਂ ਇਸਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਰੈਫਰ ਕੀਤਾ ਗਿਆ ਸੀ ਜਿੱਥੇ ਹੋਏ ਟੈਸਟ ਦੌਰਾਨ ਉਸਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਸੀ ਅਤੇ ਉਥੇ ਹੀ ਉਸਦੀ ਮੌਤ ਹੋ ਗਈ ਹੈ। 53 ਸਾਲਾ ਮਿ੍ਰਤਕ ਜਲਾਲਾਬਾਦ ਤਹਿਸੀਲ ਨਾਲ ਸਬੰਧਤ ਸੀ।
ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਰੂਰੀ ਸਾਵਧਾਨੀਆਂ ਰੱਖਣ ਅਤੇ ਬਹੁਤ ਜਰੂਰੀ ਹੋਣ ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਉਨਾਂ ਨੇ ਕਿਹਾ ਕਿ ਮਾਸਕ ਪਾ ਕੇ ਰੱਖੋ, ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖੋ ਅਤੇ ਭੀੜ ਨਾ ਕਰੋ ਅਤ ਵਾਰ ਵਾਰ ਹੱਥ ਧੋਂਦੇ ਰਹੋ। ਉਨਾਂ ਅਪੀਲ ਕੀਤੀ ਕਿ ਬੱਚੇ, ਬਜੁਰਗ, ਗਰਭਵਤੀ ਔਰਤਾਂ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਘਰੋਂ ਬਾਹਰ ਘੱਟ ਤੋਂ ਘੱਟ ਨਿਕਲਨ।
ਇਸ ਮੌਕੇ ਸਿਵਲ ਸਰਜਨ ਡਾ: ਚੰਦਰ ਮੋਹਨ ਕਟਾਰੀਆ ਨੇ ਹੋਰ ਦੱਸਿਆ ਕਿ ਜ਼ਿਲੇ ਵਿਚ ਅਬੋਹਰ ਵਿਖੇ ਏਕਤਾ ਕਲੋਨੀ ਅਤੇ ਨਵੀਂ ਅਬਾਦੀ ਦੇ ਕੁਝ ਇਲਾਕਿਆਂ ਨੂੰ ਕੌਨਟੇਨਮੈਂਟ ਖੇਤਰ ਐਲਾਣਿਆ ਗਿਆ ਹੈ ਜਿੱਥੇ ਲੋਕਾਂ ਦੇ ਆਉਣ ਜਾਣ ਤੇ ਪਾਬੰਦੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans