Menu

ਕੋਵਿਡ 19 ਖ਼ਿਲਾਫ਼ ਪੰਜਾਬੀਆਂ ਦਾ ਹਥਿਆਰ ਸਾਬਿਤ ਹੋ ਰਹੀ ਹੈ ਕੋਵਾ ਐਪ – ਅਰਵਿੰਦਪਾਲ ਸਿੰਘ ਸੰਧੂ

ਫਾਜ਼ਿਲਕਾ, 14 ਜੁਲਾਈ(ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੋਵਾ ਐਪ ਕੋਵਿਡ 19 ਖ਼ਿਲਾਫ਼ ਜਾਗਰੂਕਤਾ ਅਤੇ ਹੋਰ ਗਤੀਵਿਧੀਆਂ ਵਿਚ ਸਹਾਈ ਸਾਬਿਤ ਹੋ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲਾ ਵਾਸੀ ਇਸ ਐਪ ਨੂੰ ਕੋਰੋਨਾ ਖਿਲਾਫ ਹਥਿਆਰ ਵਜੋਂ ਇਸਤੇਮਾਲ ਕਰਕੇ ਇਸ ਬਿਮਾਰੀ ਨੂੰ ਮਾਤ ਦੇ ਸਕਦੇ ਹਨ। ਉਨਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿਚ ਮਿਸ਼ਨ ਫਤਿਹ ਮੁਹਿੰਮ ਜਾਰੀ ਹੈ, ਜਿਸ ਤਹਿਤ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਤਹਿਤ ਹੁਣ ਤੱਕ ਫਾਜ਼ਿਲਕਾ ਜ਼ਿਲੇ ਦੇ 9148 ਲੋਕ ਇਸ ਮੁਕਾਬਲੇ ਵਿਚ ਸ਼ਾਮਿਲ ਹੋ ਚੁੱਕੇ ਹਨ ਅਤੇ ਇੰਨਾਂ ਵਿਚੋਂ 34 ਨੇ ਮਿਸ਼ਨ ਫਤਿਹ ਯੋਧੇ ਦਾ ਖਿਤਾਬ ਜਿੱਤਿਆ ਹੈ ਜਿੰਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਅਤੇ ਟੀ ਸ਼ਰਟਾਂ ਸਨਮਾਨ ਵਜੋਂ ਭੇਂਟ ਕੀਤੀਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਇਸ ਐਪ ਦਾ ਸਭ ਤੋਂ ਵਧੀਆ ਫੀਚਰ ਇਹ ਹੈ ਕਿ ਇਹ ਸਾਡੇ ਨੇੜੇ ਦੇ ਕੋਵਿਡ ਮਰੀਜ਼ ਤੋਂ ਦੂਰੀ ਬਾਰੇ ਦੱਸ ਦਿੰਦੀ ਹੈ ਤੇ ਜੇਕਰ ਅਸੀਂ ਕਿਸੇ ਸ਼ੱਕੀ ਮਰੀਜ਼ ਦੇ ਨੇੜੇ ਵੀ ਜਾਂਦੇ ਹਾਂ ਤਾਂ ਇਹ ਸਾਨੂੰ ਸੁਚੇਤ ਕਰਦੀ ਹੈ। ਇਸ ਐਪ ’ਤੇ ਕੋਵਿਡ ਸਬੰਧੀ ਹਰ ਸਰਕਾਰੀ ਸੂਚਨਾ ਮਿਲਦੀ ਹੈ। ਕੋਵਿਡ ਮਰੀਜ਼ਾਂ ਸਬੰਧੀ ਰੀਅਲ ਟਾਈਮ ਸੂਚਨਾ ਵੀ ਮਿਲਦੀ ਹੈ।
ਫਤਿਹ ਯੋਧਾ ਮੁਕਾਬਲੇ ਵਿਚ ਭਾਗ ਲੈਣ ਦਾ ਸੱਦਾ ਦਿੰਦੇ ਹੋਏ ਸ: ਅਰਵਿੰਦਪਾਲ ਸਿੰਘ ਸੰਧੂ ਨੇ ਕਿਹਾ ਕਿ ਕੋਵਾ ਐਪ ਪੂਰੀ ਤਰਾਂ ਸੁਰੱਖਿਅਤ ਸਰਕਾਰੀ ਐਪ ਹੈ, ਜਿਸ ’ਤੇ ਕੋਵਿਡ 19 ਸਬੰਧੀ ਹਰ ਅਧਿਕਾਰਤ ਜਾਣਕਾਰੀ ਸਰਕਾਰ ਵੱਲੋਂ ਮੁਹਈਆ ਕਰਵਾਈ ਜਾਂਦੀ ਹੈ। ਇਸ ਐਪ ਰਾਹੀਂ ਲੋਕ ਈ-ਪਾਸ ਵੀ ਜਨਰੇਟ ਕਰ ਸਕਦੇ ਹਨ। ਈ-ਸੰਜੀਵਨੀ ਰਾਹੀਂ ਡਾਕਟਰਾਂ ਨਾਲ ਵੀਡੀਓ ਕਾਲ ਕਰ ਸਕਦੇ ਹਨ। ਦੂਜੇ ਰਾਜਾਂ ਤੋਂ ਆਉਣ ਵਾਲੇ ਜਾਂ ਭੀੜ ਦੀ ਸੂਚਨਾ ਦੇ ਸਕਦੇ ਹਨ। ਇਹ ਬਲੂਟੁੱਥ ਅਤੇ ਲੋਕੇਸ਼ਨ ਦੇ ਅਧਾਰ ’ਤੇ ਯੂਜ਼ਰ ਨੂੰ ਕੋਵਿਡ ਦੇ ਖਤਰੇ ਤੋਂ ਸੁਚੇਤ ਕਰਦੀ ਹੈ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans