Menu

ਫਾਜ਼ਿਲਕਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਨੇ ਕੀਤੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਵੈਬ-ਮੀਟਿੰਗ

ਫਾਜ਼ਿਲਕਾ, 15 ਜੁਲਾਈ – ਕੋਵਿਡ-19 ਦੇ ਚਲਦਿਆਂ ਸਿੱਖਿਆ ਵਿਭਾਗ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਅਤੇ ਹਰ ਤਰ੍ਹਾਂ ਦੀਆਂ ਕਰਵਾਈਆ ਜਾ ਰਹੀਆਂ ਆਨ ਲਾਈਨ ਐਕਟਵਿਟੀ ਨੂੰ ਸਾਰੇ ਵਿਦਿਆਰਥੀ ਤੱਕ ਪੁਜਦਾ ਕਰਨ ਲਈ ਜਿਥੇ ਇਲੈਕਟੋ੍ਰਨਿਕ ਮੀਡੀਆ ਅਤੇ ਨਿੱਜੀ ਪਹੁੰਚ ਰਾਹੀਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆ ਦੇ ਦਾਖਲੇ ਨੂੰ ਵੈ ਕੇ ਵੀ ਸਿੱਖਿਆ ਵਿਭਾਗ ਦਾ ਹਰ ਕਰਮਚਾਰੀ ਅਤੇ ਅਧਿਕਾਰੀ ਆਪਣੇ ਹਰ ਵਸੀਲੇ ਦੀ ਵਰਤੋਂ ਕਰ ਅਣਥਕ ਯਤਨ ਕਰ ਰਹੇ ਹਨ। ਇਸ ਲੜੀ ਤਹਿਤ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫਾਜ਼ਿਲਕਾ ਡਾ. ਤ੍ਰਿਲੋਚਨ ਸਿੰਘ ਸਿੱਧੂ ਵੱਲੋਂ ਅਬੋਹਰ-1 ਬਲਾਕ ਦੇ  ਸਾਰੇ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਲੈਕਚਰਰਜ ਨਾਲ ਵੈਬ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸਿੱਧੂ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ, ਉਨ੍ਹਾਂ ਤੱਕ ਹਰ ਤਰ੍ਹਾਂ ਦੀ ਵਿਦਿਅਕ ਸਮੱਗਰੀ ਪੁਜਦੀ ਕਰਨ ਅਤੇ ਵੱਧ ਤੋਂ ਵੱਧ ਨਵੇਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਿਲਾ ਲੈਣ ਲਈ ਪ੍ਰੇਰਿਤ ਕਰਨ ਲਈ ਕੀਤੇ ਜਾ ਸਕਣ ਵਾਲੇ ਸੰਭਵ ਯਤਨਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਵਿਭਾਗ ਵੱਲੋਂ ਕੀਤੀ ਜਾ ਰਹੀ ਹਰ ਕੋਸ਼ਿਸ਼ ਬਾਰੇ ਵੀ ਵਿਸਤਾਰ ਨਾਲ ਸਭ ਨੂੰ ਫਿਰ ਤੋਂ ਜਾਣੂ ਕਰਵਾਇਆ ਗਿਆ ਤਾਂ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਵਧੀਆਂ ਇਮਾਰਤਾਂ ਅਤੇ ਇਨਫਰਾਸਟਰਕਚਰ ਦੇ ਨਾਲ-ਨਾਲ ਤਜਰਬੇਕਾਰ ਸਟਾਫ ਵੱਲੋਂ ਕਰਵਾਈ ਜਾ ਰਹੀ ਪੜ੍ਹਾਈ ਬਾਰੇ ਸਭ ਨੂੰ ਜਾਣੂ ਕਰਵਾਇਆ ਜਾ ਸਕੇ, ਜਿਸ ਨਾਲ ਵੱਧ ਤੋਂ ਵੱਧ ਵਿਦਿਆਰਥੀ ਇਨ੍ਹਾਂ ਸਭ ਸਹੂਲਤਾਂ ਦਾ ਫਾਇਦਾ ਲੈਂਦੇ ਹੋਏ ਆਪਣੇ ਭਵਿੱਖ ਨੂੰ ਉਜਵਲ ਕਰ ਸਕਣ।ਅੰਤ ਵਿੱਚ ਸਾਰੇ ਸਕੂਲ ਮੁਖੀਆ ਅਤੇ ਲੈਕਚਰਰਜ ਨੇ ਜਿਥੇ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਯਤਨ ਦੀ ਸ਼ਲਾਘਾ ਕੀਤੀ ਉਥੇ ਹੀ ਤਨਦੇਹੀ ਨਾਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਨੂੰ ਸਕੂਲ ਨਾਲ ਜ਼ੋੜੀ ਰੱਖਣ ਦਾ ਵਾਅਦਾ ਵੀ ਕੀਤਾ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In