Menu

 ਬਠਿੰਡਾ ‘ਚ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਵੈਬੀਨਾਰ 24 ਜੁਲਾਈ ਨੂੰ

ਬਠਿੰਡਾ, 16 ਜੁਲਾਈ – ਕੋਵਿਡ-19 ਦੌਰਾਨ ਆਏ ਬਦਲਾਓ ਕਾਰਨ ਜਿੱਥੇ ਪ੍ਰਾਈਵੇਟ ਖੇਤਰ ‘ਚ ਨੌਕਰੀਆਂ ਨੂੰ ਖ਼ਤਰਾ ਪੈਦਾ ਹੋਇਆ ਹੈ, ਉੱਥੇ ਹੀ ਇਸ ਨਾਲ ਕਈ ਤਰਾਂ ਦੇ ਨਵੇਂ ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਏ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ ਦੇ ਡਿਪਟੀ ਡਾਇਰੈਕਟਰ ਸ਼੍ਰੀ ਰਮੇਸ਼ ਚੰਦਰ ਖੁੱਲਰ ਨੇ ਦੱਸਿਆ ਕਿ ਇਨਾਂ ਬਦਲਾਵਾਂ ਬਾਰੇ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਜਾਣੂ ਕਰਵਾਉਣ ਲਈ ਮਿਸ਼ਨ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਵੱਲੋਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ 24 ਜੁਲਾਈ ਨੂੰ ਇੱਕ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਮੌਕੇ ਕੈਬਨਿਟ ਮੰਤਰੀ ਸ. ਚਰਨਜੀਤ ਚੰਨੀ ਅਤੇ ਰੁਜ਼ਗਾਰ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਇਹ ਵੈਬੀਨਾਰ ਦੁਪਹਿਰ 3 ਵਜੇ ਤੋਂ ਸ਼ਾਮ  5 ਵਜੇ ਤੱਕ ਚੱਲੇਗਾ। ਇਸ ਦੌਰਾਨ ਪ੍ਰਸਿੱਧ ਕੰਪਨੀਆਂ ਜਿਵੇਂ ਕਿ ਮਾਈਕ੍ਰੋਸਾਫਟ, ਅਨਸੈਸ,ਵਾਲਮਾਰਟ,ਪੈਪਸੀਕੋ,ਡੈਲ ਐਮਜ਼ਾਨ ਅਤੇ ਬੀ ਅਤੇ ਡਬਲਿਊ ਐੱਸ ਦੇ ਨੁਮਾਇੰਦੇ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕਿਆਂ ਤੋਂ ਜਾਣੂੰ ਕਰਵਾਉਣਗੇ। ਉਨਾਂ ਇਹ ਵੀ ਦੱਸਿਆ ਕਿ ਵੈਬੀਨਾਰ ‘ਚ ਭਾਗ ਲੈਣ ਵਾਲੇ ਪ੍ਰਾਰਥੀ ਆਪਣੇ ਆਪ ਨੂੰ ਪੰਜਾਬ ਸਰਕਾਰ ਦੇ ਪੋਰਟਲ ਤੇ ਰਜਿਸਟਰਡ ਕਰ ਸਕਦੇ ਹਨ ਅਤੇ ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans