Menu

 ਬਠਿੰਡਾ ‘ਚ 4 ਵਿਅਕਤੀ ਸਿਹਤਯਾਬ ਹੋ ਕੇ ਆਪੋ ਆਪਣੇ ਘਰੀਂ ਪਹੁੰਚੇ-ਬੀ. ਸ੍ਰੀਨਿਵਾਸਨ

ਬਠਿੰਡਾ, 16 ਜੁਲਾਈ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਵੀਰਵਾਰ ਦੀ ਸ਼ਾਮ ਤੱਕ 4 ਹੋਰ ਵਿਅਕਤੀ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਪਹੁੰਚੇ ਹਨ। ਮਿਲੇ ਨਤੀਜਿਆਂ ਅਨੁਸਾਰ ਅੱਜ 339 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 17 ਕੇਸ ਪਾਜੀਟਿਵ ਆਏ ਹਨ, ਜਦਕਿ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 56 ਹੈ।
ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਕੋਵਿਡ-19 ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਇੱਕ ਭਿਆਨਕ ਵਾਇਰਸ ਹੈ, ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਨੂੰ ਮਾਸਕ ਪਹਿਨਣਾ  ਲਾਜ਼ਮੀ ਹੈ। ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans