Menu

ਸ਼ਰਾਬੀ ਪਿਓ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਆਪਣੇ ਹੀ ਪੁੱਤ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ – ਸਥਾਨਕ ਮੁਹੱਲਾ ਸੰਗਤਪੁਰਾ ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ ਇਕ ਪਿਓ ਵੱਲੋਂ ਆਪਣੇ ਹੀ ਪੁੱਤਰ ਦਾ ਰਾਤ ਨੂੰ ਸੁੱਤੇ ਪਏ ਦਾ ਕਤਲ ਕਰ ਦਿੱਤਾ ਗਿਆ। ਇਕੱਤਰ ਜਾਣਕਾਰੀ ਅਨੁਸਰ ਬਲਵਿੰਦਰ ਸਿੰਘ ਉਰਫ਼ ਬਿੰਦਾ (35) ਜੋ ਕਿ ਟਰੱਕ ‘ਤੇ ਡਰਾਈਵਰ ਵਜੋਂ ਕੰਮ ਕਰਦਾ ਸੀ। ਉਸ ਦੇ ਪਰਿਵਾਰਕ ਮੈਂਬਰ ਦੋ ਲੜਕੀਆਂ ਤੇ ਪਤਨੀ ਪਿੰਡ ਲੱਖੇਵਾਲੀ ਵਿਖੇ ਆਪਣੇ ਪੇਕੇ ਘਰ ਰਹਿ ਰਹੇ ਹਨ ਜਦਕਿ ਬਿੰਦਾ ਦਾ ਪਿਤਾ ਸਥਾਨਕ ਸੰਗਤਪੁਰਾ ਮੁਹੱਲੇ ‘ਚ ਰਹਿੰਦਾ ਹੈ। ਬਲਵਿੰਦਰ ਸਿੰਘ ਬਿੰਦਾ ਬੀਤੀ ਵੀਰਵਾਰ ਰਾਤ ਨੂੰ ਆਪਣੇ ਪਿਤਾ ਕੋਲ ਸੁੱਤਾ ਪਿਆ ਸੀ। ਇਸ ਦੌਰਾਨ ਉਸ ਦੇ ਪਿਤਾ ਬੂਟਾ ਸਿੰਘ ਨੇ ਕੁਹਾੜੀ ਨਾਲ ਸੁੱਤੇ ਪਏ ਬਲਵਿੰਦਰ ਸਿੰਘ ਬਿੰਦਾ ਦੇ ਸਿਰ ‘ਤੇ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਬਿੰਦਾ ਦਾ ਪਿਤਾ ਬੂਟਾ ਸਿੰਘ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ ਤੇ ਘਰ ‘ਚ ਅਕਸਰ ਇਸ ਗੱਲ ਨੂੰ ਲੈ ਕੇ ਕਲੇਸ਼ ਰਹਿੰਦਾ ਸੀ। ਓਧਰ ਘਟਨਾ ਦਾ ਪਤਾ ਸਵੇਰੇ ਪੁਲਿਸ ਨੂੰ ਲੱਗਣ ਤੇ ਥਾਣਾ ਸਿਟੀ ਪੁਲਿਸ ਮੌਕੇ ‘ਤੇ ਪੁੱਜ ਗਈ। ਪੁਲਿਸ ਨੇ ਬੂਟਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਲਾਸ਼ ਕਬਜ਼ੇ ‘ਚ ਲੈ ਕੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੇਲ੍ਹ ‘ਚ ਮਹਿਲਾ ਕੈਦੀ ਨਾਲ ਬਲਾਤਕਾਰ

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ ਜੀਂਦ ਵਿਚ ਇੱਕ ਮਹਿਲਾ ਕੈਦੀ ਨੂੰ ਦੋ ਕੈਦੀਆਂ ਨੇ ਨਸ਼ੀਲਾ ਪਦਾਰਥ ਪਿਲਾ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39798 posts
  • 0 comments
  • 0 fans