Menu

ਥਾਣੇਦਾਰ ਨੇ ਰਿਸ਼ਵਤ ਲੈ ਕੇ ਭਗੌੜਾ ਭਜਾਇਆ ਤੇ ਖੁਦ ਗਿਆ ਸਲਾਖਾਂ ਪਿੱਛੇ

ਬਰਨਾਲਾ, 17 ਜੁਲਾਈ – ਐਸ ਐਸ ਪੀ ਬਰਨਾਲਾ ਦੇ ਆਦੇਸ਼ਾਂ ਤੇ ਬਰਨਾਲਾ ਪੁਲਿਸ ਨੇ ਸਿਟੀ 1 ਪੁਲਿਸ ਸਟੇਸ਼ਨ ਦੇ ਐਸਐਚਓ ਅਤੇ ਇੱਕ ਥਾਣੇਦਾਰ ਦੇ ਖਿਲਾਫ 3 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ ਦਰਜ ਕੀਤਾ ਗਿਆ ਹੈ । ਪੁਲਿਸ ਨੇ ਥਾਣੇਦਾਰ ਨੂੰ ਰਿਸ਼ਵਤ ਦੇ 1 ਲੱਖ ਚਾਰ ਹਜ਼ਾਰ ਰੁਪਏ ਸਮੇਤ ਗ੍ਰਿਫਤਾਰ ਕਰ ਲਿਆ ਹੈ ਜਦਕਿ ਐਸ ਐਚ ਓ ਫਰਾਰ ਹੈ ਜਿਸਦੀ ਭਾਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਬਰਨਾਲਾ ਸ਼ਹਿਰ ਦੀ ਇੱਕ ਵਿਆਹੁਤਾ ਔਰਤ ਬਿਨਾ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਸੀ ਜਿਸਦਾ ਮੁਕੱਦਮਾ ਸਿਟੀ 1 ਪੁਲਿਸ ਸਟੇਸ਼ਨ ‘ਚ ਦਰਜ ਹੋਇਆ ਸੀ ਅਤੇ ਕੇਸ ਦੀ ਜਾਂਚ ਲਈ ਥਾਣੇਦਾਰ ਪਵਨ ਕੁਮਾਰ ਨੂੰ ਨਿਯੁਕਤ ਕੀਤਾ ਗਿਆ ਸੀ। ਥਾਣੇਦਾਰ ਨੇ ਮੋਬਾਇਲ ਲੋਕੇਸ਼ਨ ਦੇ ਆਧਾਰ ਤੇ ਔਰਤ ਅਤੇ ਦੋ ਹੋਰ ਵਿਅਕਤੀਆਂ ਨੂੰ ਮੋਗਾ ਜਿਲੇ ਦੇ ਇੱਕ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਸੀ। ਉਸਤੋਂ ਬਾਅਦ ਥਾਣੇਦਾਰ ਵੱਲੋਂ ਮਹਿਲਾ ਦੇ ਬਿਆਨ ਦਰਜ ਕਰ ਕੇ ਉਸਨੂੰ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਗਿਆ ਸੀ ਜਦਕਿ ਗ੍ਰਿਫਤਾਰ ਕੀਤੇ ਗਏ ਦੂਜੇ ਦੋਨਾਂ ਵਿਅਕਤੀਆਂ ਨੂੰ ਆਰੋਪੀ ਥਾਣੇਦਾਰ ਅਤੇ ਐਸਐਚਓ ਨੇ 3 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਸੀ। ਗ੍ਰਿਫਤਾਰ ਕੀਤੇ ਗਏ ਦੋਨਾਂ ਵਿਅਕਤੀਆਂ ਚੋਂ ਇੱਕ ਵਿਅਕਤੀ ਦਵਿੰਦਰ ਸਿੰਘ ਉੱਪਰ ਪੰਜਾਬ ਦੇ ਕਿਸੇ ਹੋਰ ਥਾਣੇ ‘ਚ ਇਰਾਦਾ ਕਤਲ ਦਾ ਮੁੱਕਦਮਾ ਚੱਲ ਰਿਹਾ ਸੀ ਜਿਸਤੋਂ ਉਹ ਫਰਾਰ ਸੀ। ਇਸ ਗੱਲ ਦਾ ਪਤਾ ਆਰੋਪੀ ਥਾਣੇਦਾਰ ਅਤੇ ਐਸਐਚਓ ਨੂੰ ਵੀ ਸੀ ਪਰ ਫਿਰ ਵੀ ਉਨ੍ਹਾਂ ਨੇ 3 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਦੋਸ਼ੀਆਂ ਨੂੰ ਛੱਡ ਦਿੱਤਾ।

ਓਧਰ ਇਸ ਮਾਮਲੇ ਸੰਬੰਧੀ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਦਾ ਕਹਿਣਾ ਹੈ ਕਿ ਐਸਐਚਓ ਸਿਟੀ 1 ਦੇ ਸਬ ਇੰਸਪੈਕਟਰ ਬਲਜੀਤ ਸਿੰਘ ਅਤੇ ਪੁਲਿਸ ਚੌਕੀ ਬਸ ਸਟੈਂਡ ‘ਚ ਤਾਇਨਾਤ ਥਾਣੇਦਾਰ ਪਵਨ ਕੁਮਾਰ ਦੇ ਖਿਲਾਫ ਐਫਆਈਆਰ ਨੰਬਰ 347 ਰਿਸ਼ਵਤ ਲੈਣ ਦੇ ਆਰੋਪ ‘ਚ ਵੱਖ ਵੱਖ ਧਾਰਾਵਾਂ ਤਹਿਤ ਮੁੱਕਦਮਾ ਦਰਜ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਥਾਣੇਦਾਰ ਪਵਨ ਕੁਮਾਰ ਨੂੰ ਰਿਸ਼ਵਤ ਦੇ 1 ਲੱਖ ਚਾਰ ਹਜ਼ਾਰ ਰੁਪਏ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਦੂਜਾ ਆਰੋਪੀ ਐਸਐਚਓ ਫਰਾਰ ਹੈ ਅਤੇ ਉਸਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।

 

 

 

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans