Menu

ਮਿਸ਼ਨ ਫਤਿਹ ਤਹਿਤ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਆਂਗਣਵਾੜੀ ਵਰਕਰਾਂ ਵੱਲੋਂ ਘਰ-ਘਰ ਕੀਤੀ ਜਾ ਰਹੀ ਹੈ ਪਹੁੰਚ

ਫ਼ਾਜ਼ਿਲਕਾ, 20 ਜੁਲਾਈ(ਸੁਰਿੰਦਰਜੀਤ ਸਿੰਘ) – ਕਰੋਨਾ ਵਾਇਰਸ ਦੇ ਖਿਲਾਫ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਆਂਗਣਵਾੜੀ ਵਰਕਰਾਂ ਵੱਲੋਂ ਘਰ-ਘਰ ਪਹੁੰਚ ਕੀਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਲਿਖਤੀ ਸਮੱਗਰੀ ਦੀ ਵੰਡ ਕਰਕੇ ਕੋਰੋਨਾ ਵਾਇਰਸ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਲੋਕਾਂ ਅੰਦਰ ਜਾਗਰੂਕਤਾ ਲਿਆ ਕੇ ਹੀ ਕਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਇਸ ਤਹਿਤ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਮੁਹਿੰਮ ਨੂੰ ਲੋਕਾਂ ਤੱਕ ਪੁੱਜਦਾ ਕਰਨ ਲਈ ਵਰਕਰਾਂ ਵੱਲੋਂ ਭਰਪੂਰ ਯੋਗਦਾਨ ਦਿੱਤਾ ਜਾ ਰਿਹਾ ਹੈ।
ਜ਼ਿਲਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ ਨੇ ਦੱਸਿਆ ਕਿ ਕੋਰੋਨਾ ਤੋਂ ਸੁਰੱਖਿਅਤ ਰੱਖਣ ਲਈ ਲੋਕਾਂ ਅੰਦਰ ਜਾਗਰੂਕਤਾ ਲਿਆਉਣੀ ਲਾਜਮੀ ਹੈ। ਉਨਾਂ ਦੱਸਿਆ ਕਿ ਬਚਾਅ ਢੰਗ ਅਪਣਾ ਕੇ ਹੀ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਘਰ-ਘਰ ਪਹੰੁਚ ਕਰਕੇ ਲੋਕਾਂ ਨੂੰ ਮਾਸਕ ਪਾਉਣ, ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਫਾਇਦਿਆਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਲਿਖਤੀ ਸਮੱਗਰੀ ਦੀ ਵੰਡ ਵੀ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਆਪਣੇ ਆਲੇ-ਦੁਆਲੇ ਹੋਰਨਾਂ ਨੂੰ ਵੀ ਜਾਗਰੂਕ ਕਰਨ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ  ਮਮੂ ਖੇੜਾ, ਸ਼ੇਰਗੜ, ਵਹਾਬ ਵਾਲਾ, ਚੱਕ ਜਾਨੀਸਰ, ਬਲੂਆਣਾ, ਚੱਕ ਮੁਹੰਮਦ ਵਾਲਾ, ਮੌਜਮ, ਨੁਕੇਰੀਆ ਆਦਿ ਪਿੰਡਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਪਿੰਡਾਂ ਦੇ ਗੁਰਦਵਾਰਿਆਂ ਆਦਿ ਵਿੱਚ ਜਾ ਕੇ ਮੁਨਿਆਦੀ ਰਾਹੀਂ ਵੀ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਦੀ ਅਜੇ ਤੱਕ ਦਵਾਈ ਨਹੀਂ ਬਣੀ ਇਸ ਕਰਕੇ ਬਚਾਅ ਢੰਗ ਅਪਣਾ ਕੇ ਹੀ ਸੁਰੱਖਿਅਤ ਰਿਹਾ ਜਾ ਸਕਦਾ ਹੈ।
ਅਬੋਹਰ ਬਲਾਕ-1 ਦੀ ਆਂਗਣਵਾੜੀ ਵਰਕਰ ਪ੍ਰਵੀਨ ਨੇ ਦੱਸਿਆ ਕਿ ਉਸ ਵੱਲੋਂ ਪਿੰਡ ਦੇ ਵੱਖ-ਵੱਖ ਘਰਾਂ ਵਿੱਚ ਜਾ ਕੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਵਿਡ-19 ਦੇ ਬਚਾਅ ਢੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਪਿੰਡਾਂ ਵਾਸੀਆਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਅਸੀਂ ਸਾਵਧਾਨੀਆਂ ਦੀ ਵਰਤੋਂ ਕਰਾਂਗੇ ਤਾਂ ਹੀ ਆਪਣੀ ਖੁਦ ਤੇ ਆਪਣੇ ਆਲੇ-ਦੁਆਲੇ ਦੀਆਂ ਜਿੰਦਗੀਆਂ ਨੂੰ ਸੁਰੱਖਿਅਤ ਰੱਖ ਸਕਦੇ ਹਾਂ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40333 posts
  • 0 comments
  • 0 fans