Menu

ਪ੍ਰਾਈਵੇਟ ਫਾਇਨਾਂਸ ਕੰਪਨੀਆਂ ਖਿਲਾਫ ਔਰਤਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਬਠਿੰਡਾ 20 ਜੁਲਾਈ – ਪ੍ਰਾਈਵੇਟ ਫਾਇਨਾਂਸ ਕੰਪਨੀਆਂ ਵੱਲੋਂ ਪੇਂਡੂ ਔਰਤਾਂ ਨੂੰ ਕਰਜ਼ਾ ਵਸੂਲੀ ਦੇ ਨਾਂਅ ਤੇ ਤੰਗ ਪ੍ਰੇਸ਼ਾਨ ਕਰਨ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ । ਜਿਸ ਦੇ ਚੱਲਦੇ ਅੱਜ ਬਠਿੰਡਾ ਵਿੱਚ ਵੀ ਵੱਖ ਵੱਖ ਪਿੰਡਾਂ ਤੋਂ ਆਈਆਂ ਸੈਂਕੜੇ ਔਰਤਾਂ ਨੇ ਪ੍ਰਾਈਵੇਟ ਫਾਇਨਾਸ਼ ਕੰਪਨੀਆਂ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਸੰਘਰਸ਼ ਕਮੇਟੀ ਦੀ ਆਗੂ ਜਸਬੀਰ ਕੌਰ, ਬਲਵੀਰ ਕੌਰ ਨੇ ਦੱਸਿਆ ਕਿ ਪ੍ਰਾਈਵੇਟ ਕੰਪਨੀਆਂ ਵੱਲੋਂ ਪਿੰਡਾਂ ਵਿੱਚ ਗਰੁੱਪ ਬਣਾ ਕੇ ਕਰਜ਼ੇ ਦਿੱਤੇ ਗਏ ਸੀ, ਪਰ ਕਰੋਨਾ ਮਹਾਮਾਰੀ ਕਰਕੇ ਲੱਗੇ ਲੋਕ ਡਾਊਨ ਕਾਰਨ ਬੰਦ ਹੋਏ ਵਪਾਰ ਦੇ ਚੱਲਦੇ ਹੁਣ ਔਰਤਾਂ ਵੱਲੋਂ ਕਰਜ਼ਾ ਮੋੜਨਾ ਅਸਮਰੱਥ ਹੋ ਗਿਆ ਹੈ । ਪਰ ਉਕਤ ਸਟਾਫ ਕੰਪਨੀਆਂ ਦੇ ਮੁਲਾਜ਼ਮ ਪਿੰਡਾਂ ਵਿੱਚ ਆ ਕੇ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਇੱਥੋਂ ਤੱਕ ਕਿ ਕਈ ਔਰਤਾਂ ਨੇ ਆਪਣੇ ਘਰ ਦੇ ਕੀਮਤੀ ਸਾਮਾਨ ਅਤੇ ਸਿਲੰਡਰ ਤੱਕ ਵੇਚ ਕੇ ਕਿਸ਼ਤਾਂ ਭਰੀਆਂ ਹਨ। ਪਰ ਉਕਤ ਕੰਪਨੀ ਮੁਲਾਜ਼ਮ ਆਰਥਿਕ ਮੰਦੀ ਦੇ ਸ਼ਿਕਾਰ ਲੋਕਾਂ ਦੀ ਕੋਈ ਗੱਲ ਨਹੀਂ ਸੁਣਦੇ । ਜਿਸ ਦੇ ਖਿਲਾਫ ਅੱਜ ਔਰਤਾਂ ਸੜਕਾਂ ਤੇ ਉੱਤਰ ਕੇ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਪੀ ਐੱਮ ਰਾਹਤ ਕੋਸ਼ ਵਿੱਚ ਆਇਆ ਫੰਡ ਇਨ੍ਹਾਂ ਔਰਤਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ ਦਿੱਤਾ ਜਾਵੇ,ਤਾਂ ਜੋ ਇਹ ਆਪਣੀ ਜ਼ਿੰਦਗੀ ਬਸਰ ਕਰ ਸਕਣ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਧੱਕੇਸ਼ਾਹੀ ਕਰਨ ਵਾਲੇ ਇਨ੍ਹਾਂ ਪ੍ਰਾਈਵੇਟ ਕੰਪਨੀਆਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਇਹ ਸੰਘਰਸ਼ ਤੇਜ ਕਰਕੇ ਕੰਪਨੀਆਂ ਦਾ ਘਿਰਾਓ ਕੀਤਾ ਜਾਵੇਗਾ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans