ਫ਼ਾਜ਼ਿਲਕਾ, 21 ਜੁਲਾਈ(ਸੁਰਿੰਦਰਜੀਤ ਸਿੰਘ) – ਬੇਰੋਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਦੇਣ ਲਈ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਉਨਾਂ ਦੱਸਿਆ ਕਿ ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਪੋਰਟਲ .71.3 ’ਤੇ ਕੋਵਿਡ ਦੌਰਾਨ 3129 ਪ੍ਰਾਰਥੀਆਂ ਨੇ ਆਨਲਾਈਨ ਰਜਿਸਟਰੇਸ਼ਨ ਕਰਵਾਈ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਜਰ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਵਿਖੇ ਚਲਾਈਆਂ ਜਾ ਰਹੀਆਂ ਸਕੀਮਾਂ ਤੇ ਯੋਜਨਾਂਵਾਂ ਰਾਹੀਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ। ਉਨਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਤਵ ਕਿਸੇ ਨੂੰ ਵੀ ਰੋਜ਼ਗਾਰ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇ। ਉਨਾਂ ਕਿਹਾ ਕਿ ਰੋਜ਼ਗਾਰ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾਣਗੇ ਤਾਂ ਜੋ ਨੌਜਵਾਨ ਆਪਣੇ ਪੈਰਾਂ ’ਤੇ ਖੜਾ ਹੋ ਸਕੇ ਤੇ ਕਾਬਲ ਬਣ ਸਕੇ।
ਡਿਪਟੀ ਕਮਿਸ਼ਨਰ ਸ. ਸੰਧੂ ਨੇ ਦੱਸਿਆ ਕਿ ਬੇਰੋਜਗਾਰੀ ਨੂੰ ਖਤਮ ਕਰਨ ਲਈ ਸਰਕਾਰ ਦੇ ਆਦੇਸ਼ਾਂ ਮੁਤਾਬਕ ਜ਼ਿਲੇ ਅੰਦਰ 24 ਸਤੰਬਰ ਤੋਂ 30 ਸਤੰਬਰ ਤੱਕ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨਾਂ ਮੇਲਿਆਂ ਦੌਰਾਨ ਫਿਜੀਕਲ ਤੇ ਡਿਜੀਟਲ ਸਾਧਨਾਂ ਰਾਹੀਂ ਪ੍ਰਾਰਥੀਆਂ ਦੀ ਯੋਗਤਾ ਦੇ ਆਧਾਰ ’ਤੇ ਇੰਟਰਵਿਊ ਕਰਵਾਈ ਜਾਵੇਗੀ। ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਰੋਜ਼ਗਾਰ ਪ੍ਰਾਪਤ ਕੀਤਾ ਜਾਵੇ। ਇਸ ਤੋਂ ਇਲਾਵਾ ਉਨਾਂ ਸਮੂਹ ਵਿਭਾਗੀ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਦਫਤਰ ਵਿਖੇ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਦੀ ਵਰਤੋਂ ਕਰਨ ਮਾਸਕ ਲਾਜ਼ਮੀ ਪਾਉਣ, ਆਪਸ ਵਿਚ ਸਮਾਜਿਕ ਦੂਰੀ ਬਣਾ ਕੇ ਬੈਠਣ ਅਤੇ ਹੈਂਡ ਸੈਨੇਟਾਈਜਰ ਦੀ ਵਰਤੋਂ ਯਕੀਨੀ ਬਣਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ, ਜ਼ਿਲਾ ਰੋਜਗਾਰ ਅਫਸਰ ਸ੍ਰੀ ਿਸ਼ਨ ਲਾਲ, ਪਲੇਸਮੈਂਟ ਅਫਸਰ ਰਾਜ ਸਿੰਘ, ਕੈਰੀਅਰ ਕਾਉਂਸਲਰ ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।