Menu

ਨਲਬੰਦੀ ਤੇ ਨਸਬੰਦੀ ਦੇ ਅਪ੍ਰੇਸ਼ਨ ਕੀਤੇ ਜਾ ਰਹੇ ਹਨ ਮੁਫ਼ਤ-ਸਿਵਲ ਸਰਜਨ ਬਠਿੰਡਾ

ਬਠਿੰਡਾ, 21 ਜੁਲਾਈ – ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵਿਸ਼ਵ ਜਨਸੰਖਿਆ ਦਿਵਸ ਸਬੰਧੀ ਜਨਸੰਖਿਆ ਸਥਿਰਤਾ ਪੰਦਰਵਾੜਾ ਤਹਿਤ ਨਲਬੰਦੀ ਤੇ ਨਸਬੰਦੀ ਦੇ ਮੁਫਤ ਅਪ੍ਰੇਸ਼ਨ ਸਿਵਲ ਹਸਪਤਾਲ ਬਠਿੰਡਾ, ਸਬ ਡਵਿਜ਼ਨਲ ਹਸਪਤਾਲ ਰਾਮਪੁਰਾ ਫੂਲ, ਸੀ.ਐਚ.ਸੀ. ਤਲਵੰਡੀ ਸਾਬੋ ਅਤੇ ਸੀ.ਐਚ.ਸੀ. ਗੋਨਿਆਣ ਵਿਖੇ ਕੀਤੇ ਜਾ ਰਹੇ ਹਨ।

          ਇਸ ਸਬੰਧੀ ਸਿਵਲ ਸਰਜਨ ਨੇ ਹੋਰ ਜਾਣਕਾਰੀ ਦਿੰਦਿਆਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਸਮਾਜ ਤੇ ਦੇਸ਼ ਦੀ ਤਰੱਕੀ ਉਥੋਂ ਦੀ ਜਨਸੰਖਿਆ ਤੇ ਨਿਰਭਰ ਕਰਦੀ ਹੈ। ਉਨਾਂ ਦੱਸਿਆ ਕਿ ਕੋਵਿਡ-19 ਦੇ ਦੌਰਾਨ ਵਿੱਚ ਪਰਿਵਾਰ ਨਿਯੋਜਨ ਦੀ ਜਿੰਮੇਵਾਰੀ ਨੂੰ ਨਿਭਾਉਣਾਂ ਵੀ ਜ਼ਰੂਰੀ ਹੈ ਤੇ ਇਸ ਸਬੰਧੀ ਸਰਕਾਰੀ ਸਿਹਤ ਕੇਂਦਰਾਂ ਵਿੱਚ ਪਰਿਵਾਰ ਨਿਯੋਜਨ ਸਬੰਧੀ ਮੁਫ਼ਤ ਅਪ੍ਰੇਸ਼ਨ ਸਰਕਾਰ ਦਾ ਯੋਗ ਉਪਰਾਲਾ ਹੈ।

          ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਨਾਲ ਜੋੜਿਆਂ ਨੂੰ ਸਰਕਾਰ ਵੱਲੋ ਸਹਾਇਤਾ ਵੀ ਦਿੱਤੀ ਜਾਂਦੀ ਹੈ ਅਤੇ ਕਰੋਨਾ ਮਹਾਂਮਾਰੀ ਨੂੰ ਧਿਆਨ ਚ ਰੱਖਦੇ ਹੋਏ ਲਾਭਪਾਤਰੀ ਦਾ ਪਹਿਲਾਂ ਕਰੋਨਾ ਟੈਸਟ ਵੀ ਕਰਵਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਜਨਸੰਖਿਆ ਪੰਦਰਵਾੜਾ ਮਨਾਉਣ ਦਾ ਉਦੇਸ਼ ਵੱਧ ਤੋਂ ਵੱਧ ਯੋਗ ਜ਼ੋੜਿਆਂ ਨੂੰ ਪਰਿਵਾਰ ਨਿਯੋਜਨ ਪ੍ਰੋਗਰਾਮ ਦੀ ਜਾਣਕਾਰੀ ਦੇ ਕੇ ਪਰਿਵਾਰ ਨਿਯੋਜਨ ਦੇ ਕੇਸ ਕਰਵਾਉਣ ਹੈ ਅਤੇ ਜਨਸੰਖਿਆ ਕੰਟਰੋਲ ਵਿੱਚ ਮਰਦਾਂ ਦੀ ਭਾਗਦਾਰੀ ਨੂੰ ਵਧਾਉਣਾ ਹੈ।

          ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਦੇ ਤਹਿਤ ਅਪ੍ਰੇਸ਼ਨ ਕਰਵਾਉਣ ਵਾਲੇ ਮਰਦ ਨੂੰ 1100 ਰੁਪਏ, ਔਰਤ ਨੂੰ 250 ਰੁਪਏ ਅਤੇ ਗਰੀਬੀ ਰੇਖਾ ਤੋਂ ਹੇਠਾਂ ਦੀ ਔਰਤ ਨੂੰ 600 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨਾਂ ਯੋਗ ਜੋੜਿਆਂ ਨੂੰ ਇਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ।

ਤਰਸੇਮ ਸਿੰਘ ਦੇ ਕਤਲ ਕੇਸ ‘ਚ ਫ਼ਰਾਰ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਵਿਚ 28 ਮਾਰਚ ਨੂੰ ਡੇਰਾ ਕਾਰ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39895 posts
  • 0 comments
  • 0 fans