Menu

ਸ੍ਰੀ ਗੁਰੁ ਤੇਗ ਬਹਾਦਰ ਜੀ ਨੂੰ ਸਮਰਪਿਤ ਗੀਤ ਮੁਕਾਬਲਿਆਂ ਲਈ 24 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟੇ੍ਰਸ਼ਨ

ਬਠਿੰਡਾ, 21 ਜੁਲਾਈ – ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਗੀਤ ਮੁਕਾਬਲਿਆਂ ਲਈ 24 ਜੁਲਾਈ ਵਿਦਿਆਰਥੀਆਂ ਆਪਣੀ ਆਨ-ਲਾਇਨ ਰਜਿਸਟੇ੍ਰਸ਼ਨ ਕਰਵਾ ਸਕਦੇ ਹਨ। ਇਹ ਜਾਣਕਾਰੀ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਇਕਬਾਲ ਸਿੰਘ ਬੁੱਟਰ ਨੇ ਸਾਂਝੀ ਕੀਤੀ।

        ਉਪ ਜ਼ਿਲਾ ਸਿੱਖਿਆ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੀਤ ਮੁਕਾਬਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਵਿਦਿਆਰਥੀ ਸਿੱਖੀ ਨਾਲ ਸਬੰਧਤ ਧਾਰਮਿਕ ਗੀਤ ਦੀ ਵੀਡੀਓ ਲਿੰਕ 24 ਜੁਲਾਈ ਤੱਕ ਸੋਸ਼ਲ ਮੀਡੀਆਂ ਦੇ ਫੇਸਬੁੱਕ, ਯੂ-ਟਿਊਬ ਤੇ ਇੰਸਟਾਗ੍ਰਾਮ ‘ਤੇ ਭੇਜ ਸਕਦੇ ਹਨ। ਉਨਾਂ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਵਲੋਂ ਭੇਜੇ ਗਏ ਲਿੰਕਾਂ ਦੀ 25 ਅਤੇ 26 ਜੁਲਾਈ ਨੂੰ ਸਕੂਲ ਮੁਖੀਆਂ ਵਲੋਂ ਗੂਗਲ ਫਾਰਮ ਭਰ ਕੇ ਐਂਟਰੀ ਕੀਤੀ ਜਾਵੇਗੀ।

        ਉਪ ਜ਼ਿਲਾ ਸਿੱਖਿਆ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਜੇ ਪੜਾਅ ਤਹਿਤ 20 ਜੁਲਾਈ ਤੋਂ 24 ਜੁਲਾਈ ਤੱਕ ਹੋਣ ਵਾਲੀ ਸਿੱਖੀ ਨਾਲ ਸਬੰਧਤ ਧਾਰਮਿਕ ਗੀਤਾਂ ਦੀ ਰਜਿਸਟੇ੍ਰਸ਼ਨ ਕਰਵਾਉਣ ਲਈ ਵਿਦਿਆਰਥੀਆਂ ਵਲੋਂ ਚੰਗੀ ਰੁਚੀ ਦਿਖਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਪਹਿਲੇ ਪੜਾਅ ਤਹਿਤ 6 ਜੁਲਾਈ ਤੋਂ 12 ਜੁਲਾਈ ਤੱਕ ਵਿਦਿਆਰਥੀਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਸਨ। ਜਿਨਾਂ ਦੀ ਜੱਜਮੈਂਟ ਦਾ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਇਨਾਂ ਦੇ ਨਤੀਜੇ ਸਟੇਟ ਪੱਧਰੀ ਕਮੇਟੀ ਵਲੋਂ ਘੋਸ਼ਿਤ ਕੀਤੇ ਜਾਣ ਦੀ ਸੰਭਾਵਨਾ ਹੈ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39822 posts
  • 0 comments
  • 0 fans