Menu

ਗੈਂਗਸਟਰ ਨੀਟਾ ਦਿਓਲ ਨੂੰ ਕੀਤਾ ਅਦਾਲਤ ‘ਚ ਪੇਸ਼

ਨਾਭਾ, 22 ਜੁਲਾਈ – ਨਾਭਾ ਪੁਲਿਸ ਵੱਲੋਂ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ‘ਚ ਨਵੀਂ ਜ਼ਿਲ੍ਹਾ ਜੇਲ੍ਹ ‘ਚ ਬੰਦ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਮਲੇ ‘ਚ ਸ਼ਾਮਿਲ ਗੈਂਗਸਟਰ ਕੁਲਪ੍ਰੀਤ ਸਿੰਘ ਨੀਟਾ ਦਿਓਲ ਨੂੰ ਅੱਜ ਭਾਰੀ ਸੁਰੱਖਿਆ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜੇਲ੍ਹ ‘ਚ ਤਲਾਸ਼ੀ ਦੌਰਾਨ ਨੀਟਾ ਦਿਓਲ ਕੋਲੋਂ ਮੋਬਾਈਲ ਬਿਨਾਂ ਸਿੰਮ ਤੋਂ ਬਰਾਮਦ ਕੀਤਾ ਗਿਆ ਸੀ ਜਿਸ ਕਰਕੇ ਪੁਲਿਸ ਵੱਲੋਂ ਨੀਟਾ ਦਿਓਲ ਖ਼ਿਲਾਫ਼ ਮੋਬਾਈਲ ਮਿਲਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਜਦੋਂ ਪੱਤਰਕਾਰਾਂ ਨੇ ਗੈਂਗਸਟਰ ਨੀਟਾ ਦਿਓਲ ਨਾਲ ਗੱਲ ਕਰਨੀ ਚਾਹੀ ਤਾਂ ਉਸ ਨੇ ਕਿਹਾ- ‘ਮੈਂ ਕੋਈ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਮੈਨੂੰ ਝੂਠਾ ਫਸਾਇਆ ਜਾ ਰਿਹਾ ਹੈ।’

ਜਦੋਂ ਗੈਂਗਸਟਰ ਨੀਟਾ ਦਿਓਲ ਦੇ ਵਕੀਲ ਡਾ. ਸ਼ੈਲੀ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਅੱਜ ਨੀਟਾ ਦਿਓਲ ਨਾਲ ਅਦਾਲਤ ‘ਚ ਪੇਸ਼ ਹੋਏ ਸਨ। ਉਨ੍ਹਾਂ ਵੱਲੋਂ ਨੀਟਾ ਦਿਓਲ ਦੀ ਡਾਕਟਰੀ ਕਰਾਵਾਉਣ ਸਬੰਧੀ ਬੇਨਤੀ ਕੀਤੀ ਗਈ ਸੀ ਜਿਸ ਨੂੰ ਜੱਜ ਸਾਹਿਬ ਨੇ ਪ੍ਰਵਾਨ ਕਰ ਲਿਆ ਅਤੇ ਅਗਲੀ ਕਾਰਵਾਈ ਕੱਲ੍ਹ ‘ਤੇ ਰੱਖ ਦਿੱਤੀ।
ਮੌਕੇ ‘ਤੇ ਪਹੁੰਚੇ ਕੁਲਪ੍ਰੀਤ ਸਿੰਘ ਨੀਟਾ ਦਿਓਲ ਦੇ ਪਿਤਾ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਉਸ ਦੇ ਪੁੱਤਰ ਨੀਟਾ ਦਿਓਲ ਨੂੰ ਪੁਲਿਸ ਵੱਲੋਂ ਜਾਣਬੁੱਝ ਕੇ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਨੀਟਾ ਦਿਓਲ ਦੀ ਪਤਨੀ ਕੈਨੇਡਾ ‘ਚ ਰਹਿ ਰਹੀ ਹੈ ਇਸ ਕਰਕੇ ਜੋ ਵੀ ਪੁਲਿਸ ਵੱਲੋਂ ਇਹ ਕਹਾਣੀ ਬਣਾਈ ਗਈ ਹੈ, ਉਹ ਸਿਰਫ਼ ਤੇ ਸਿਰਫ਼ ਮਨਘੜਤ ਹੈ। ਉਨ੍ਹਾਂ ਕਿਹਾ ਕਿ ਆਪਣੇ ਪੁੱਤਰ ਦੇ ਇਨਸਾਫ਼ ਲਈ ਜਲਦੀ ਹੀ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਉਣਗੇ। ਅਦਾਲਤ ਚ ਪੇਸ਼ ਕਰਨ ਉਪਰੰਤ ਪੁਲਿਸ ਵੱਲੋਂ ਨੀਟਾ ਦਿਓਲ ਦਾ  ਮੈਡੀਕਲ ਵੀ ਕਰਵਾਇਆ ਗਿਆ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans