ਬਹਾਦਰਗੜ੍ਹ, 22 ਜੁਲਾਈ – ਪਟਿਆਲਾ ਰਾਜਪੁਰਾ ਮੁੱਖ ਮਾਰਗ ‘ਤੇ ਉਸ ਵੇਲੇ ਹਾਹਾਕਾਰ ਮੱਚ ਗਈ। ਜਦੋਂ ਰਾਜਪੁਰੇ ਤੋਂ ਪਟਿਆਲਾ ਵੱਲ ਆ ਰਹੀ ਇਕ ਮਾਰੂਤੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਸ ਕਾਰ ਵਿਚ ਦੋ ਵਿਅਕਤੀ ਸਵਾਰ ਸਨ। ਅੱਗ ਦਾ ਪਤਾ ਲਗਦਿਆਂ ਹੀ ਦੋਵੇ ਵਿਅਕਤੀ ਕਾਰ ‘ਚੋਂ ਬਾਹਰ ਨਿਕਲ ਗਏ, ਜਿਸ ਨਾਲ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਉਥੇ ਹੀ, ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਪੁਹੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਕਾਰ ਪੂਰੀ ਤਰ੍ਹਾਂ ਨਾਲ ਸੜ ਕੇ ਸਵਾਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ।