Menu

ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਜੇਲ੍ਹਾਂ ਲਈ 305 ਵਾਰਡਾਂ ਦੀ ਸਿੱਧੀ ਭਰਤੀ ਕੀਤੀ ਜਾਵੇਗੀ

ਚੰਡੀਗੜ੍ਹ, 22 ਜੁਲਾਈ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਜੇਲ੍ਹ ਵਾਰਡਾਂ ਦੀਆਂ 305 ਅਸਾਮੀਆਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦੇ ਅਧਿਕਾਰ ਖੇਤਰ ਵਿਚੋਂ ਕੱਢ ਕੇ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਸਿੱਧੇ ਤੌਰ ‘ਤੇ ਭਰੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਇਹ ਫੈਸਲਾ ਜੇਲ੍ਹਾਂ ਦੇ ਪ੍ਰਬੰਧਨ ‘ਚ ਸੁਧਾਰ ਲਈ ਢੁੱਕਵੀਂ ਅਮਲਾ ਸਮਰੱਥਾ ਮੁਹੱਈਆ ਕਰਵਾਉਣ ਵਿੱਚ  ਸਹਾਈ ਹੋਵੇਗਾ। ਇਹ ਸਮੁੱਚੀ ਭਰਤੀ ਪ੍ਰਕ੍ਰਿਆ ਚਾਰ ਮਹੀਨਿਆਂ ਦੇ ਅੰਦਰ ਹੀ ਮੁਕੰਮਲ ਕੀਤੀ ਜਾਵੇਗੀ।
ਪੰਜਾਬ ਦੀਆਂ ਜੇਲ੍ਹਾਂ ਵਿੱਚ ਮੌਜੂਦਾ ਸਮੇਂ 24 ਹਜ਼ਾਰ ਤੋਂ ਵਧੇਰੇ ਮੁਜ਼ਰਿਮ/ਹਵਾਲਾਤੀ ਕੈਦੀ ਹਨ। ਇਨ੍ਹਾਂ ਕੈਦੀਆਂ ਦੀ ਨਿਗਰਾਨੀ ਲਈ ਲੋੜੀਂਦੇ ਸਟਾਫ ਦੀ ਘਾਟ ਹੈ। 27 ਨਵੰਬਰ 2016 ਦੀ ਨਾਭਾ ਜੇਲ੍ਹ ਤੋੜਨ ਦੀ ਘਟਨਾ ਤੋਂ ਬਾਅਦ ਸਟਾਫ ਦੀ ਘਾਟ ਵਧੇਰੇ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਕੈਬਨਿਟ ਅਨੁਸਾਰ ਅਜਿਹੀਆਂ ਘਟਨਾਵਾਂ ਨੂੰ  ਰੋਕੇ ਜਾਣ ਲਈ ਸਟਾਫ ਦੀ ਸਮਰੱਥਾ  ਨੂੰ ਵਧਾਉਣ ਦੀ ਜ਼ਰੂਰਤ ਹੈ।
ਨਾਭਾ ਜੇਲ੍ਹ ਤੋੜਨ ਦੀ ਘਟਨਾ ਦੀ ਜਾਂਚ ਲਈ ਗਠਿਤ  ਉੱਚ ਤਾਕਤੀ ਕਮੇਟੀ ਵੱਲੋਂ ਵੀ ਜੇਲ੍ਹ ਅੰਦਰ ਘਟਨਾ ਦੇ ਕਾਰਨ ਵਜੋਂ ਸਟਾਫ ਦੀ ਘਾਟ ਨੂੰ ਵੀ ਉਘਾੜਿਆ ਗਿਆ ਸੀ।
ਇਸੇ ਦੌਰਾਨ ਕੈਬਨਿਟ ਵੱਲੋਂ ਸਾਲ 2017 ਲਈ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਚੌਥੇ ਪੜਾਅ ਤਹਿਤ 9 ਸੂਬਿਆਂ ਅਤੇ ਇਕ…

ਨਵੀਂ ਦਿੱਲੀ, 13 ਮਈ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਭਾਜਪਾ ਸੱਤਾ ‘ਚ ਵਾਪਸ ਨਹੀਂ…

ਨਵੀਂ ਦਿੱਲੀ, 11 ਮਈ 2024 – ਦਿੱਲੀ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40294 posts
  • 0 comments
  • 0 fans