Menu

ਮੀਂਹ ਨੇ ਧੋ ਸੁੱਟੇ ਕੈਪਟਨ ਅਤੇ ਬਾਦਲਾਂ ਦੇ ਵਿਕਾਸ ਦੇ ਦਾਅਵੇ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਜੁਲਾਈ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਮੀਂਹ ਨੇ ਹੀ ਨਾ ਕੇਵਲ ਕੈਪਟਨ ਅਮਰਿੰਦਰ ਸਿੰਘ ਸਗੋਂ ਬਾਦਲਾਂ ਦੀ ਪਿਛਲੀ 10 ਸਾਲਾ ਸਰਕਾਰ ਦੇ ਵਿਕਾਸ ਦੇ ਫੋਕੇ ਦਾਅਵਿਆਂ ਨੂੰ ਧੋ ਸੁੱਟਿਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ” ਅਜੇ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਸਾਤਾਂ ਦੇ ਮੱਦੇਨਜ਼ਰ 50 ਕਰੋੜ ਰੁਪਏ ਖ਼ਰਚੇ ਜਾਣ ਦਾ ਦਾਅਵਾ ਕੀਤਾ ਸੀ, ਕੀ ਕੈਪਟਨ ਅਮਰਿੰਦਰ ਸਿੰਘ ਜਨਤਾ ਦੇ ਇਸ ਪੈਸੇ ਦੀ ਜਾਂਚ ਕਰਾਉਣਗੇ ਕਿ ਕਿਥੇ ਖ਼ਰਚਿਆ ਦਿਖਾਇਆ ਗਿਆ ਹੈ?” ਚੀਮਾ ਨੇ ਕਿਹਾ ਕਿ ਹਰ ਸਾਲ ਮਾਨਸੂਨ ਤੋਂ ਪਹਿਲਾਂ ਕਰੋੜ-ਅਰਬਾਂ ਰੁਪਏ ਪਿੰਡਾਂ-ਸ਼ਹਿਰਾਂ ਦੇ ਨਿਕਾਸੀ ਅਤੇ ਬਰਸਾਤੀ ਨਾਲਿਆਂ ਦੀ ਸਾਫ-ਸਫਾਈ ਅਤੇ ਦਰਿਆਵਾਂ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਖ਼ਰਚ ਹੁੰਦੇ ਹਨ, ਪਰੰਤੂ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਹੇਠਾਂ ਤੱਕ ਫੈਲੇ ਅੱਤ ਦੇ ਭ੍ਰਿਸ਼ਟਾਚਾਰ ਕਾਰਨ ਇਹ ਖ਼ਰਚ ਸਿਰਫ਼ ਕਾਗ਼ਜ਼ੀ ਹੁੰਦਾ ਹੈ। ਜਿਸ ਦੀ ਜੁਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।
ਹਰਪਾਲ ਸਿੰਘ ਚੀਮਾ ਨੇ ਪਿਛਲੀ ਬਾਦਲ ਸਰਕਾਰ ਬਾਰੇ ਤਿੱਖੀ ਟਿੱਪਣੀ ਕਰਦੇ ਹੋਏ ਕਿਹਾ, ”ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਬਠਿੰਡਾ ਨੂੰ ਪੈਰਿਸ ਅਤੇ ਪੰਜਾਬ ਨੂੰ ਕੈਲੇਫੋਰਨੀਆ ਬਣਾਉਣ ਦੇ ਦਾਅਵੇ ਕਰਦੇ ਰਹੇ ਹਨ। ਇੱਕ ਮੀਂਹ ਨੇ ਹੀ ਜਿੱਥੇ ਬਠਿੰਡਾ ਸਮੇਤ ਅਬੋਹਰ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਮਾਨਸਾ, ਪਟਿਆਲਾ, ਨਾਭਾ ਆਦਿ ਨੂੰ ਵੈਨਿਸ ਬਣਾ ਦਿੱਤਾ ਹੈ।” ਵੈਨਿਸ਼ ਯੂਰਪ ਦਾ ਉਹ ਸ਼ਹਿਰ ਹੈ ਜਿੱਥੇ ਸੜਕਾਂ-ਗਲੀਆਂ ਦੀ ਥਾਂ ਨਦੀਆਂ ਹਨ ਅਤੇ ਲੋਕ ਆਵਾਜਾਈ ਲਈ ਕਿਸ਼ਤੀਆਂ ਦਾ ਇਸਤੇਮਾਲ ਕਰਦੇ ਹਨ।
ਚੀਮਾ ਨੇ ਕਿਹਾ ਕਿ ਲੋਕਾਂ ਦੇ ਘਰਾਂ ਅਤੇ ਦੁਕਾਨਾਂ ‘ਚ ਸੀਵਰੇਜ ਦਾ ਗੰਦਾ ਪਾਣੀ ਭਰ ਗਿਆ ਹੈ। ਗੰਦੇ ਬਰਸਾਤੀ ਪਾਣੀ ਦੇ ਟੂਟੀਆਂ (ਪੀਣ) ਵਾਲੇ ਪਾਣੀ ‘ਚ ਰਲੇਵੇਂ ਹੋਣ ਕਾਰਨ ਘਾਤਕ ਬਿਮਾਰੀਆਂ ਦੇ ਖ਼ਤਰੇ ਖੜੇ ਹੋ ਗਏ ਹਨ।
ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹਜ਼ਾਰਾਂ ਏਕੜ ਫ਼ਸਲ ਪਾਣੀ ਦੀ ਮਾਰ ਥੱਲੇ ਆ ਗਈ ਹੈ। ਜਿਸ ਦੇ ਨੁਕਸਾਨ ਦੀ 100 ਫ਼ੀਸਦੀ ਭਰਪਾਈ ਲਈ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਅਤੇ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ ‘ਤੇ ਕੰਮ ਕਰਨ ਦੀ ਲੋੜ ਹੈ।
ਚੀਮਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੂਰੇ ਪੰਜਾਬ ਦੇ ਲੋਕਾਂ ਤੋਂ ਨਾ ਸਹੀ ਘੱਟੋ-ਘੱਟ ਬਠਿੰਡਾ ਦੇ ਲੋਕਾਂ ਤੋਂ ਹੀ ਝੂਠੇ ਵਾਅਦੇ ਅਤੇ ਦਾਅਵੇ ਕਰਨ ਬਾਰੇ ਮਾਫ਼ੀ ਮੰਗ ਕੇ ਆਪਣੇ ਉਸ ਹਲਕੇ ਦਾ ਜਾ ਕੇ ਹਾਲ ਦੇਖਣ ਜਿਸ ਨੇ ਲਗਾਤਾਰ ਹਾਰਦੇ ਆ ਰਹੇ ਮਨਪ੍ਰੀਤ ਸਿੰਘ ਬਾਦਲ ਨੂੰ ਤਰਸ ਖਾ ਕੇ ਅਤੇ ਵੱਡੀਆਂ ਉਮੀਦਾਂ ਨਾਲ ਵਿਧਾਨ ਸਭਾ ਭੇਜਿਆ ਸੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans