Menu

ਸਾਰਾਗੜ੍ਹੀ ਮੈਮੋਰੀਅਲ ਨੂੰ ਵਿਕਸਿਤ ਕਰਨ ਅਤੇ ਸੁੰਦਰਤਾ ਦੇ ਲਈ ਡੇਢ ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ

ਫਿਰੋਜ਼ਪੁਰ, 22 ਜੁਲਾਈ(ਗੁਰਦਰਸ਼ਨ ਸਿੰਘ ਸੰਧੂ) – ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਲਈ ਇਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ।  ਇਤਿਹਾਸਕ ਸਾਰਾਗੜ੍ਹੀ ਮੈਮੋਰੀਅਲ ਕੰਪਲੈਕਸ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਰਾਜ ਸਰਕਾਰ ਵੱਲੋਂ  ਡੇਢ ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕਰਨ ਦਾ ਕੰਮ ਅਲਾਟ ਕਰ ਦਿੱਤਾ ਹੈ।  ਇਹ ਜਾਣਕਾਰੀ ਦਿੰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਸਾਰਾਗੜ੍ਹੀ ਕੰਪਲੈਕਸ ਨੂੰ ਵਿਕਸਤ ਕਰਨ ਦਾ ਕੰਮ ਪੱਟੀ ਫਰਮ ਮੈਸਰਜ਼ ਚੰਦਨ ਅਰਵਿੰਦਰ ਕੰਸਟ੍ਰਕਸ਼ਨ ਕੰਪਨੀ ਨੂੰ ਦਿੱਤਾ ਗਿਆ ਹੈ, ਜੋ ਜਲਦੀ ਹੀ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰ ਦੇਵੇਗੀ।

             ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਾਰਾਗੜ੍ਹੀ ਮੈਮੋਰੀਅਲ ਕੰਪਲੈਕਸ ਦੀ ਸਥਾਪਨਾ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਵਿੱਚ ਹੋਈਬ੍ਰਿਟਿਸ਼ ਫੌਜ ਦੇ ਸਿੱਖ ਸੈਨਿਕਾਂ ਅਤੇ ਅਫ਼ਗਾਨ ਕਬੀਲਿਆਂ ਦਰਮਿਆਨ ਹੋਈ ਭਿਆਨਕ ਲੜਾਈ ਵਿਚ ਸਿੱਖ ਜਵਾਨਾਂ ਦੁਆਰਾ ਦਰਸਾਈ ਗਈ ਸ਼ਕਤੀ ਅਤੇ ਬਹਾਦਰੀ ਦੇ ਪ੍ਰਤੀਕ ਵਜੋਂ ਸਥਾਪਿਤ ਕੀਤਾ ਗਿਆ ਸੀ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਇੱਥੇ ਰਾਜ ਪੱਧਰੀ ਸਮਾਗਮ ਹਰ ਸਾਲ ਆਯੋਜਿਤ ਕੀਤਾ ਜਾਂਦਾ ਹੈ, ਜਿਸ ਵਿੱਚ ਇਸ ਲੜਾਈ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸਾਰੇ 21 ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।  ਉਨ੍ਹਾਂ ਕਿਹਾ ਕਿ ਹਰ ਸਾਲ ਬ੍ਰਿਟਿਸ਼ ਆਰਮੀ ਦਾ ਪ੍ਰਤੀਨਿਧੀ ਮੰਡਲ ਵੀ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਥੇ ਪਹੁੰਚਦਾ ਹੈ।  ਇਥੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਵੀ ਕੀਤੀ ਗਈ ਹੈ।

             ਵਿਧਾਇਕ ਪਿੰਕੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਾਡੇ ਬੱਚੇ ਆਪਣੇਗੌਰਵਮਈ ਇਤਿਹਾਸ ਤੋਂ ਜਾਣੂ ਹੋਣ, ਜਿਸ ਦੇ ਲਈ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।  ਇੱਥੇ ਫੈਸਲੀਟੇਸ਼ਨ ਸੈਂਟਰ, ਪਾਰਕ ਅਤੇ ਸੁੰਦਰੀਕਰਨ ਦੇ ਕਈ ਕੰਮ ਕੀਤੇ ਜਾਣਗੇ ਤਾਂ ਜੋ ਸਥਲ ਵੀ ਇੱਕ ਵਿਸ਼ਾਲ ਸੈਰ-ਸਪਾਟਾ ਸਥਾਨ ਵਜੋਂ ਉਭਰ ਸਕੇ।  ਉਨ੍ਹਾਂ ਕਿਹਾ ਕਿ ਮੈਮੋਰੀਅਲ ਟਰੱਸਟ ਕੋਲ ਪਹਿਲਾਂ ਹੀ ਦੋ ਕਰੋੜ ਰੁਪਏ ਆ ਚੁੱਕੇ ਹਨ,ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਜਾਰੀ ਕੀਤੇ ਗਏ ਸਨ।  ਇਸ ਲਈ ਪੈਸੇ ਦੀ ਕੋਈ ਘਾਟ ਨਹੀਂ ਹੈ।

            ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ 6.50 ਕਰੋੜ ਰੁਪਏ ਦੇ ਟੈਂਡਰ ਗੁਰੂਗ੍ਰਾਮ ਦੀ ਕੰਪਨੀ ਨੂੰ ਜਾਰੀ ਕੀਤੇ ਹਨ।  ਇਨ੍ਹਾਂ ਦੋਵਾਂ ਥਾਵਾਂ ਦੇ ਸੈਰ-ਸਪਾਟਾ ਸਥਾਨਾਂ ਦੇ ਵਿਕਾਸ ਦੇ ਬਾਅਦ ਫਿਰੋਜ਼ਪੁਰ ਵਿੱਚ ਨਾ ਸਿਰਫ ਸੈਰ-ਸਪਾਟਾ ਦੀਆਂ ਗਤੀਵਿਧੀਆਂ ਵਧਣਗੀਆਂ, ਬਲਕਿ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਵੀ ਮਿਲੇਗਾ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans