Menu

15 ਅਗਸਤ ਨੂੰ ਸ਼ੁਰੂ ਹੋਵੇਗਾ ਨਸ਼ਾ ਮੁਕਤ ਭਾਰਤ ਅਭਿਆਨ- ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 23 ਜੁਲਾਈ(ਸੁਰਿੰਦਰਜੀਤ ਸਿੰਘ) – ਲੋਕਾਂ ਨੂੰ ਨਸ਼ੇ ਤੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਕੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ 15 ਅਗਸਤ ਤੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਹੋ ਰਹੀ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਖੁਦ ਹੋਣਗੇ ਜਦ ਕਿ ਇਸ ਵਿਚ ਐਸ.ਐਸ.ਪੀ. ਦਾ ਨੁੰਮਾਇੰਦਾ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਨੁੰਮਾਇੰਦਾ, ਸਿਵਲ ਸਰਜਨ, ਜ਼ਿਲਾ ਭਲਾਈ ਅਫ਼ਸਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲਾ ਸਿੱਖਿਆ ਅਫ਼ਸਰ, ਜ਼ਿਲਾ ਪ੍ਰੋਗਰਾਮ ਅਫ਼ਸਰ, 2 ਗੈਰ ਸਰਕਾਰੀ ਸੰਸਥਾਵਾਂ ਦੇ ਨੁੰਮਾਇੰਦੇ ਅਤੇ ਦੋ ਸੇਵਾ ਮੁਕਤ ਲੋਕ ਸੇਵਕ ਮੈਂਬਰ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਲੋਕਾਂ ਨੂੰੂ ਜਾਗਰੂਕ ਕੀਤਾ ਜਾਵੇਗਾ ਕਿ ਨਸ਼ੇ ਦੇ ਉਨਾਂ ਦੀ ਸਿਹਤ, ਪਰਿਵਾਰ ਅਤੇ ਸਮਾਜਿਕ ਜੀਵਨ ਤੇ ਕੀ ਮਾੜੇ ਅਸਰ ਹਨ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਇਸੇ ਤਰਾਂ ਯੂਥ ਕਲੱਬਾਂ ਨੂੰ ਵੀ ਮੁਹਿੰਮ ਵਿਚ ਜੋੜਿਆ ਜਾਵੇਗਾ ਅਤੇ ਜੋ ਲੋਕ ਨਸ਼ੇ ਤੋਂ ਪੀੜਤ ਹਨ ਉਨਾਂ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਹਸਪਤਾਲ ਤੱਕ ਲਿਆਂਦਾ ਜਾਵੇਗਾ ਤੇ ਇਸ ਤਰਾਂ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕੀਤਾ ਜਾਵੇਗਾ। ਸੋਸ਼ਲ ਮੀਡੀਆ ਤੇ ਮੁਹਿੰਮ ਚਲਾਈ ਜਾਵੇਗੀ।
ਜ਼ਿਲਾ ਭਲਾਈ ਅਫ਼ਸਰ ਸ: ਬਰਿੰਦਰ ਸਿੰਘ ਨੇ ਦੱਸਿਆ ਕਿ ਇਸ ਤਹਿਤ ਵੰਲਟੀਅਰਾਂ ਨੂੰ ਵੀ ਜੋੜਿਆ ਜਾਵੇਗਾ ਅਤੇ ਇਸ ਜ਼ਿਲਾ ਪੱਧਰੀ ਕਮੇਟੀ ਦੀ ਹਰ ਮਹੀਨੇ ਬੈਠਕ ਹੋਇਆ ਕਰੇਗੀ। ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਨੂੰ ਇਕ ਜਨ ਮੁਹਿੰਮ ਬਣਾਇਆ ਜਾਵੇਗਾ ਅਤੇ ਸਾਰੇ ਵਿਭਾਗ ਅਤੇ ਲੋਕ ਇਸ ਵਿਚ ਸਹਿਯੋਗ ਕਰਣਗੇ।
ਸਿਵਲ ਸਰਜਨ ਡਾ: ਚੰਦਰ ਮੋਹਨ ਕਟਾਰੀਆ ਅਤੇ ਮਨੋਰੋਗ ਮਾਹਿਰ ਡਾ: ਮਹੇਸ਼ ਨੇ ਦੱਸਿਆ ਕਿ ਜਿਲੇ ਵਿਚ 6 ਓਟ ਕਲੀਨਿਕ ਚੱਲ ਰਹੇ ਹਨ। ਇਸ ਮੌਕੇ ਏ.ਡੀ.ਸੀ. ਸ੍ਰੀ ਨਵਲ ਕੁਮਾਰ, ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਅਤੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਵੀ ਹਾਜਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans