Menu

ਖੇਤੀ ਆਰਡੀਨੈਂਸਾਂ ਵਿਰੁੱਧ 27 ਜੁਲਾਈ ਦੇ ਟ੍ਰੈਕਟਰ ਮਾਰਚਾਂ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਵੇਂ ਦਿਨ ਵੀ 109 ਥਾਂਈਂ ਕੀਤੇ ਅਰਥੀ ਸਾੜ ਮੁਜ਼ਾਹਰੇ

ਚੰਡੀਗੜ੍ਹ24ਜੁਲਾਈ – ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲਵੇਂ ਸੰਘਰਸ਼ ਦੀ ਤਿਆਰੀ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਰੋਸ ਹਫਤੇ ਦੇ ਪੰਜਵੇਂ ਦਿਨ ਵੀ ਅੱਜ13 ਜ਼ਿਲ੍ਹਿਆਂ ਦੇ 109 ਪਿੰਡਾਂ ਵਿੱਚ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਅਰਥੀ ਸਾੜ ਮੁਜ਼ਾਹਰੇ ਕੀਤੇ ਗਏ। ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਵੱਲੋਂ ਲਿਖਤੀ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦਾਅਵਾ ਕੀਤਾ ਗਿਆ ਕਿ ਪਿੰਡ ਪਿੰਡ ਹੋ ਰਹੇ ਇਕੱਠਾਂ ਵਿੱਚ ਕਿਸਾਨਾਂ ਮਜਦੂਰਾਂ ਵੱਲੋਂ ਜ਼ਾਹਰ ਕੀਤਾ ਜਾ ਰਿਹਾ ਜੋਸ਼ ਤੇ ਉਤਸ਼ਾਹ ਆਰਡੀਨੈਂਸਾਂ ਦੀ ਵਾਪਸੀ ਤੱਕ ਆਰ ਪਾਰ ਦੀ ਲੜਾਈ ਦਾ ਯਕੀਨ ਬੰਨ੍ਹਾਉਂਦਾ ਹੈ। ਅਰਥੀ ਸਾੜ ਇਕੱਠਾਂ ਵੱਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਰੋਹ ਭਰਪੂਰ ਨਾਹਰੇ ਮਾਰਦਿਆਂ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪੈਟ੍ਰੋਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ਵਿੱਚ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ। ਥਾਂ-ਥਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਸਰਗਰਮ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦਾ ਹਊਆ ਖੜਾ ਕਰਕੇ ਇਹ ਆਰਡੀਨੈਂਸ ਲਾਗੂ ਕਰਨ ਨਾਲ ਪੰਜਾਬ ਹਰਿਆਣੇ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਹੀ ਨਹੀਂ ਰਹਿਣੀ। ਕਿਉਂਕਿ ਪਹਿਲਾਂ ਹੀ ਪੂਰੇ ਦੇਸ਼ ਵਾਸਤੇ ਐਮ.ਐਸ.ਪੀ. ਮਿਥੇ ਜਾਣ ਦੇ ਬਾਵਜੂਦ ਸਰਕਾਰੀ ਖਰੀਦ ਤੋਂ ਵਾਂਝੇ ਸੂਬਿਆਂ ਦੇ ਜ਼ਮੀਨ ਮਾਲਕ ਕਿਸਾਨ ਵੀ ਖੇਤ ਮਜ਼ਦੂਰੀ ਲਈ ਪੰਜਾਬ ਹਰਿਆਣੇ ‘ਚ ਹਜ਼ਾਰਾਂ ਕਿਲੋਮੀਟਰ ਚੱਲ ਕੇ ਆਉਂਦੇ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕਣਕ,ਝੋਨੇ ਦਾ ਪੂਰਾ ਮੰਡੀਕਰਨ ਜਾਰੀ ਰੱਖਣ ਦੇ ਬਿਆਨ ਨੂੰ ਬੁਲਾਰਿਆਂ ਵੱਲੋਂ ਕਿਸਾਨਾਂ ਨਾਲ ਸਿਆਸੀ ਪਖੰਡਬਾਜ਼ੀ ਕਿਹਾ ਗਿਆ । ਉਹਨਾਂ ਕਿਹਾ ਕਿ ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ। ਪਹਿਲਾਂ ਹੀ ਭਾਰੀ ਖੇਤੀ ਘਾਟਿਆਂ ਕਾਰਨ ਕਰਜ਼ੇ ਮੋੜਨੋਂ ਅਸਮਰੱਥ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੂੁਰਾਂ ਦੀ ਮੁਕੰਮਲ ਆਰਥਿਕ ਤਬਾਹੀ ਹੋਵੇਗੀ। ਖੁਦਕੁਸ਼ੀਆਂ ਦਾ ਵਰਤਾਰਾ ਵੀ ਵਧੇਗਾ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਡ ਜਗੀਰਦਾਰਾਂ, ਸੂਦਖੋਰਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਵੇਗਾ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਇਸ ਭਿਆਨਕ ਆਰਥਿਕ ਤਬਾਹੀ ਤੋਂ ਬਚਣ ਲਈ ਕਿਸਾਨਾਂ ਕੋਲ਼ ਸੰਘਰਸ਼ ਹੀ ਇੱਕੋ ਇੱਕ ਰਾਹ ਹੈ। ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਵੀ ਕਰੋਨਾ ਦੀ ਆੜ ਵਿੱਚ ਇਕੱਠਾਂ ‘ਤੇ ਪਾਬੰਦੀ ਲਾ ਕੇ ਮੋਦੀ ਹਕੂਮਤ ਨੂੰ ਕਿਸਾਨ ਰੋਹ ਤੋਂ ਬਚਾਉਣ ਦੇ ਯਤਨਾਂ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਤਹਿਸ਼ੁਦਾ ਕਿਸਾਨ ਸੰਘਰਸ਼ ਕਰੋਨਾ ਸਾਵਧਾਨੀਆਂ ਦੀ ਪਾਲਣਾ ਸਹਿਤ ਹਰ ਹੀਲੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਥਾਂ-ਥਾਂ ਮਤੇ ਪਾਸ ਕਰਕੇ ਸ਼ਾਂਤਮਈ ਸੰਘਰਸ਼ ਕਰ ਰਹੇ ਖੇਤ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਸਿਰ ਝੂਠੇ ਕੇਸ ਮੜ੍ਹਨ ਤੇ ਬਾਦਲ ਪਿੰਡ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਨੂੰ ਆਪਣੀ ਹੋਂਦ ਬਚਾਉਣ ਵਾਲੇ ਮੌਜੂਦਾ ਸੰਘਰਸ਼ ਵਿੱਚ 26 ਜੁਲਾਈ ਤੱਕ ਥਾਂ-ਥਾਂ ਅਰਥੀ ਸਾੜ ਮੁਜ਼ਾਹਰਿਆਂ ਵਿੱਚ ਅਤੇ 27 ਨੂੰ ਜ਼ਿਲਾ ਪੱਧਰ ‘ਤੇ ਭਾਜਪਾ ਅਕਾਲੀ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ ਜਾਂ ਮੁੱਖ ਪਾਰਟੀ ਆਗੂਆਂ ਦੇ ਘਰਾਂ ਤੱਕ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39915 posts
  • 0 comments
  • 0 fans