Menu

ਕਰੋਨਾ ਤੋਂ ਬਚਾਅ ਲਈ ਭਾਈ ਘਨੱਈਆ ਸੁਸਾਇਟੀ ਵੱਲੋਂ ਕੀਤਾ ਜਾ ਰਿਹਾ ਹੈ ਜਾਗਰੂਕ

ਬਠਿੰਡਾ 25 ਜੁਲਾਈ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੀ ਪ੍ਰੇਰਣਾ ਅਤੇ ਸਹਿਯੋਗ ਨਾਲ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਭਾਗੂ ਰੋਡ ਵੱਲੋ ਜਿੱਥੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਲੋਕਾਂ ਨੂੰ ਮਾਸਕ ਅਤੇ ਜਾਗਰੂਕਤਾ ਪਰਚੇ ਵੀ ਵੰਡੇ ਜਾ ਰਹੇ ਹਨ।

         ਸੇਵਾ ਸੁਸਾਇਟੀ ਵੱਲੋਂ ਕਰੋਨਾ ਤੋਂ ਬਚਾਅ ਹਿੱਤ ਕੀਤੇ ਜਾ ਰਹੇ ਨਿਸ਼ਕਾਮ ਕਾਰਜਾਂ ਬਾਰੇ  ਇਸ ਦੇ ਸੇਵਾਦਾਰ ਕੁਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆ ਦੇ ਸਹਿਯੋਗ ਨਾਲ ਬਠਿੰਡਾ ਸ਼ਹਿਰ ਦੇ ਆਰ ਐੱਮ ਪੀਜ਼ ਨੂੰ ਕੋਵਿਡ-19 ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਇਸ ਤੋਂ ਬਚਾਅ ਦੇ ਟਿਪਸ ਦਿੱਤੇ ਗਏ। ਇਸ ਦੌਰਾਨ ਲੋੜਵੰਦਾਂ ਨੂੰ  ਲਾਗ ਤੋਂ ਬਚਣ ਲਈ ਹੈਂਡ ਵਾਸ਼ਿੰਗ ਮੈਥਡਜ਼ ਅਤੇ ਮਾਸਕ ਦੀ ਸਹੀ ਢੰਗ ਨਾਲ ਵਰਤੋਂ ਕਰਨ ਦੇ ਪ੍ਰੈਕਟੀਕਲ ਢੰਗ ਤਰੀਕੇ ਵੀ ਸਿਖਾਏ ਗਏ।

       ਉਹਨਾਂ ਅੱਗੇ ਇਹ ਵੀ  ਦੱਸਿਆ ਕਿ ਸੁਸਾਇਟੀ ਵੱਲੋਂ ਕਲੀਨਿਕ ਵਿੱਚ ਆਉਣ ਵਾਲੇ ਮਰੀਜਾਂ, ਭਾਗੂ ਰੋਡ ਵਾਲੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕਤਾ ਪਰਚੇ ਲਗਾਤਾਰ ਵੰਡੇ ਜਾ ਰਹੇ ਹਨ। ਲੋਕਾਂ ਦੇ ਘਰਾਂ ਦੇ ਬਾਹਰ ਕੋਵਿਡ-19 ਤੋਂ ਬਚਾਅ ਸੰਬੰਧੀ ਸਟੀਕਰ ਵੀ ਚਿਪਕਾਏ ਜਾ ਰਹੇ ਹਨ।

        ਇਸ ਦੌਰਾਨ ਰੈੱਡ ਕਰਾਸ ਸੁਸਾਇਟੀ ਦੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆ ਨੇ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਕੋਵਿਡ-19 ਤੋਂ ਬਚਣ ਲਈ ਘਰੋਂ ਬਾਹਰ ਨਿਕਲਣ ਵੇਲੇ ਮੂੰਹ ਤੇ ਮਾਸਕ ਜਰੂਰ ਲਗਾਓ, ਹੱਥਾਂ ਨੂੰ ਚੰਗੀ ਤਰਾਂ ਸਾਬਣ ਪਾਣੀ ਨਾਲ ਬਾਰ-ਬਾਰ ਧੋਵੋ, ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖੋ ਅਤੇ ਭੀੜ ਭਾੜ ਵਾਲੀਆਂ ਥਾਵਾਂ ਵਿੱਚ ਜਾਣ ਤੋਂ ਪਰਹੇਜ਼ ਕਰੋ। ਬੁਖ਼ਾਰ, ਖੰਘ ਜਾਂ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਤੇ ਚੈਕਅੱਪ ਕਰਵਾਓ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans