Menu

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਪੰਜ ਮੈਂਬਰੀ ਕਮੇਟੀ ਗਠਿਤ

ਬਠਿੰਡਾ, 25 ਜੁਲਾਈ – ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਵਾਲਮਿਕੀ ਨੇ ਇੱਥੇ ਕਿਹਾ ਕਿ ਬਹੁਤ ਜਲਦ ਹੀ ਲਗਭਗ 28000 ਕੱਚੇ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਬਠਿੰਡਾ ਦੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗਲਬਾਤ ਕਰਦਿਆਂ ਉਨਾਂ ਇਹ ਵੀ ਸਪੱਸ਼ਟ ਕੀਤਾ ਗਿਆ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਕਿਸੇ ਵੀ ਸਫ਼ਾਈ ਕਰਮੀ ਦਾ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ।

          ਇਸ ਮੌਕੇ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਨੇ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਫ਼ਾਈ ਕਮਿਸ਼ਨ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਲਈ ਯਤਨਸ਼ੀਲ ਹੈ। ਉਨਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸੇ ਵੀ ਸਫ਼ਾਈ ਕਰਮਚਾਰੀ ਨਾਲ ਕਿਸੇ ਵੀ ਠੇਕੇਦਾਰ ਵਲੋਂ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਜੇਕਰ ਕੋਈ ਠੇਕੇਦਾਰ ਕਿਸੇ ਸਫ਼ਾਈ ਕਰਮਚਾਰੀ ਦੀ ਤਨਖ਼ਾਹ ਵਿੱਚੋਂ ਕਟੌਤੀ ਕਰਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਹੋਰ ਸਵਾਲ ਦੇ ਜਵਾਬ ਵਿਚ ਇਹ ਵੀ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਦੇ ਕਾਰਜ ਨੂੰ ਨੇਪਰੇ ਚੜਾਉਣ ਲਈ ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀਆਂ ‘ਤੇ ਆਧਾਰਤ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

          ਇਸ ਤੋਂ ਪਹਿਲਾਂ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਵਲੋਂ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨਾਂ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਸਫ਼ਾਈ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਸਲਾਘਾ ਕੀਤੀ। ਉਨਾਂ ਸਫ਼ਾਈ ਕਰਮੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਮਿਸ਼ਨ ਫ਼ਤਿਹ ਦੇ ਬੈਜ ਵੀ ਲਗਾਏ ਅਤੇ ਉਨਾਂ ਨੂੰ ਕਰੋਨਾ ਦੇ ਖਿਲਾਫ਼ ਲੜੀ ਜਾ ਯੰਗ ਦੇ ਅਸਲ ਯੋਧੇ ਐਲਾਨਿਆ। ਇਸ ਮੌਕੇ ਉਨਾਂ ਦੇ ਨਾਲ ਸਫ਼ਾਈ ਕਮਿਸ਼ਨ ਦੇ ਵਾਇਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ ਅਤੇ ਸ਼੍ਰੀ ਲੱਖਾ ਸਿੰਘ ਵਲਟੋਹਾ ਆਦਿ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39938 posts
  • 0 comments
  • 0 fans