ਫ਼ਰੀਦਕੋਟ, 27 ਜੁਲਾਈ – ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ 1 ਜੂਨ 2015 ਨੂੰ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੰਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਹੋਏ ਮਾਮਲੇ ਦੀ ਪੜਤਾਲ ਕਰ ਰਹੀ ਡੀ. ਆਈ. ਜੀ. ਰਣਵੀਰ ਸਿੰਘ ਖੱਟੜਾ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਪੰਜ ਡੇਰਾ ਪ੍ਰੇਮੀਆਂ ਨੂੰ ਅੱਜ ਇੱਥੋਂ ਦੀ ਡਿਊਟੀ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਲੋਂ ਚੱਲਦੇ ਮੁਕੱਦਮੇ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਵਿਸ਼ੇਸ਼ ਜਾਂਚ ਟੀਮ ਵਲੋਂ 4 ਜੁਲਾਈ ਨੂੰ ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਇਹ ਡੇਰਾ ਪ੍ਰੇਮੀ ਅਦਾਲਤੀ ਹਿਰਾਸਤ ‘ਚ ਜੇਲ੍ਹ ‘ਚ ਬੰਦ ਸਨ।